ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਪਹਿਲਾਂ ਇਸ ਜਗ੍ਹਾ ਇਕੱਠੇ ਹੋਏ ਸਨ ਹਮਲਾਵਰ, ਸਾਹਮਣੇ ਆਈ ਵੀਡੀਓ
Monday, May 30, 2022 - 05:36 PM (IST)

ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਦਾ ਕਤਲ ਕਰਨ ਵਾਲੇ ਹਮਲਾਵਰਾਂ ਦੀ ਇਕ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ’ਚ ਸਿੱਧੂ ਦਾ ਕਤਲ ਕਰਨ ਤੋਂ ਪਹਿਲਾਂ ਹਮਲਾਵਰ ਇਕ ਢਾਬੇ ’ਚ ਇਕੱਠੇ ਹੋਏ ਸਨ, ਜਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਕਤਲ ਕਾਂਡ ਮਾਮਲੇ ’ਚ ਵਿੱਕੀ ਗੌਂਡਰ ਗਰੁੱਪ ਵਲੋਂ ਨਵਾਂ ਖ਼ੁਲਾਸਾ, ਮਨਕੀਰਤ ਔਲਖ ਨੂੰ ਦਿੱਤੀ ਧਮਕੀ
ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਟੇਬਲ ’ਤੇ 7 ਵਿਅਕਤੀ ਬੈਠੇ ਹਨ, ਜਿਨ੍ਹਾਂ ਨੂੰ ਸਿੱਧੂ ਮੂਸੇ ਵਾਲਾ ਦਾ ਕਤਲ ਕਰਨ ਵਾਲੇ ਦੱਸਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਉਤਰਾਖੰਡ, ਦੇਹਰਾਦੂਨ ਦੀ ਪੁਲਸ ਨੇ ਐੱਸ. ਟੀ. ਐੱਫ. ਨਾਲ ਮਿਲ ਕੇ 6 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੂੰ ਪੰਜਾਬ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਉਕਤ ਵਿਅਕਤੀਆਂ ਦਾ ਸਬੰਧ ਲਾਰੈਂਸ ਬਿਸ਼ਨੋਈ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਇਨ੍ਹਾਂ ਵਿਅਕਤੀਆਂ ਤੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। ਉਥੇ ਸਿੱਧੂ ਮੂਸੇ ਵਾਲਾ ਦਾ ਪੋਸਟ ਮਾਰਟਮ ਜਾਰੀ ਹੈ। ਪੋਸਟ ਮਾਰਟਮ ਤੋਂ ਬਾਅਦ ਸਿੱਧੂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।