ਸਿੱਧੂ ਦੀ ਮਾਂ ਚਰਨ ਕੌਰ ਨੇ ਆਪਣੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ

Monday, May 15, 2023 - 12:41 PM (IST)

ਸਿੱਧੂ ਦੀ ਮਾਂ ਚਰਨ ਕੌਰ ਨੇ ਆਪਣੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ

ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਦੀ ਮਾਂ ਚਰਨ ਕੌਰ ਦਾ ਅੱਜ ਜਨਮਦਿਨ ਹੈ। ਆਪਣੇ ਜਨਮਦਿਨ ਮੌਕੇ ਚਰਨ ਕੌਰ ਨੇ ਮਰਹੂਮ ਪੁੱਤ ਸਿੱਧੂ ਮੂਸੇ ਵਾਲਾ ਨੂੰ ਯਾਦ ਕੀਤਾ ਹੈ। ਇਸ ਦੇ ਨਾਲ ਹੀ ਭਾਵੁਕ ਪੋਸਟ ਵੀ ਸਾਂਝੀ ਕੀਤੀ ਹੈ।

ਪੋਸਟ ’ਚ ਲਿਖਿਆ ਹੈ, ‘‘ਮੈਂ ਪਹਿਲਾਂ ਬੇਟੀ ਬਣ ਤੁਹਾਡੇ ਨਾਨਕੇ ਘਰ ਜਨਮ ਲਿਆ, ਫਿਰ ਤੁਹਾਡੇ ਬਾਪੂ ਜੀ ਨਾਲ ਵਿਆਹ ਦੇ ਬੰਧਨ ’ਚ ਬੱਝ ਮੈਂ ਕਿੰਨੇ ਰਿਸ਼ਤੇ ਕਿਸੇ ਦੀ ਚਾਚੀ, ਤਾਈ, ਭਾਬੀ ਤੇ ਨੂੰਹ ਬਣ ਆਪਣੀ ਝੋਲੀ ਪਾਏ ਪਰ ਮੇਰੀ ਹੋਂਦ ਦਾ ਅਸਲ ਆਧਾਰ ਮੈਂ ਤੁਹਾਡੀ ਮਾਂ ਬਣ ਪਾਇਆ ਤੇ ਤੁਸੀਂ ਮੈਨੂੰ ਅਸਲ ’ਚ ਇਕ ਸੰਪੂਰਨ ਔਰਤ ਦਾ ਦਰਜਾ ਦਿਵਾਇਆ।’’

ਇਹ ਖ਼ਬਰ ਵੀ ਪੜ੍ਹੋ : ਮੂਸੇ ਵਾਲਾ ਦੀ ਟੀਮ ਨੇ ਸਾਥੀਆਂ ਨੂੰ ਇੰਟਰਵਿਊਜ਼ ਨਾ ਕਰਨ ਦੀ ਦਿੱਤੀ ਸਲਾਹ, ਏ. ਆਈ. ਗੀਤਾਂ ਨੂੰ ਲੈ ਕੇ ਆਖੀ ਇਹ ਗੱਲ

ਪੋਸਟ ’ਚ ਅੱਗੇ ਲਿਖਿਆ, ‘‘ਮੈਨੂੰ ਮਮਤਾ ਦਾ ਪਿਆਰ ਦਾ ਅਸਲ ਅਰਥ ਤੁਹਾਨੂੰ ਆਪਣੀ ਬੁੱਕਲ ’ਚ ਲੈ ਕੇ ਮਹਿਸੂਸ ਹੋਇਆ ਸੀ ਪਰ ਕੱਲ ਦਾ ਉਹੀ ਪਿਆਰ ਉਹੀ ਮਮਤਾ ਦਾ ਨਿੱਘ ਮੈਨੂੰ ਆਉਂਦੇ ਜਾਂਦੇ ਸਾਹ ਨਾਲ ਕਿੰਨੀਆਂ ਧਾਹਾਂ ਨਾਲ ਲੈ ਕੇ ਆ ਰਿਹਾ, ਅੱਜ ਵੀ ਮੈਂ ਤੁਹਾਨੂੰ ਕਮਰੇ ’ਚ ਬੈਠੀ ਉਡੀਕ ਰਹੀ ਸੀ ਕਿਉਂਕਿ ਹਮੇਸ਼ਾ ਮੈਂ ਪਹਿਲਾਂ ਤੁਹਾਡੇ ਤੋਂ ਆਪਣੇ ਜਨਮਦਿਨ ਦੀ ਵਧਾਈ ਕਬੂਲਦੀ ਸੀ ਪਰ ਅੱਜ ਤੁਹਾਡੀ ਤਸਵੀਰ ਨੂੰ ਆਪਣੀ ਬੁੱਕਲ ’ਚ ਲੈ ਕੇ ਤੁਹਾਨੂੰ ਮਹਿਸੂਸ ਕਰ ਰਹੀ ਹਾਂ ਮੇਰੇ ਬੱਚੇ, ਵਾਪਸ ਆ ਜਾਓ ਪੁੱਤ ਮੇਰੇ ਤੋਂ ਤੁਹਾਡੇ ਬਿਨਾਂ ਰਿਹਾ ਨਹੀਂ ਜਾ ਰਿਹਾ।’’

PunjabKesari

ਦੱਸ ਦੇਈਏ ਕਿ ਇਸ ਪੋਸਟ ਨਾਲ ਇਕ ਕੈਪਸ਼ਨ ਵੀ ਚਰਨ ਕੌਰ ਵਲੋਂ ਲਿਖੀ ਗਈ ਹੈ। ਕੈਪਸ਼ਨ ’ਚ ਲਿਖਿਆ ਹੈ, ‘‘ਸ਼ੁੱਭ ਪਿਛਲੇ ਜਨਮਦਿਨ ’ਤੇ ਤੁਸੀਂ ਮੁੰਬਈ ਸੀ ਰਾਤ 12 ਵਜੇ ਵਿਸ਼ ਕੀਤਾ ਸੀ ਪਰ ਇਸ ਵਾਰ ਮੈਂ ਉਡੀਕਦੀ ਰਹੀ ਤੁਸੀਂ ਮੈਨੂੰ ਵਿਸ਼ ਹੀ ਨਹੀਂ ਕੀਤਾ ਕੀ ਤੁਸੀਂ ਮੈਥੋਂ ਇੰਨੀ ਦੂਰ ਚਲੇ ਗਏ ਤੁਸੀਂ ਮੈਨੂੰ ਕਦੇ ਵੀ ਵਿਸ਼ ਨਹੀ ਕਰੋਗੇ। ਨਹੀ ਪੁੱਤ ਐਦਾਂ ਨਾ ਕਰੋ ਸਾਡਾ ਨਹੀਂ ਸਰਦਾ ਤੁਹਾਡੇ ਬਿਨਾਂ ਵਾਪਸ ਆ ਜਾਓ ਸ਼ੁੱਭ ਰੱਬ ਦਾ ਵਾਸਤਾ।’’

ਨੋਟ– ਇਸ ਖ਼ਬਰ ’ਤੇ ਤੁਹਾਡੀ ਕੀ ਪ੍ਰਤੀਕਿਰਿਆ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News