ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਕੀਤਾ ਇਨਕਾਰ, NIA ਤੋਂ ਕੀਤੀ ਜਾਂਚ ਦੀ ਮੰਗ
Monday, May 30, 2022 - 10:59 AM (IST)

ਮਾਨਸਾ (ਸੰਦੀਪ ਮਿੱਤਲ)– ਸਿੱਧੂ ਮੂਸੇ ਵਾਲਾ ਦੇ ਪੋਸਟਮਾਰਟਮ ਨੂੰ ਲੈ ਕੇ ਜਾਣਕਾਰੀ ਸਾਹਮਣੇ ਆਈ ਹੈ। ਸਿੱਧੂ ਦੇ ਪਰਿਵਾਰ ਨੇ ਉਸ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਪਰਿਵਾਰ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਵਲੋਂ ਜਾਂਚ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਕਤਲ ਕਾਂਡ ਮਾਮਲੇ ’ਚ ਵਿੱਕੀ ਗੌਂਡਰ ਗਰੁੱਪ ਵਲੋਂ ਨਵਾਂ ਖ਼ੁਲਾਸਾ, ਮਨਕੀਰਤ ਔਲਖ ਨੂੰ ਦਿੱਤੀ ਧਮਕੀ
ਸਿੱਧੂ ਮੂਸੇ ਵਾਲਾ ਦੇ ਪਿਤਾ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਵੀ ਲਿਖੀ ਗਈ ਹੈ। ਇਸ ਚਿੱਠੀ ’ਚ ਉਨ੍ਹਾਂ ਨੇ ਸਿੱਧੂ ਮੂਸੇ ਵਾਲਾ ਦੀ ਮੌਤ ਦੀ ਜਾਂਚ ਸੀ. ਬੀ. ਆਈ. ਜਾਂ ਐੱਨ. ਆਈ. ਏ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਨਾਲ ਹੀ ਇਹ ਵੀ ਲਿਖਿਆ ਹੈ ਕਿ ਸੁਰੱਖਿਆ ਵਾਪਸ ਲੈਣ ਤੇ ਇਸ ਨੂੰ ਜਨਤਕ ਕਰਨ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੀ. ਜੀ. ਪੀ. ਪੰਜਾਬ ਵਲੋਂ ਇਸ ਨੂੰ ਗੈਂਗਵਾਰ ਨਾਲ ਜੋੜ ਕੇ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਲਈ ਉਹ ਮੁਆਫ਼ੀ ਮੰਗਣ।
ਹਸਪਤਾਲ ਦੇ ਬਾਹਰੋਂ ਕੁਝ ਤਸਵੀਰਾਂ ਸਾਹਮਣੇ ਆਈ ਹਨ, ਜਿਥੇ ਸਿੱਧੂ ਦੇ ਪ੍ਰਸ਼ੰਸਕ ਧਰਨਾ ਲਾ ਕੇ ਬੈਠੇ ਹਨ। ਧਰਨਾਕਾਰੀਆਂ ਵਲੋਂ ਸਿੱਧੂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦੀ ਟੀਮ ਦੇ ਮੈਂਬਰਾਂ ਵਲੋਂ ਸੋਸ਼ਲ ਮੀਡੀਆ ’ਤੇ ਉਸ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇਸ ਪੋਸਟ ’ਚ ਲਿਖਿਆ ਸੀ, ‘‘ਬਾਈ ਸਿੱਧੂ ਮੂਸੇ ਆਏ ਨੂੰ ਪਿਆਰ ਕਰਨ ਵਾਲਿਆਂ ਨੂੰ ਦੱਸਿਆ ਜਾਂਦਾ ਕਿ ਅੰਤਿਮ ਸੰਸਕਾਰ ਦਾ ਸਮਾਂ ਹਾਲੇ ਕੋਈ ਤੈਅ ਨਹੀਂ ਕੀਤਾ। ਪੋਸਟਮਾਰਟਮ ਤੋਂ ਬਾਅਦ ਜਿਵੇਂ ਪਰਿਵਾਰ ਤੈਅ ਕਰੇਗਾ, ਆਪ ਸਭ ਨੂੰ ਸੂਚਿਤ ਕੀਤਾ ਜਾਵੇਗਾ।’’
ਨੋਟ– ਕੀ ਸਿੱਧੂ ਦਾ ਪੋਸਟਮਾਰਟਮ ਹੋਣਾ ਚਾਹੀਦਾ ਹੈ ਜਾਂ ਨਹੀਂ? ਇਸ ’ਤੇ ਆਪਣੀ ਰਾਏ ਕੁਮੈਂਟ ਕਰਕੇ ਦੇ ਸਕਦੇ ਹੋ।