ਸਿੱਧੂ ਮੂਸੇ ਵਾਲਾ ਦੀ ‘ਮੂਸਟੇਪ’ ਐਲਬਮ ਦਾ ਯੂਟਿਊਬ ’ਤੇ ਦਬਦਬਾ, 2 ਬਿਲੀਅਨ ਵਿਊਜ਼ ਕੀਤੇ ਪਾਰ

Thursday, Oct 12, 2023 - 11:45 AM (IST)

ਸਿੱਧੂ ਮੂਸੇ ਵਾਲਾ ਦੀ ‘ਮੂਸਟੇਪ’ ਐਲਬਮ ਦਾ ਯੂਟਿਊਬ ’ਤੇ ਦਬਦਬਾ, 2 ਬਿਲੀਅਨ ਵਿਊਜ਼ ਕੀਤੇ ਪਾਰ

ਐਂਟਰਟੇਨਮੈਂਟ ਡੈਸਕ– 15 ਮਈ, 2021 ਨੂੰ ਸਿੱਧੂ ਮੂਸੇ ਵਾਲਾ ਦੀ ਐਲਬਮ ‘ਮੂਸਟੇਪ’ ਦਾ ਪਹਿਲਾ ਗੀਤ ‘Bitch I'm Back’ ਰਿਲੀਜ਼ ਹੋਇਆ ਸੀ। ਇਸ ਐਲਬਮ ਨੇ ਰਿਲੀਜ਼ ਹੁੰਦਿਆਂ ਹੀ ਹਰ ਪਾਸੇ ਧੁੰਮਾਂ ਪਾ ਦਿੱਤੀਆਂ ਸਨ। ਐਲਬਮ ਨੇ ਵੱਡੇ-ਵੱਡੇ ਅੰਤਰਰਾਸ਼ਟਰੀ ਪਲੇਟਫਾਰਮਜ਼ ’ਚ ਆਪਣਾ ਨਾਂ ਦਰਜ ਕਰਵਾਇਆ ਸੀ, ਜਿਨ੍ਹਾਂ ’ਚੋਂ ਇਕ ਬਿਲਬੋਰਡ ਵੀ ਹੈ।

ਐਲਬਮ ਰਿਲੀਜ਼ ਦੇ 2 ਸਾਲਾਂ ਬਾਅਦ ਸਿੱਧੂ ਮੂਸੇ ਵਾਲਾ ਦਾ ਯੂਟਿਊਬ ’ਤੇ ਦਬਦਬਾ ਅੱਜ ਵੀ ਬਰਕਰਾਰ ਹੈ। ਭਾਵੇਂ ਸਿੱਧੂ ਮੂਸੇ ਵਾਲਾ ਸਾਡੇ ਵਿਚਾਲੇ ਨਹੀਂ ਹੈ ਪਰ ਉਸ ਦੀ ‘ਮੂਸਟੇਪ’ ਐਲਬਮ ਨੇ ਯੂਟਿਊਬ ’ਤੇ 2 ਬਿਲੀਅਨ ਤੋਂ ਵੱਧ ਵਿਊਜ਼ ਹਾਸਲ ਕਰ ਲਏ ਹਨ।

ਇਹ ਖ਼ਬਰ ਵੀ ਪੜ੍ਹੋ : ਸਾਬਕਾ ਪੋਰਨ ਸਟਾਰ ਮੀਆ ਖਲੀਫਾ ਨੂੰ ਫਲਸਤੀਨ ਦਾ ਸਮਰਥਨ ਕਰਨਾ ਪਿਆ ਮਹਿੰਗਾ, ਨੌਕਰੀ ਤੋਂ ਕੱਢਿਆ

ਦੱਸ ਦੇਈਏ ਕਿ ਯੂਟਿਊਬ ਤੋਂ ਪਹਿਲਾਂ ਸਿੱਧੂ ਮੂਸੇ ਵਾਲਾ ਦੀ ਇਹ ਐਲਬਮ ਸਪਾਟੀਫਾਈ ’ਤੇ ਵੀ 2 ਬਿਲੀਅਨ ਵਿਊਜ਼ ਪਾਰ ਕਰ ਚੁੱਕੀ ਹੈ। ਅਜਿਹਾ ਕਰਨ ਵਾਲੇ ਸਿੱਧੂ ਮੂਸੇ ਵਾਲਾ ਪਹਿਲੇ ਪੰਜਾਬੀ ਆਰਟਿਸਟ ਹਨ।

‘ਮੂਸਟੇਪ’ ਐਲਬਮ ਦੀ ਗੱਲ ਕਰੀਏ ਤਾਂ ਇਸ ’ਚ ਇੰਟਰੋ ਤੇ ਸਕਿੱਟਸ ਨੂੰ ਮਿਲਾ ਕੇ ਕੁਲ 30 ਟਰੈਕ ਸਨ। ਇਸ ਐਲਬਮ ਦਾ ਸਭ ਤੋਂ ਵੱਧ ਸੁਣਿਆ ਜਾਣ ਵਾਲਾ ਗੀਤ ‘295’ ਹੈ, ਜਿਸ ਨੂੰ ਯੂਟਿਊਬ ’ਤੇ 512 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News