ਸਿੱਧੂ ਮੂਸੇ ਵਾਲਾ ਦੇ ਨਵੇਂ ਬੁੱਤ ਨੂੰ ਪਿਤਾ ਬਲਕੌਰ ਸਿੰਘ ਨੇ ਪਾਈ ਜੱਫੀ, ਮੁੱਛ ਨੂੰ ਦਿੱਤਾ ਵੱਟ

Sunday, Mar 19, 2023 - 12:09 PM (IST)

ਸਿੱਧੂ ਮੂਸੇ ਵਾਲਾ ਦੇ ਨਵੇਂ ਬੁੱਤ ਨੂੰ ਪਿਤਾ ਬਲਕੌਰ ਸਿੰਘ ਨੇ ਪਾਈ ਜੱਫੀ, ਮੁੱਛ ਨੂੰ ਦਿੱਤਾ ਵੱਟ

ਮਾਨਸਾ (ਬਿਊਰੋ)– ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਬਰਸੀ ਸਮਾਗਮ ’ਚ ਸਿੱਧੂ ਮੂਸੇ ਵਾਲਾ ਦਾ ਨਵਾਂ ਬੁੱਤ ਪਿਤਾ ਬਲਕੌਰ ਸਿੰਘ ਵਲੋਂ ਲੋਕਾਂ ਸਾਹਮਣੇ ਲਿਆਂਦਾ ਗਿਆ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੀ ਬਰਸੀ ਮੌਕੇ ਪੰਡਾਲ ’ਚ ਲਿਆਂਦੀ ਗਈ ‘ਥਾਰ’ ਤੇ ‘5911’ ਟਰੈਕਟਰ, ਦੇਖੋ ਤਸਵੀਰਾਂ

ਇਸ ਦੌਰਾਨ ਬਲਕੌਰ ਸਿੰਘ ਨੇ ਜਿਥੇ ਸਿੱਧੂ ਮੂਸੇ ਵਾਲਾ ਦੇ ਬੁੱਤ ਨਾਲ ਜੱਫੀ ਪਾਈ, ਉਥੇ ਮੁੱਛ ਨੂੰ ਵੱਟ ਵੀ ਦਿੱਤਾ। ਸਿੱਧੂ ਦੇ ਪਿਤਾ ਦੀ ਇਹ ਵੀਡੀਓ ਬੇਹੱਦ ਭਾਵੁਕ ਕਰਨ ਵਾਲੀ ਹੈ, ਜੋ ਤੁਸੀਂ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

ਦੱਸ ਦੇਈਏ ਕਿ ਇਸ ਮੌਕੇ ’ਤੇ ਪੰਡਾਲ ’ਚ ਸਿੱਧੂ ਮੂਸੇ ਵਾਲਾ ਦੇ ਕਤਲ ਵਾਲੀ ਥਾਰ ਤੇ ਉਸ ਦਾ 5911 ਟਰੈਕਟਰ ਵੀ ਲਿਆਂਦਾ ਗਿਆ।

ਸਿੱਧੂ ਦਾ 29 ਮਈ, 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਗੋਲਡੀ ਬਰਾੜ ਨੇ ਲਈ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News