ਹਰੀ ਸਿੰਘ ਨਲੂਆ ਦੀ ਜ਼ਿੰਦਗੀ ਨੂੰ ਦਰਸਾਉਂਦਾ ਸਿੱਧੂ ਮੂਸੇ ਵਾਲਾ ਦਾ ਗੀਤ ‘ਵਾਰ’ ਰਿਲੀਜ਼ (ਵੀਡੀਓ)

Tuesday, Nov 08, 2022 - 10:18 AM (IST)

ਹਰੀ ਸਿੰਘ ਨਲੂਆ ਦੀ ਜ਼ਿੰਦਗੀ ਨੂੰ ਦਰਸਾਉਂਦਾ ਸਿੱਧੂ ਮੂਸੇ ਵਾਲਾ ਦਾ ਗੀਤ ‘ਵਾਰ’ ਰਿਲੀਜ਼ (ਵੀਡੀਓ)

ਚੰਡੀਗੜ੍ਹ (ਬਿਊਰੋ)– ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਨਵਾਂ ਗੀਤ ‘ਵਾਰ’ ਰਿਲੀਜ਼ ਹੋ ਗਿਆ ਹੈ। ਇਸ ਗੀਤ ’ਚ ਸਿੱਧੂ ਮੂਸੇ ਵਾਲਾ ਨੇ ਹਰੀ ਸਿੰਘ ਨਲੂਆ ਦੀ ਜ਼ਿੰਦਗੀ ਨੂੰ ਦਰਸਾਇਆ ਹੈ।

ਇਹ ਖ਼ਬਰ ਵੀ ਪੜ੍ਹੋ : ਜਸਬੀਰ ਜੱਸੀ ਦਾ ਧਾਰਮਿਕ ਗੀਤ 'ਮਾਫ਼ ਕਰੀਂ ਬਾਬਾ ਨਾਨਕਾ' ਹੋਇਆ ਰਿਲੀਜ਼ (ਵੀਡੀਓ)

ਗੀਤ ਦੀ ਵੀਡੀਓ ਹਰੀ ਸਿੰਘ ਨਲੂਆ ਦੀਆਂ ਤਸਵੀਰਾਂ ਤੇ ਕੁਝ ਵੀਡੀਓਜ਼ ਨੂੰ ਜੋੜ ਕੇ ਤਿਆਰ ਕੀਤੀ ਗਈ ਹੈ।

ਗੀਤ ਨੂੰ ਲਿਖਿਆ, ਗਾਇਆ ਤੇ ਕੰਪੋਜ਼ ਸਿੱਧੂ ਮੂਸੇ ਵਾਲਾ ਨੇ ਕੀਤਾ ਹੈ। ਇਸ ਦਾ ਸੰਗੀਤ ਸਨੈਪੀ ਨੇ ਦਿੱਤਾ ਹੈ। ਵਿਜ਼ੂਅਲਸ ਨਵਕਰਨ ਬਰਾੜ ਵਲੋਂ ਤਿਆਰ ਕੀਤੇ ਗਏ ਹਨ, ਜਿਸ ਨੂੰ ਸਿੱਧੂ ਮੂਸੇ ਵਾਲਾ ਦੇ ਹੀ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ।

ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦੇ ਕਤਲ ਮਗਰੋਂ ਇਹ ਉਸ ਦਾ ਦੂਜਾ ਗੀਤ ਹੈ। ਇਸ ਤੋਂ ਪੰਜ ਮਹੀਨੇ ਪਹਿਲਾਂ 23 ਜੂਨ ਨੂੰ ਸਿੱਧੂ ਮੂਸੇ ਵਾਲਾ ਦਾ ‘ਐੱਸ. ਵਾਈ. ਐੱਲ.’ ਗੀਤ ਰਿਲੀਜ਼ ਹੋਇਆ ਸੀ, ਜਿਸ ਨੂੰ ਸਰਕਾਰ ਵਲੋਂ ਭਾਰਤ ’ਚ ਬੈਨ ਕਰਵਾ ਦਿੱਤਾ ਗਿਆ ਸੀ।

ਨੋਟ– ਸਿੱਧੂ ਮੂਸੇ ਵਾਲਾ ਦਾ ‘ਵਾਰ’ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News