ਸਿੱਧੂ ਮੂਸੇਵਾਲਾ ਦੇ ਗੀਤ 'ਜਾਂਦੀ ਵਾਰ' ਨੂੰ ਲੈ ਕੇ ਮੁਸ਼ਕਿਲਾਂ 'ਚ ਘਿਰੇ ਸਲੀਮ ਮਰਚੈਂਟ, ਪੜ੍ਹੋ ਪੂਰੀ ਖ਼ਬਰ

08/26/2022 3:34:25 PM

ਜਲੰਧਰ (ਬਿਊਰੋ) : ਬਾਲੀਵੁੱਡ ਦੇ ਮਸ਼ਹੂਰ ਸੰਗੀਤਕਾਰ ਸਲੀਮ ਮਰਚੈਂਟ ਨੇ ਬੀਤੇ ਦਿਨੀਂ ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ 'ਜਾਂਦੀ ਵਾਰ' ਗੀਤ ਰਿਲੀਜ਼ ਕਰਨ ਦਾ ਐਲਾਨ ਕੀਤਾ ਸੀ। ਇਹ ਗੀਤ ਸਾਲ 2021 'ਚ ਰਿਕਾਰਡ ਕੀਤਾ ਗਿਆ ਸੀ। ਹਾਲਾਂਕਿ ਇਸ ਦੀ ਰਿਲੀਜ਼ਿੰਗ ਦਾ ਐਲਾਨ ਕਰਦਿਆਂ ਹੀ ਵਿਵਾਦ ਖੜਾ ਹੋ ਗਿਆ ਹੈ। ਪੰਜਾਬੀ ਇੰਡਸਟਰੀ ਇਸ ਗੱਲ 'ਤੇ ਸਵਾਲ ਚੁੱਕ ਰਹੀ ਹੈ ਕਿ ਮਰਚੈਂਟ ਨੇ ਇਸ ਗੀਤ ਨੂੰ ਮੂਸੇਵਾਲਾ ਦੇ ਪਰਿਵਾਰ ਨੂੰ ਕਿਉਂ ਨਹੀਂ ਸੌਂਪਿਆ, ਜਦੋਂਕਿ ਮੂਸੇਵਾਲਾ ਦੇ ਪਰਿਵਾਰ ਨੇ ਉਨ੍ਹਾਂ ਨੂੰ ਵਾਰ-ਵਾਰ ਅਪੀਲ ਕੀਤੀ ਸੀ ਕਿ ਉਨ੍ਹਾਂ ਦੀ ਹਾਮੀ ਭਰਨ ਤੋਂ ਬਿਨਾਂ ਮੂਸੇਵਾਲਾ ਦਾ ਕੋਈ ਗੀਤ ਰਿਲੀਜ਼ ਨਹੀਂ ਕੀਤਾ ਜਾਵੇਗਾ।
ਹੁਣ ਖ਼ਬਰਾਂ ਆ ਰਹੀਆਂ ਹਨ ਕਿ ਮੂਸੇਵਾਲਾ ਦਾ ਗੀਤ ਰਿਲੀਜ਼ ਕਰਨ ਨੂੰ ਲੈ ਕੇ ਸਲੀਮ ਮਰਚੈਂਟ ਨੂੰ ਲੀਗਲ ਨੋਟਿਸ ਭੇਜਿਆ ਜਾਵੇਗਾ। ਦੱਸ ਦਈਏ ਕਿ ਸਲੀਮ ਮਰਚੈਂਟ ਦੇ ਗੀਤ ਰਿਲੀਜ਼ ਕਰਨ ਦੇ ਐਲਾਨ ਤੋਂ ਸਿੱਧੂ ਮੂਸੇਵਾਲਾ ਦਾ ਪਰਿਵਾਰ ਨਾਖੁਸ਼ ਹੈ। 

ਇਹ ਖ਼ਬਰ ਵੀ ਪੜ੍ਹੋ : ਵਾਇਰਲ ਵੀਡੀਓ ਤੋਂ ਬਾਅਦ ਗਾਇਕ ਇੰਦਰਜੀਤ ਨਿੱਕੂ ਦਾ ਪਹਿਲਾ ਬਿਆਨ ਆਇਆ ਸਾਹਮਣੇ

ਦੱਸ ਦਈਏ ਕਿ ਇਸ ਸਬੰਧੀ ਸਲੀਮ ਮਰਚੈਂਟ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ `ਤੇ ਵੀਡੀਓ ਸਾਂਝੀ ਕਰ ਜਾਣਕਾਰੀ ਦਿੱਤੀ ਕਿ ਗੀਤ 'ਜਾਂਦੀ ਵਾਰ' 2 ਸਤੰਬਰ ਨੂੰ ਰਿਲੀਜ਼ ਹੋ ਰਿਹਾ ਹੈ। ਵੀਡੀਓ ਸ਼ੇਅਰ ਮਰਚੈਂਟ ਨੇ ਦੱਸਿਆ ਕਿ ਉਨ੍ਹਾਂ ਨੇ ਜੁਲਾਈ 2021 'ਚ ਮੂਸੇਵਾਲਾ ਨਾਲ ਇਹ ਗੀਤ 'ਤੇ ਕੰਮ ਕੀਤਾ ਸੀ। ਇਸ ਗੀਤ 'ਚ ਮੂਸੇਵਾਲਾ ਦੇ ਨਾਲ ਨਾਲ ਅਫ਼ਸਾਨਾ ਖਾਨ ਨੇ ਵੀ ਆਪਣੀ ਆਵਾਜ਼ ਦਿੱਤੀ ਹੈ। ਇਹ ਇੱਕ ਬਹੁਤ ਵਧੀਆ ਗੀਤ ਹੈ, ਜੋ ਮੂਸੇਵਾਲਾ ਨੇ ਦਿਲੋਂ ਗਾਇਆ ਸੀ। 

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਬੀਤੀ ਅਪ੍ਰੈਲ 'ਚ ਦਿਨ ਦਿਹਾੜੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੇ ਉਨ੍ਹਾਂ ਦੇ ਪਰਿਵਾਰ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਸਿੱਧੂ ਮੂਸੇਵਾਲਾ ਦੀ ਮੌਤ 'ਤੇ ਸੋਸ਼ਲ ਮੀਡੀਆ 'ਤੇ ਹਰ ਕੋਈ ਭਾਵੁਕ ਹੋ ਰਿਹਾ ਸੀ। ਹੁਣ ਤਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਇਸ ਦੁੱਖ ਤੋਂ ਉਭਰ ਨਹੀਂ ਸਕੇ ਹਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News