ਮਰਹੂਮ ਗਾਇਕ ਮੂਸੇਵਾਲਾ ਦੀ ਮੌਤ ਦੇ ਗਮ 'ਚ ਪਿੰਡ ਵਾਸੀਆਂ ਨੇ ਮਨਾਈ 'ਕਾਲੀ ਦੀਵਾਲੀ'
Tuesday, Oct 25, 2022 - 03:00 PM (IST)
ਜਲੰਧਰ (ਬਿਊਰੋ) : ਬੀਤੇ ਦਿਨੀਂ ਪੂਰੇ ਦੇਸ਼ ਨੇ ਦੀਵਾਲੀ ਦਾ ਜਸ਼ਨ ਮਨਾਇਆ, ਉੱਥੇ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇ 'ਚ 'ਕਾਲੀ ਦੀਵਾਲੀ' ਮਨਾਈ ਗਈ। ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਇਨਸਾਫ਼ ਨਾ ਮਿਲਣ ਕਾਰਨ ਪਰਿਵਾਰ ਤੇ ਪਿੰਡ ਵਾਸੀ ਰੋਹ 'ਚ ਹਨ। ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਾਰ ਪਿੰਡ ਮੂਸੇ 'ਚ ਦੀਵਾਲੀ ਨਹੀਂ ਮਨਾਈ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਵਿਰਾਟ ਕੋਹਲੀ ਦੀ ਸ਼ਾਨਦਾਰ ਪਾਰੀ 'ਤੇ ਪੰਜਾਬੀ ਇੰਡਸਟਰੀ 'ਚ ਖੁਸ਼ੀ ਦਾ ਮਾਹੌਲ, ਸਾਂਝੀਆਂ ਕੀਤੀਆਂ ਪੋਸਟਾਂ
ਇਹੀ ਕਾਰਨ ਹੈ ਕਿ ਪਿੰਡ ਦਾ ਕੋਈ ਵੀ ਦੁਕਾਨਦਾਰ ਪਟਾਕੇ ਜਾਂ ਮਿਠਾਈ ਨਹੀਂ ਲੈ ਕੇ ਆਇਆ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਪੰਜਾਬੀਆਂ ਅਤੇ ਪੂਰੇ ਪਿੰਡ ਦਾ ਮਾਣ ਸੀ। ਉਸ ਦੇ ਕਤਲ ਤੋਂ ਬਾਅਦ ਪਿੰਡ ਦੇ ਚੁੱਲ੍ਹੇ ਠੰਡੇ ਪੈ ਗਏ ਹਨ।
ਉਸ ਦੀ ਸਮਾਧ 'ਤੇ ਰੋਜ਼ਾਨਾ ਸੈਂਕੜੇ ਲੋਕ ਸ਼ਰਧਾਂਜਲੀ ਦੇਣ ਲਈ ਆਉਂਦੇ ਹਨ। ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਐਲਾਨ ਕੀਤਾ ਗਿਆ ਹੈ ਕਿ ਇਸ ਵਾਰ ਦੀਵਾਲੀ ਕਾਲੀ ਹੋਵੇਗੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੂਰਾ ਪਿੰਡ ਗਮ 'ਚ ਡੁੱਬਿਆ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਗਾਇਕ ਨਿੰਜਾ ਦਾ ਗੀਤ ਹੋਇਆ ਲੀਕ, ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰ ਕੱਢੀ ਦਿਲ ਦੀ ਭੜਾਸ (ਵੀਡੀਓ)
ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਜਵਾਹਰਕੇ ਪਿੰਡ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਪੰਜ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਸਿੱਧੂ ਮੂਸੇਵਾਲੇ ਦੇ ਮਾਪਿਆਂ ਨੂੰ ਪੁੱਤ ਦੀ ਮੌਤ ਦਾ ਇਨਸਾਫ਼ ਨਹੀਂ ਮਿਲਿਆ ਹੈ। ਉਹ ਆਪਣੇ ਪੁੱਤ ਦੇ ਇਨਸਾਫ਼ ਲਈ ਥਾਂ-ਥਾਂ ਠੋਕਰਾਂ ਖਾ ਰਹੇ ਹਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।