ਸਿੱਧੂ ਮੂਸੇ ਵਾਲਾ ਦੇ ਜਨਮਦਿਨ ਮੌਕੇ ਸਾਹਮਣੇ ਆਈ ਖ਼ਾਸ ਵੀਡੀਓ, ਬਚਪਨ ਦੀਆਂ ਖ਼ੂਬਸੂਰਤ ਯਾਦਾਂ ਹੋਈਆਂ ਤਾਜ਼ਾ

06/11/2022 3:06:00 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਅੱਜ ਜਨਮਦਿਨ ਹੈ। ਇਹ ਦਿਨ ਉਸ ਦੇ ਚਾਹੁਣ ਵਾਲਿਆਂ ਵਲੋਂ ਬਹੁਤ ਹੀ ਭਰੇ ਮਨ ਨਾਲ ਮਨਾਇਆ ਜਾ ਰਿਹਾ ਹੈ। ਉਥੇ ਸਿੱਧੂ ਦੀ ਟੀਮ ਨੇ ਉਸ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਜਨਮਦਿਨ ਨੂੰ ਲੈ ਕੇ ਇਕ ਖ਼ਾਸ ਵੀਡੀਓ ਸਾਂਝੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਨੂੰ ਜਨਮਦਿਨ ’ਤੇ ਯਾਦ ਕਰ ਭਾਵੁਕ ਹੋਏ ਇਹ ਸਿਤਾਰੇ, ਇੰਝ ਬਿਆਨ ਕੀਤੇ ਦਿਲ ਦੇ ਜਜ਼ਬਾਤ

ਇਸ ਵੀਡੀਓ ’ਚ ਸਿੱਧੂ ਮੂਸੇ ਵਾਲਾ ਦਾ ਗੀਤ ‘ਡੀਅਰ ਮਾਮਾ’ ਸੁਣਾਈ ਦੇ ਰਿਹਾ ਹੈ। ਨਾਲ ਹੀ ਜਿਥੇ ਸਿੱਧੂ ਮੂਸੇ ਵਾਲਾ ਦੀਆਂ ਆਪਣੇ ਮਾਪਿਆਂ ਨਾਲ ਭਾਵੁਕ ਕਰ ਦੇਣ ਵਾਲੀਆਂ ਤਸਵੀਰਾਂ ਹਨ, ਉਥੇ ਸਿੱਧੂ ਦੇ ਬਚਪਨ ਦੀਆਂ ਕੁਝ ਯਾਦਾਂ ਦੇਖਣ ਨੂੰ ਮਿਲ ਰਹੀਆਂ ਹਨ।

ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ। ਉਥੇ ਪੰਜਾਬੀ ਕਲਾਕਾਰ ਵੀ ਭਾਵੁਕ ਹੋ ਕੇ ਸਿੱਧੂ ਦੇ ਜਨਮਦਿਨ ਦੀ ਪੋਸਟ ਸਾਂਝੀ ਕਰ ਰਹੇ ਹਨ।

ਇਸ ਵੀਡੀਓ ’ਚ ਸਿੱਧੂ ਮੂਸੇ ਵਾਲਾ ਦੀਆਂ ਬਚਪਨ ਸਮੇਂ ਜਨਮਦਿਨ ਦਾ ਕੇਕ ਕੱਟਦਿਆਂ ਦੀਆਂ ਤਸਵੀਰਾਂ ਵੀ ਦੇਖਣ ਨੂੰ ਮਿਲ ਰਹੀਆਂ ਹਨ। ਉਥੇ ਵੀਡੀਓ ’ਚ ਸਿੱਧੂ ਮਾਂ ਦੇ ਗਲੇ ਲੱਗ ਰੋਂਦੇ ਵੀ ਨਜ਼ਰ ਆ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News