ਮੂਸੇਵਾਲਾ ਦੇ ਅਕਾਊਂਟ ਤੋਂ ਨਵੀਂ ਪੋਸਟ ਵਾਇਰਲ, ਲਿਖਿਆ- ਅਜਿਹਾ ਗੁਲਾਬ, ਜੋ ਪੱਕੀ ਜ਼ਮੀਨ ਦਾ ਸੀਨਾ ਪਾੜ ਕੇ ਉੱਗਿਆ

Thursday, Feb 09, 2023 - 02:52 PM (IST)

ਮੂਸੇਵਾਲਾ ਦੇ ਅਕਾਊਂਟ ਤੋਂ ਨਵੀਂ ਪੋਸਟ ਵਾਇਰਲ, ਲਿਖਿਆ- ਅਜਿਹਾ ਗੁਲਾਬ, ਜੋ ਪੱਕੀ ਜ਼ਮੀਨ ਦਾ ਸੀਨਾ ਪਾੜ ਕੇ ਉੱਗਿਆ

ਜਲੰਧਰ (ਬਿਊਰੋ) : ਮਰਹੂਮ ਸਿੱਧੂ ਮੂਸੇਵਾਲਾ ਨੂੰ ਦੁਨੀਆ ਤੋਂ ਰੁਖਸਤ ਹੋਇਆਂ ਇੱਕ ਸਾਲ ਹੋਣ ਵਾਲਾ ਹੈ ਪਰ ਉਹ ਹਾਲੇ ਤੱਕ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਤੇ ਰਾਜ ਕਰ ਰਿਹਾ ਹੈ। ਸਿੱਧੂ ਦੇ ਗਾਣੇ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਹਨ। ਹਾਲ ਹੀ 'ਚ ਮੂਸੇਵਾਲਾ ਦੇ ਅਧਿਕਾਰਤ ਅਕਾਊਂਟ 'ਤੇ ਇੱਕ ਹੋਰ ਤਸਵੀਰ ਸ਼ੇਅਰ ਕੀਤੀ ਗਈ ਹੈ, ਜਿਸ ਦੀ ਕੈਪਸ਼ਨ ਪੜ੍ਹ ਕੇ ਫੈਨਜ਼ ਕਾਫ਼ੀ ਭਾਵੁਕ ਹੋ ਰਹੇ ਹਨ। ਮੂਸੇਵਾਲਾ ਦੇ ਅਕਾਊਂਟ 'ਤੇ ਸ਼ੇਅਰ ਕੀਤੀ ਗਈ ਨਵੀਂ ਤਸਵੀਰ ਦੀ ਕੈਪਸ਼ਨ 'ਚ ਲਿਖਿਆ ਹੈ, 'ਅਜਿਹਾ ਗੁਲਾਬ ਦਾ ਫੁੱਲ ਜੋ ਪੱਕੀ ਜ਼ਮੀਨ ਦਾ ਸੀਨਾ ਪਾੜ ਉੱਗਿਆ।' ਇਸ ਪੋਸਟ 'ਤੇ ਮੂਸੇਵਾਲਾ ਦੇ ਫੈਨਜ਼ ਖੂਬ ਕੁਮੈਂਟ ਕਰ ਰਹੇ ਹਨ।

PunjabKesari

ਉਥੇ ਹੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਵੀ ਆਪਣੇ ਅਧਿਕਾਰਤ ਅਕਾਊਂਟ ਉੱਪਰ ਆਪਣੇ ਪੁੱਤਰ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਦੀ ਕੈਪਸ਼ਨ 'ਚ ਉਨ੍ਹਾਂ ਲਿਖਿਆ, 'ਜਸਟਿਸ ਫਾਰ ਸਿੱਧੂ ਮੂਸੇਵਾਲਾ'। 

PunjabKesari

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਪੂਰੀ ਦੁਨੀਆ ਦਾ ਚਹੇਤਾ ਗਾਇਕ ਸੀ। ਉਨ੍ਹਾਂ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰਾਂ ਨੇ ਦਿਨ ਦਹਾੜੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਸ ਦੀ ਮੌਤ ਨੂੰ ਇੱਕ ਸਾਲ ਹੋਣ ਨੂੰ ਆਇਆ ਹੈ ਪਰ ਹਾਲੇ ਵੀ ਕਾਤਲ ਪੁਲਸ ਦੇ ਸ਼ਿਕੰਜੇ ਤੋਂ ਬਾਹਰ ਹੈ। ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਹੈ, ਜੋ ਕਿ ਇਸ ਸਮੇਂ ਫਰਾਰ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News