ਸਿੱਧੂ ਮੂਸੇ ਵਾਲਾ ਦੇ ‘ਵਾਰ’ ਗੀਤ ’ਚੋਂ ਹਟਾਈ ਗਈ ਵਿਵਾਦਿਤ ਲਾਈਨ
Thursday, Nov 10, 2022 - 11:14 AM (IST)
ਚੰਡੀਗੜ੍ਹ (ਬਿਊਰੋ)– ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਗੀਤ ‘ਵਾਰ’ ਨੂੰ ਲੈ ਕੇ ਮੁਸਲਿਮ ਭਾਈਚਾਰੇ ਵਲੋਂ ਇਤਰਾਜ਼ ਜਤਾਇਆ ਜਾ ਰਿਹਾ ਹੈ।
ਹਾਲਾਂਕਿ ਇਤਰਾਜ਼ ਤੋਂ ਬਾਅਦ ਹੁਣ ਗੀਤ ’ਚੋਂ ਵਿਵਾਦਿਤ ਲਾਈਨ ਨੂੰ ਡਿਲੀਟ ਕਰ ਦਿੱਤਾ ਗਿਆ ਹੈ। ਇਹ ਤਬਦੀਲੀ ਗੀਤ ਦੇ ਆਡੀਓ ਫਾਰਮੇਟ ’ਚ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਹਸਪਤਾਲ ਤੋਂ ਡਿਸਚਾਰਜ ਹੋਈ ਆਲੀਆ ਭੱਟ, ਨੰਨ੍ਹੀ ਪਰੀ ਨੂੰ ਦੇਖਣ ਲਈ ਪ੍ਰਸ਼ੰਸਕ ਬੇਤਾਬ, ਦੇਖੋ ਪਹਿਲੀ ਝਲਕ
ਦੱਸ ਦੇਈਏ ਕਿ ਗੀਤ ’ਚ ਸਿੱਧੂ ਮੂਸੇ ਵਾਲਾ ਨੇ ਹਰੀ ਸਿੰਘ ਨਲੂਆ ਤੇ ਮੁਹੰਮਦ ਖ਼ਾਨ ਦੀ ਇਕ ਜੰਗ ਦਾ ਜ਼ਿਕਰ ਕੀਤਾ ਹੈ, ਜਿਸ ਨੂੰ ਮੁਸਲਿਮ ਭਾਈਚਾਰੇ ਵਲੋਂ ਪੈਗੰਬਰ ਹਜ਼ਰਤ ਮੁਹੰਮਦ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਹਾਲਾਂਕਿ ਇਸ ਸਬੰਧੀ ਸਿੱਧੂ ਮੂਸੇ ਵਾਲਾ ਦੇ ਪਿਤਾ ਵਲੋਂ ਵੀ ਸਪੱਸ਼ਟੀਕਰਨ ਦਿੱਤਾ ਗਿਆ ਹੈ। ਨਾਲ ਹੀ ਮੁਸਲਿਮ ਭਾਈਚਾਰੇ ਦੇ ਇਕ ਆਗੂ ਨੇ ਵੀਡੀਓ ਜਾਰੀ ਕਰਕੇ ਵੀ ਇਸ ਵਿਵਾਦ ’ਤੇ ਚਾਣਨਾ ਪਾਇਆ ਸੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।