ਪੁੱਤ ਦੇ ਕਤਲ ਦੇ ਇਨਸਾਫ਼ ਲਈ ਦਰਬਾਰ ਸਾਹਿਬ ਨਤਮਸਤਕ ਹੋਏ ਬਲਕੌਰ ਸਿੰਘ (ਵੀਡੀਓ)

12/01/2022 2:48:28 PM

ਅੰਮ੍ਰਿਤਸਰ (ਬਿਊਰੋ)– ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਨੂੰ 29 ਨਵੰਬਰ ਨੂੰ ਪੂਰੇ 6 ਮਹੀਨੇ ਬੀਤ ਚੁੱਕੇ ਹਨ। ਹਾਲਾਂਕਿ ਸਿੱਧੂ ਮੂਸੇ ਵਾਲਾ ਦਾ ਪਰਿਵਾਰ ਅਜੇ ਤਕ ਉਸ ਦੇ ਕਤਲ ਦੇ ਇਨਸਾਫ਼ ਲਈ ਸਰਕਾਰੇ ਦਰਬਾਰੇ ਜਾ ਕੇ ਵੱਖ-ਵੱਖ ਆਗੂਆਂ ਨੂੰ ਅਪੀਲ ਕਰ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਸਰਕਾਰਾਂ ’ਤੇ ਵਰ੍ਹੇ ਮੂਸੇ ਵਾਲਾ ਦੇ ਪਿਤਾ, ਕਿਹਾ- ‘ਗੋਲਡੀ ਬਰਾੜ ’ਤੇ ਰੱਖੋ 2 ਕਰੋੜ ਦਾ ਇਨਾਮ, ਮੈਂ ਆਪਣੀ ਜ਼ਮੀਨ ਵੇਚ ਕੇ ਦਿਆਂਗਾ’

ਉਥੇ ਸਿੱਧੂ ਮੂਸੇ ਵਾਲਾ ਪੁੱਤ ਦੇ ਕਤਲ ਦੇ ਇਨਸਾਫ਼ ਲਈ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਕ ਪ੍ਰੋਗਰਾਮ ਦੌਰਾਨ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਮੇਂ ਦੀਆਂ ਸਰਕਾਰਾਂ ਨੂੰ ਝਾੜ ਪਾਈ ਹੈ। ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਇਥੋਂ ਤਕ ਕਹਿ ਦਿੱਤਾ ਕਿ ਸਰਕਾਰ ਗੋਲਡੀ ਬਰਾੜ ਦੇ ਸਿਰ ’ਤੇ 2 ਕਰੋੜ ਰੁਪਏ ਦਾ ਇਨਾਮ ਰੱਖੇ ਤੇ ਇਸ ਇਨਾਮ ਦੀ ਰਕਮ ਉਹ ਖ਼ੁਦ ਭਰਨਗੇ।

ਬਲੌਕਰ ਸਿੰਘ ਨੇ ਇਹ ਵੀ ਕਿਹਾ ਕਿ ਗੋਲਡੀ ਬਰਾੜ ਦਾ ਫੜਿਆ ਜਾਣਾ ਬੇਹੱਦ ਜ਼ਰੂਰ ਹੈ ਕਿਉਂਕਿ ਉਸ ਨੇ ਪੰਜਾਬ ਦੇ ਸੈਕੜੇ ਨੌਜਵਾਨ ਬੇਵਜ੍ਹਾ ਮਰਵਾ ਦਿੱਤੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News