ਅੱਜ ਕਾਂਗਰਸ ’ਚ ਸ਼ਾਮਲ ਹੋ ਸਕਦੇ ਨੇ ਸਿੱਧੂ ਮੂਸੇ ਵਾਲਾ! ਦਿੱਲੀ ’ਚ ਜੁਆਇਨਿੰਗ ਦੇ ਚਰਚੇ

Wednesday, Dec 01, 2021 - 05:35 PM (IST)

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਇਨ੍ਹੀਂ ਦਿਨੀਂ ਰਾਜਨੀਤੀ ’ਚ ਆਉਣ ਦੇ ਚਰਚੇ ਜ਼ੋਰਾਂ ’ਤੇ ਹਨ। ਕੁਝ ਦਿਨ ਪਹਿਲਾਂ ਤੋਂ ਹੀ ਇਹ ਅਫਵਾਹਾਂ ਚੱਲ ਰਹੀਆਂ ਹਨ ਕਿ ਸਿੱਧੂ ਮੂਸੇ ਵਾਲਾ ਆਗਾਮੀ ਵਿਧਾਨ ਸਭਾ ਚੋਣਾਂ ’ਚ ਖੜ੍ਹੇ ਹੋ ਸਕਦੇ ਹਨ।

ਇਨ੍ਹਾਂ ਅਫਵਾਹਾਂ ਵਿਚਾਲੇ ਚਰਚਾ ਇਹ ਵੀ ਹੈ ਕਿ ਸਿੱਧੂ ਮੂਸੇ ਵਾਲਾ ਅੱਜ ਕਾਂਗਰਸ ’ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਮਾਲਵਾ ਏਰੀਆ ਨਾਲ ਸਬੰਧ ਰੱਖਣ ਵਾਲਾ ਸਿੱਧੂ ਮੂਸੇ ਵਾਲਾ ਦਿੱਲੀ ’ਚ ਅਧਿਕਾਰਕ ਤੌਰ ’ਤੇ ਕਾਂਗਰਸ ਪਾਰਟੀ ਜੁਆਇਨ ਕਰ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ਸ਼ੈਰੀ ਮਾਨ ਨੇ ਇਕੋ ਪੋਸਟ 'ਚ ਘੇਰੇ ਪਰਮੀਸ਼ ਵਰਮਾ ਤੇ ਬਾਦਸ਼ਾਹ, ਜਾਣੋ ਕੀ ਹੈ ਮਾਮਲਾ

ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਇਕ ਮੰਤਰੀ ਰਾਹੀਂ ਸਿੱਧੂ ਮੂਸੇ ਵਾਲਾ ਦੀ ਪਾਰਟੀ ’ਚ ਸ਼ਮੂਲੀਅਤ ਹੋ ਰਹੀ ਹੈ। ਸਿੱਧੂ ਮੂਸੇ ਵਾਲਾ ਦੇ ਮਾਨਸਾ ਤੋਂ ਚੋਣ ਲੜਨ ਦੇ ਆਸਾਰ ਹਨ। ਹਾਲਾਂਕਿ ਇਸ ਦੀ ਅਜੇ ਤਕ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ ਪਰ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਨਿਕਲ ਕੇ ਜ਼ਰੂਰ ਆਈ ਹੈ।

PunjabKesari

ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਵੀ ਸਾਂਝੀ ਕੀਤੀ ਸੀ, ਜਿਸ ’ਚ ਉਨ੍ਹਾਂ ਲਿਖਿਆ ਸੀ ਕਿ ਭਾਵੇਂ ਉਹ ਮਿਊਜ਼ਿਕ ’ਚ ਜਾਣ ਜਾਂ ਰਾਜਨੀਤੀ ’ਚ, ਲੋਕਾਂ ਦੀ ਸੁਪੋਰਟ ਤੋਂ ਬਿਨਾਂ ਉਹ ਕੁਝ ਨਹੀਂ ਕਰ ਸਕਦੇ। ਇਸ ਤੋਂ ਇਨ੍ਹਾਂ ਅਫਵਾਹਾਂ ਦੀ ਪੁਸ਼ਟੀ ਹੁੰਦੀ ਜਾਪਦੀ ਹੈ ਕਿ ਸਿੱਧੂ ਮੂਸੇ ਵਾਲਾ ਇਸ ਵਾਰ ਚੋਣ ਮੈਦਾਨ ’ਚ ਉਤਰਨ ਦੀ ਪੂਰੀ ਤਿਆਰੀ ’ਚ ਹਨ।

ਨੋਟ– ਸਿੱਧੂ ਮੂਸੇ ਵਾਲਾ ਦੇ ਰਾਜਨੀਤੀ ’ਚ ਆਉਣ ਦੀਆਂ ਖ਼ਬਰਾਂ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News