ਸਿੱਧੂ ਦੀ ਮਾਂ ਦਾ ਛਲਕਿਆ ਦਰਦ, ਕਿਹਾ ''ਸੁਰੱਖਿਆ ਲੀਕ ਕਰਨ ਵਾਲੇ ਵੱਡੇ ਅਹੁਦੇ ''ਤੇ, ਮੌਤ ਦਾ ਮਜ਼ਾਕ ਉਡਾਉਣ... ''

Monday, Aug 29, 2022 - 10:29 AM (IST)

ਚੰਡੀਗੜ੍ਹ (ਬਿਊਰੋ)  : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ 3 ਮਹੀਨੇ ਪੂਰੇ ਹੋ ਗਏ ਹਨ। ਇਸ ਦੌਰਾਨ ਸਿੱਧੂ ਦੀ ਮਾਂ ਚਰਨ ਕੌਰ ਦਾ ਦਰਦ ਛਲਕਿਆ, ਉਨ੍ਹਾਂ ਕਿਹਾ ਕਿ ਜਿਸ ਨੇ ਵੀ ਸਾਡੀ ਸੁਰੱਖਿਆ ਵਾਪਸ ਲੈ ਕੇ ਜਨਤਕ ਕਰ ਦਿੱਤੀ ਹੈ, ਸਰਕਾਰ ਨੇ ਉਸ ਨੂੰ ਵੱਡੇ ਅਹੁਦੇ 'ਤੇ ਬਿਠਾ ਦਿੱਤਾ ਹੈ। ਜਿਹੜਾ ਵਿਅਕਤੀ ਸਿੱਧੂ ਦੀ ਮੌਤ ਦਾ ਮਜ਼ਾਕ ਉਡਾਉਂਦਾ ਸੀ ਕਿ ਪ੍ਰਿਆਵਰਤ ਫੌਜੀ ਟੋਪੀ ਵਾਲਾ ਇਕੱਲਾ ਹੈ, ਉਸ ਨੂੰ ਵਕੀਲਾਂ ਦੇ ਪੈਨਲ ਵਿਚ ਸ਼ਾਮਲ ਕਰ ਦਿੱਤਾ ਗਿਆ। ਅੱਗੇ ਚਰਨ ਕੌਰ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਵਿਚ ਸਾਨੂੰ ਇਨਸਾਫ਼ ਕਿਵੇਂ ਮਿਲੇਗਾ ? ਅਸੀਂ ਕੈਂਡਲ ਮਾਰਚ ਕੱਢਿਆ। ਫਿਰ ਕੋਈ ਵੱਡਾ ਪ੍ਰੋਗਰਾਮ ਕਰਾਂਗੇ। ਇਸ ਤੋਂ ਬਾਅਦ ਵੀ ਜੇਕਰ ਇਨਸਾਫ਼ ਨਾ ਮਿਲਿਆ ਤਾਂ ਅਸੀਂ ਸੜਕਾਂ 'ਤੇ ਬੈਠਾਂਗੇ।

ਇਹ ਖ਼ਬਰ ਵੀ ਪੜ੍ਹੋ : ਬੰਬੀਹਾ ਗੈਂਗ ਨੇ ਪੰਜਾਬ ਪੁਲਸ ਨੂੰ ਦਿੱਤੀ ਚੁਣੌਤੀ, ਮਨਕੀਰਤ ਔਲਖ ਦਾ ਵੀ ਕੀਤਾ ਜ਼ਿਕਰ

ਆਪ ਸਰਕਾਰ ਨੂੰ ਲਿਆ ਘੇਰੇ ਵਿਚ
ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੋਕ ਤਿਉਹਾਰ ਮਨਾ ਰਹੇ ਹਨ। ਸਾਨੂੰ ਅਫ਼ਸੋਸ ਹੈ ਕਿ ਉਨ੍ਹਾਂ ਨੂੰ ਕਿਸੇ ਦੇ ਦੁੱਖ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਆਪਣੀ ਹੀ ਮਸਤੀ ਵਿਚ ਲੱਗੇ ਹੋਏ ਹਨ। ਉਨ੍ਹਾਂ ਨੂੰ ਪੰਜਾਬ ਦੇ ਹਾਲਾਤ ਦੇਖਣੇ ਚਾਹੀਦੇ ਹਨ ਕਿ ਕਿੰਨੇ ਲੋਕਾਂ ਦਾ ਕਤਲ ਹੋ ਚੁੱਕਾ ਹੈ।
 
ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿਚ ਸਿੱਧੂ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ : 1850 ਸਫਿਆਂ ਦਾ ਚਾਲਾਨ ਪੇਸ਼, 24 ਕਾਤਲਾਂ ਦੇ ਨਾਂ ਤੇ 122 ਗਵਾਹ

ਦੱਸਣਯੋਗ ਹੈ ਕਿ ਲਾਰੈਂਸ ਗੈਂਗ ਦੇ ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਦਿੱਲੀ ਪੁਲਸ ਨੇ 3 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਹੈ ,ਜਿਨ੍ਹਾਂ ਨੇ ਉਨ੍ਹਾਂ ਦਾ ਕਤਲ ਕੀਤਾ ਸੀ। ਦੋ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੂੰ ਪੰਜਾਬ ਪੁਲਸ ਨੇ ਅੰਮ੍ਰਿਤਸਰ ਵਿਚ ਇੱਕ ਮੁਕਾਬਲੇ ਵਿਚ ਮਾਰ ਦਿੱਤਾ ਸੀ। ਛੇਵਾਂ ਸ਼ਾਰਪਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ। ਪੰਜਾਬ ਪੁਲਸ ਇਸ ਮਾਮਲੇ ਵਿਚ ਲਾਰੈਂਸ ਅਤੇ ਜੱਗੂ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰ ਰਹੀ ਹੈ। ਕਤਲ ਕੇਸ ਵਿਚ 24 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News