ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਸਰਕਾਰਾਂ ’ਤੇ ਵਰ੍ਹਦਿਆਂ ਭਾਵੁਕ ਹੋਏ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ
Monday, Aug 08, 2022 - 10:45 AM (IST)
ਮਾਨਸਾ (ਸੰਦੀਪ ਮਿੱਤਲ)– ਇਕੱਲੇ ਸਿੱਧੂ ਮੂਸੇ ਵਾਲਾ ਹੀ ਨਹੀਂ, ਸਗੋਂ ਪੰਜਾਬ ਦੀ ਇਕ ਬੁਲੰਦ ਆਵਾਜ਼, ਇਕ ਕਲਮ ਤੇ ਇਕ ਸਿੱਖ ਚਿਹਰੇ ਦਾ ਕਤਲ ਹੋਇਆ ਹੈ ਪਰ ਇਸ ਦੀ ਸਰਕਾਰਾਂ ਨੂੰ ਕੋਈ ਚਿੰਤਾ ਨਹੀਂ। ਇਹ ਗੱਲ ਪਿੰਡ ਮੂਸਾ ਵਿਖੇ ਸਿੱਧੂ ਮੂਸੇ ਵਾਲਾ ਦੀ ਸਮਾਧੀ ’ਤੇ ਉਸ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਆਖੀ।
ਇਹ ਖ਼ਬਰ ਵੀ ਪੜ੍ਹੋ : ਗਿੱਪੀ ਦੇ ਪੁੱਤਰ ਸ਼ਿੰਦੇ ਨੂੰ ਆਫਰ ਹੋਇਆ ਸੀ LSC ’ਚ ਆਮਿਰ ਖ਼ਾਨ ਦੇ ਬਚਪਨ ਦਾ ਰੋਲ, ਇਸ ਗੱਲੋਂ ਕੀਤਾ ਇਨਕਾਰ
ਉਨ੍ਹਾਂ ਕਿਹਾ ਕਿ ਬੇਸ਼ੱਕ ਉਸ ਦਾ ਵੀ ਕਤਲ ਹੋ ਜਾਵੇ ਪਰ ਉਹ ਇਸ ਸਬੰਧੀ ਬੋਲਣਾ ਬੰਦ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰ, ਜਿਨ੍ਹਾਂ ’ਤੇ ਵੱਡੀ ਮਾਤਰਾ ’ਚ ਪਰਚੇ ਦਰਜ ਹਨ, ਨੂੰ ਸਰਕਾਰ ਸੁਰੱਖਿਆ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਉਨ੍ਹਾਂ ਨੂੰ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਜਦੋਂ ਤਕ ਪੰਜਾਬ ਦੇ ਲੋਕ ਤੇ ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕ ਇਕਜੁਟ ਹਨ ਤਾਂ ਸਿੱਧੂ ਮੂਸੇ ਵਾਲਾ ਦੀ ਆਵਾਜ਼ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।
ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਸਰਕਾਰ ਕਿਸ ਹੈਸੀਅਤ ਨਾਲ ਪ੍ਰੋਟੈਕਸ਼ਨ ਦੇ ਰਹੀ ਹੈ ਤੇ ਜਿਸ ਤਰ੍ਹਾਂ ਉਹ ਆਪਣੇ ਪੁੱਤਰ ਦੇ ਮਾਮਲੇ ’ਚ ਇਕੱਲੇ ਗਵਾਹੀ ਦੇਣ ਜਾਣਗੇ। ਉਸੇ ਤਰ੍ਹਾਂ ਲਾਰੈਂਸ ਬਿਸ਼ਨੋਈ ਵਰਗੇ ਲੋਕਾਂ ਨੂੰ ਵੀ ਇਕੱਲਾ ਲਿਆਂਦਾ ਜਾਵੇ। ਇਸ ਮੌਕੇ ਸਿੱਧੂ ਮੂਸੇ ਵਾਲਾ ਦੇ ਬੁੱਤ ’ਤੇ ਕੁੜੀਆਂ ਨੇ ਵੱਡੀ ਗਿਣਤੀ ’ਚ ਰੱਖੜੀਆਂ ਵੀ ਬੰਨ੍ਹੀਆਂ।
ਨੋਟ– ਸਿੱਧੂ ਮੂਸੇ ਵਾਲਾ ਦੇ ਪਿਤਾ ਦੇ ਬਿਆਨ ’ਤੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਦੱਸੋ।