ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨੇ ਪੁੱਤ ਦੇ ਯੂਟਿਊਬ ਚੈਨਲ ਦੇ ਡਾਇਮੰਡ ਪਲੇਅ ਬਟਨ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

Sunday, Oct 02, 2022 - 11:02 AM (IST)

ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨੇ ਪੁੱਤ ਦੇ ਯੂਟਿਊਬ ਚੈਨਲ ਦੇ ਡਾਇਮੰਡ ਪਲੇਅ ਬਟਨ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਅਜਿਹਾ ਪਹਿਲਾ ਪੰਜਾਬੀ ਗਾਇਕ ਹੈ, ਜਿਸ ਦੇ ਆਪਣੇ ਨਿੱਜੀ ਯੂਟਿਊਬ ਚੈਨਲ ’ਤੇ 1 ਕਰੋੜ ਤੋਂ ਵੱਧ ਸਬਸਕ੍ਰਾਈਬਰਜ਼ ਹਨ।

PunjabKesari

ਜੇਕਰ ਮੌਜੂਦਾ ਸਬਸਕ੍ਰਾਈਬਰਜ਼ ਦੀ ਗਿਣਤੀ ਦੀ ਗੱਲ ਕਰੀਏ ਤਾਂ ਇਹ 1 ਕਰੋੜ 70 ਲੱਖ ਤੋਂ ਵੱਧ ਹੈ। ਕਿਸੇ ਵੀ ਯੂਟਿਊਬ ਚੈਨਲ ਨੂੰ 1 ਕਰੋੜ ਸਬਸਕ੍ਰਾਈਬਰਜ਼ ਪਾਰ ਕਰਨ ’ਤੇ ਇਕ ਡਾਇਮੰਡ ਪਲੇਅ ਬਟਨ ਮਿਲਦਾ ਹੈ।

PunjabKesari

ਸਿੱਧੂ ਮੂਸੇ ਵਾਲਾ ਦਾ ਡਾਇਮੰਡ ਪਲੇਅ ਬਟਨ ਉਸ ਦੇ ਘਰ ਆ ਚੁੱਕਾ ਹੈ, ਜਿਸ ਨਾਲ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

PunjabKesari

ਇੰਸਟਾਗ੍ਰਾਮ ’ਤੇ ਇਕ ਤਸਵੀਰ ਪੋਸਟ ਕਰਦਿਆਂ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਕੈਪਸ਼ਨ ’ਚ ਲਿਖਿਆ, ‘‘ਦੁਨੀਆ ’ਤੇ ਚੜ੍ਹਤ ਦੇ ਝੰਡੇ ਝੂਲਦੇ।’’

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News