ਸਰਕਾਰਾਂ ’ਤੇ ਵਰ੍ਹੇ ਮੂਸੇ ਵਾਲਾ ਦੇ ਪਿਤਾ, ਕਿਹਾ- ‘ਗੋਲਡੀ ਬਰਾੜ ’ਤੇ ਰੱਖੋ 2 ਕਰੋੜ ਦਾ ਇਨਾਮ, ਮੈਂ ਆਪਣੀ ਜ਼ਮੀਨ ਵੇਚ ਕੇ ਦਿਆਂਗਾ’

12/01/2022 1:37:48 PM

ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਦੇ ਪਿਤਾ ਵੱਖ-ਵੱਖ ਪ੍ਰੋਗਰਾਮਾਂ ’ਚ ਸ਼ਾਮਲ ਹੋ ਕੇ ਪੁੱਤ ਦੇ ਕਤਲ ਦੇ ਇਨਸਾਫ਼ ਦੀ ਮੰਗ ਕਰ ਰਹੇ ਹਨ। ਹਾਲ ਹੀ ’ਚ ਉਨ੍ਹਾਂ ਨੇ ਸਮੇਂ ਦੀਆਂ ਸਰਕਾਰਾਂ ਨੂੰ ਝਾੜ ਪਾਈ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਆਪਣੀ ਜ਼ਿੰਦਗੀ ਸਿਧਾਂਤਾਂ ਦੇ ਆਧਾਰ ’ਤੇ ਬਤੀਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਸਾਲ ਦਾ 2 ਕਰੋੜ ਰੁਪਏ ਟੈਕਸ ਭਰਦਾ ਸੀ।

ਇਹ ਖ਼ਬਰ ਵੀ ਪੜ੍ਹੋ : ਜੇ ਹਿੰਦ ਨੇ ਕਿਉਂ ਕੀਤਾ ਸਿੱਧੂ ਮੂਸੇ ਵਾਲਾ ਤੇ ਬੋਹੇਮੀਆ ਦਾ ਗੀਤ ‘ਸੇਮ ਬੀਫ’ ਡਿਲੀਟ? ਵਜ੍ਹਾ ਕਰ ਦੇਵੇਗੀ ਹੈਰਾਨ

ਉਹ 50 ਕਿੱਲੇ ਜਾਇਦਾਦ ਬਣਾ ਗਿਆ, ਬਾਕੀ ਕੋਈ ਮੋਟੀ ਕਮਾਈ ਉਸ ਨੇ ਨਹੀਂ ਕੀਤੀ। ਪੂਰੀ ਜ਼ਿੰਦਗੀ ਸਾਡਾ ਇਕੋ ਬੈਂਕ ਖ਼ਾਤਾ ਰਿਹਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਜੋ ਪੈਸਾ ਉਹ ਟੈਕਸ ਵਜੋਂ ਦਿੰਦੇ ਹਨ, ਉਸ ਨੂੰ ਇਨਾਮ ਵਜੋਂ ਐਲਾਨ ਦਿੱਤਾ ਜਾਵੇ। ਗੋਲਡੀ ਬਰਾੜ ਕੋਈ ਵੱਡੀ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਦੀ ਜਵਾਨੀ ਗੈਂਗਸਟਰਾਂ ਹਵਾਲੇ ਕਰ ਰੱਖੀ ਹੈ।

ਬਲਕੌਰ ਸਿੰਘ ਨੇ ਗੋਲਡੀ ਬਰਾੜ ’ਤੇ ਕਾਰਵਾਈ ਨਾ ਕਰਨ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਕੋਲ 2 ਕਰੋੜ ਰੁਪਏ ਨਹੀਂ ਹਨ ਤਾਂ ਉਹ ਆਪਣੀ ਜ਼ਮੀਨ ਵੇਚ ਕੇ ਇਨਾਮ ਦੇ ਪੈਸੇ ਸਰਕਾਰ ਨੂੰ ਦੇ ਦੇਣਗੇ ਪਰ ਉਹ ਕੋਈ ਕਾਰਵਾਈ ਸ਼ੁਰੂ ਤਾਂ ਕਰਨ।

ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਦਾ ਫੜਿਆ ਜਾਣਾ ਬੇਹੱਦ ਜ਼ਰੂਰ ਹੈ ਕਿਉਂਕਿ ਉਸ ਨੇ ਪੰਜਾਬ ਦੇ ਸੈਕੜੇ ਨੌਜਵਾਨ ਬੇਵਜ੍ਹਾ ਮਰਵਾ ਦਿੱਤੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਬਲਕੌਰ ਸਿੰਘ ਦੇ ਇਸ ਬਿਆਨ ਤੋਂ ਬਾਅਦ ਕੀ ਕਦਮ ਚੁੱਕਦੀ ਹੈ।

ਨੋਟ– ਬਲਕੌਰ ਸਿੰਘ ਦੇ ਬਿਆਨ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News