ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ, ਇਸ ਦਿਨ ਰਿਲੀਜ਼ ਹੋਵੇਗੀ ਫ਼ਿਲਮ ‘ਯੈੱਸ ਆਈ ਐਮ ਸਟੂਡੈਂਟ’

Tuesday, Jun 15, 2021 - 03:53 PM (IST)

ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ, ਇਸ ਦਿਨ ਰਿਲੀਜ਼ ਹੋਵੇਗੀ ਫ਼ਿਲਮ ‘ਯੈੱਸ ਆਈ ਐਮ ਸਟੂਡੈਂਟ’

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ, ਗੀਤਕਾਰ ਤੇ ਹੁਣ ਅਦਾਕਾਰ ਬਣਨ ਜਾ ਰਹੇ ਸਿੱਧੂ ਮੂਸੇ ਵਾਲਾ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ ਹੈ। ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕ ਚਿਰਾਂ ਤੋਂ ਉਸ ਦੀ ਡੈਬਿਊ ਫ਼ਿਲਮ ‘ਯੈੱਸ ਆਈ ਐਮ ਸਟੂਡੈਂਟ’ ਦੀ ਉਡੀਕ ਕਰ ਰਹੇ ਸਨ, ਜੋ ਹੁਣ ਪੂਰੀ ਹੋਣ ਜਾ ਰਹੀ ਹੈ।

ਜੀ ਹਾਂ, ਫ਼ਿਲਮ ਦੇ ਲੇਖਕ ਗਿੱਲ ਰੌਂਤਾ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਸਿੱਧੂ ਦੀ ਫ਼ਿਲਮ ਜਲਦ ਰਿਲੀਜ਼ ਹੋਣ ਵਾਲੀ ਹੈ। ਗਿੱਲ ਰੌਂਤਾ ਨੇ ਜੋ ਪੋਸਟ ਪਾਈ ਹੈ, ਉਸ ’ਚ ਇਸ ਦੀ ਰਿਲੀਜ਼ ਲਿਖੀ ਹੈ।

 
 
 
 
 
 
 
 
 
 
 
 
 
 
 
 

A post shared by GILL RAUNTA ( ਗਿੱਲ ਰੌਂਤਾ ) (@gillraunta)

ਦੱਸ ਦੇਈਏ ਕਿ ਸਿੱਧੂ ਦੀ ਫ਼ਿਲਮ 22 ਅਕਤੂਬਰ, 2021 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਸਿੱਧੂ ਮੂਸੇ ਵਾਲਾ ਨਾਲ ਮਸ਼ਹੂਰ ਅਦਾਕਾਰਾ ਮੈਂਡੀ ਤੱਖਰ ਮੁੱਖ ਭੂਮਿਕਾ ਨਿਭਾਅ ਰਹੀ ਹੈ।

ਫ਼ਿਲਮ ਦੀ ਕਹਾਣੀ ਗਿੱਲ ਰੌਂਤਾ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਤਰਨਵੀਰ ਸਿੰਘ ਜਗਪਾਲ ਨੇ ਕੀਤਾ ਹੈ। ਇਸ ਫ਼ਿਲਮ ਦੀ ਉਡੀਕ ਸਿੱਧੂ ਦੇ ਪ੍ਰਸ਼ੰਸਕਾਂ ਵਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ ਤੇ ਕੋਰੋਨਾ ਵਾਇਰਸ ਦੇ ਚਲਦਿਆਂ ਫ਼ਿਲਮ ਦੀ ਰਿਲੀਜ਼ ਨੂੰ ਟਾਲਿਆ ਜਾ ਰਿਹਾ ਸੀ।

ਨੋਟ– ਇਸ ਖ਼ਬਰ ’ਤੇ ਤੁਹਾਡੀ ਕੀ ਪ੍ਰਤੀਕਿਰਿਆ ਹੈ? ਕੁਮੈਂਟ ਕਰਕੇ ਦੱਸੋ।


author

Rahul Singh

Content Editor

Related News