ਸਿੱਧੂ ਮੂਸੇ ਵਾਲਾ ਦਾ ‘ਐੱਸ. ਵਾਈ. ਐੱਲ.’ ਗੀਤ ਅੱਜ ਹੋਵੇਗਾ ਰਿਲੀਜ਼

Thursday, Jun 23, 2022 - 10:35 AM (IST)

ਸਿੱਧੂ ਮੂਸੇ ਵਾਲਾ ਦਾ ‘ਐੱਸ. ਵਾਈ. ਐੱਲ.’ ਗੀਤ ਅੱਜ ਹੋਵੇਗਾ ਰਿਲੀਜ਼

ਚੰਡੀਗੜ੍ਹ (ਬਿਊਰੋ)– ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਗੀਤ ‘ਐੱਸ. ਵਾਈ. ਐੱਲ.’ ਅੱਜ ਸ਼ਾਮ 6 ਵਜੇ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੱਲ ਦੀ ਅਧਿਕਾਰਕ ਪੁਸ਼ਟੀ ਸਿੱਧੂ ਮੂਸੇ ਵਾਲਾ ਦੇ ਸੋਸ਼ਲ ਮੀਡੀਆ ਹੈਂਡਲਸ ਤੋਂ ਗੀਤ ਦੇ ਪੋਸਟਰ ਨੂੰ ਸਾਂਝਾ ਕਰਕੇ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਗੋਲਡੀ ਬਰਾੜ ਦਾ ਵੱਡਾ ਇੰਟਰਵਿਊ, ਕੀਤੇ ਹੈਰਾਨ ਕਰਨ ਵਾਲੇ ਖੁਲਾਸੇ

ਦੱਸ ਦੇਈਏ ਕਿ ‘ਐੱਸ. ਵਾਈ. ਐੱਲ.’ ਗੀਤ ਸਤਲੁਜ-ਯਮੁਨਾ ਲਿੰਕ ਨਹਿਰ ’ਤੇ ਆਧਾਰਿਤ ਹੈ। ਬੀਤੇ ਦਿਨੀਂ ਇਹ ਗੀਤ ਯੂਟਿਊਬ ’ਤੇ ਲੀਕ ਹੋ ਗਿਆ ਸੀ, ਜਿਸ ਦੇ ਚਲਦਿਆਂ ਗੀਤ ਨੂੰ ਹੁਣ ਅਧਿਕਾਰਕ ਤੌਰ ’ਤੇ ਰਿਲੀਜ਼ ਕਰਨਾ ਪੈ ਰਿਹਾ ਹੈ।

ਗੀਤ ਦੇ ਪੋਸਟਰ ’ਚ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਨਜ਼ਰ ਆ ਰਹੀ ਹੈ। ਬਲਵਿੰਦਰ ਸੰਘ ਜਟਾਣਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਐੱਸ. ਵਾਈ. ਐੱਲ. ਦੇ ਮੁੱਖ ਇੰਜੀਨੀਅਰ ਤੇ ਨਿਗਰਾਨ ਇੰਜੀਨੀਅਰ ਨੂੰ ਗੋਲੀ ਮਾਰੀ ਸੀ ਤਾਂ ਜੋ ਐੱਸ. ਵਾਈ. ਐੱਲ. ਦੀ ਉਸਾਰੀ ਨੂੰ ਰੋਕਿਆ ਜਾਵੇ। ਇਹ ਗੱਲ 1990 ਦੀ ਹੈ।

PunjabKesari

ਲੀਕ ਗੀਤ ’ਚ ਵੀ ਬਲਵਿੰਦਰ ਸਿੰਘ ਜਟਾਣਾ ’ਤੇ ਆਧਾਰਿਤ ਬੋਲ ਸੁਣਨ ਨੂੰ ਮਿਲ ਰਹੇ ਹਨ। ਗੀਤ ਨੂੰ ਲਿਖਿਆ, ਗਾਇਆ ਤੇ ਕੰਪੋਜ਼ ਖ਼ੁਦ ਸਿੱਧੂ ਮੂਸੇ ਵਾਲਾ ਨੇ ਕੀਤਾ ਹੈ। ਇਸ ਨੂੰ ਮਰਸੀ ਨੇ ਮਿਊਜ਼ਿਕ ਦਿੱਤਾ ਹੈ। ਗੀਤ ਸਿੱਧੂ ਮੂਸੇ ਵਾਲਾ ਦੇ ਯੂਟਿਊਬ ਚੈਨਲ ’ਤੇ ਅੱਜ ਸ਼ਾਮ 6 ਵਜੇ ਰਿਲੀਜ਼ ਹੋਵੇਗਾ।

ਨੋਟ– ਇਸ ਗੀਤ ਬਾਰੇ ਤੁਹਾਡਾ ਕੀ ਕਹਿਣਾ ਹੈ? ਕੁਮੈਂਟ ਕਰਕੇ ਦੱਸੋ।


author

Rahul Singh

Content Editor

Related News