‘ਬਿਲਬੋਰਡ ਕੈਨੇਡੀਅਨ ਹੌਟ 100’ ’ਚ ਸ਼ਾਮਲ ਹੋਇਆ ਸਿੱਧੂ ਮੂਸੇ ਵਾਲਾ ਦਾ ‘ਐੱਸ. ਵਾਈ. ਐੱਲ.’ ਗੀਤ

Wednesday, Jun 29, 2022 - 11:04 AM (IST)

‘ਬਿਲਬੋਰਡ ਕੈਨੇਡੀਅਨ ਹੌਟ 100’ ’ਚ ਸ਼ਾਮਲ ਹੋਇਆ ਸਿੱਧੂ ਮੂਸੇ ਵਾਲਾ ਦਾ ‘ਐੱਸ. ਵਾਈ. ਐੱਲ.’ ਗੀਤ

ਚੰਡੀਗੜ੍ਹ (ਬਿਊਰੋ)– 23 ਜੂਨ ਨੂੰ ਰਿਲੀਜ਼ ਹੋਇਆ ਸਿੱਧੂ ਮੂਸੇ ਵਾਲਾ ਦਾ ਗੀਤ ‘ਐੱਸ. ਵਾਈ. ਐੱਲ.’ ‘ਬਿਲਬੋਰਡ ਕੈਨੇਡੀਅਨ ਹੌਟ 100’ ਦੀ ਲਿਸਟ ’ਚ ਸ਼ਾਮਲ ਹੋ ਗਿਆ ਹੈ। ‘ਬਿਲਬੋਰਡ ਕੈਨੇਡੀਅਨ ਹੌਟ 100’ ’ਚ ਸਿੱਧੂ ਦਾ ‘ਐੱਸ. ਵਾਈ. ਐੱਲ.’ ਗੀਤ 81ਵੇਂ ਨੰਬਰ ’ਤੇ ਹੈ।

ਗੀਤ ਨੂੰ ਯੂਟਿਊਬ ’ਤੇ ਹੁਣ ਤਕ 3 ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਗੀਤ ਨੂੰ ਭਾਰਤ ’ਚ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਬੈਨ ਕਰ ਦਿੱਤਾ ਗਿਆ ਹੈ ਪਰ ਵਿਦੇਸ਼ਾਂ ’ਚ ਰਹਿੰਦੇ ਲੋਕ ਇਸ ਗੀਤ ਨੂੰ ਅਜੇ ਵੀ ਯੂਟਿਊਬ ’ਤੇ ਦੇਖ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ : ‘ਐੱਸ. ਵਾਈ. ਐੱਲ.’ ਗੀਤ ਲੀਕ ਕਰਨ ਵਾਲਿਆਂ ’ਤੇ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਦਰਜ ਕਰਵਾਇਆ ਮਾਮਲਾ

‘ਐੱਸ. ਵਾਈ. ਐੱਲ.’ ਗੀਤ ਕੁਝ ਸ਼ਰਾਰਤੀ ਅਨਸਰਾਂ ਵਲੋਂ ਲੀਕ ਕਰ ਦਿੱਤਾ ਗਿਆ ਸੀ, ਜਿਸ ਸਬੰਧੀ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐੱਫ. ਆਈ. ਆਰ. ਵੀ ਦਰਜ ਕਰਵਾਈ ਹੈ।

PunjabKesari

ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦੇ ਕਤਲ ਨੂੰ ਅੱਜ ਇਕ ਮਹੀਨਾ ਬੀਤ ਚੁੱਕਾ ਹੈ। ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ‘ਐੱਸ. ਵਾਈ. ਐੱਲ.’ ਪਹਿਲਾ ਗੀਤ ਸੀ। ਗੀਤ ’ਚ ਸਿੱਧੂ ਮੂਸੇ ਵਾਲਾ ਨੇ ਪੰਜਾਬ ਦੇ ਪਾਣੀਆਂ ਸਮੇਤ ਹੋਰ ਕਈ ਮੁੱਦਿਆਂ ਨੂੰ ਚੁੱਕਿਆ ਹੈ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News