'ਦੁਬਾਰਾ ਕੋਈ ਕੇਕੜਾ ਪੈਦਾ ਨਾ ਹੋਵੇ, ਤੁਸੀਂ ਅਲਰਟ ਰਹਿਣੈ'! ਬਾਪੂ ਬਲਕੌਰ ਸਿੰਘ ਦੀ ਪਿੰਡ ਵਾਸੀਆਂ ਨੂੰ ਵੱਡੀ ਅਪੀਲ
Thursday, Mar 28, 2024 - 11:23 AM (IST)
ਐਂਟਰਟੇਨਮੈਂਟ ਡੈਸਕ - ਸਿੱਧੂ ਮੂਸੇਵਾਲਾ ਦੀ ਸੁੰਨ੍ਹੀ ਹਵੇਲੀ 'ਚ ਹੁਣ ਰੌਣਕਾਂ ਲੱਗ ਚੁੱਕੀਆਂ ਹਨ। ਜੀ ਹਾਂ, ਮਾਤਾ ਚਰਨ ਕੌਰ ਨੇ ਆਪਣੇ ਦੂਜੇ ਪੁੱਤਰ ਨੂੰ ਜਨਮ ਦੇ ਕੇ ਮੂਸਾ ਹਵੇਲੀ ਨੂੰ ਮੁੜ ਖ਼ੁਸ਼ੀਆਂ ਨਾਲ ਭਰ ਦਿੱਤਾ ਹੈ। ਉਥੇ ਹੀ ਬਾਪੂ ਬਲਕੌਰ ਸਿੰਘ ਵੀ ਆਪਣੇ ਪੁੱਤਰ ਸ਼ੁੱਭਦੀਪ ਸਿੰਘ ਸਿੱਧੂ ਦੇ ਜਨਮ ਨੂੰ ਲੈ ਕੇ ਪੱਬਾਂ ਭਾਰ ਹਨ ਪਰ ਨਾਲ ਹੀ ਉਹ ਥੋੜ੍ਹੇ ਚਿੰਤਤ ਵੀ ਹਨ। ਦਰਅਸਲ, ਬਾਪੂ ਬਲਕੌਰ ਨੇ ਆਪਣੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ। ਹਰੇਕ ਬੰਦੇ ਨੂੰ ਆਪਣੇ ਢੰਗ ਨਾਲ ਵੇਖੋ, ਕਿਉਂਕਿ ਤੁਹਾਨੂੰ ਨਹੀਂ ਪਤਾ ਕਿ ਅਗਲਾ ਬੰਦਾ ਕਿਸ ਭਾਵਨਾ ਨਾਲ ਤੁਹਾਡੇ ਕੋਲ ਆਇਆ ਹੈ। ਆਪਣੇ ਸਮਾਜ 'ਚ ਦੁਬਾਰਾ ਕੋਈ ਕੇਕੜਾ ਪੈਦਾ ਨਾ ਹੋਣ ਦਿਓ, ਜਿਥੇ ਵੀ ਤੁਹਾਨੂੰ ਕੁਝ ਗੜਬੜ ਲੱਗਦੀ ਹੈ ਤਾਂ ਉਸ ਦਾ ਵਿਰੋਧ ਕਰੋ। ਤੁਸੀਂ ਵੇਖ ਚੁੱਕੇ ਹੋ ਕਿ ਮੈਂ ਕਿੰਨਾ ਵੱਡਾ ਖਮਿਆਜ਼ਾ ਭੁਗਤ ਚੁੱਕਿਆ ਹਾਂ। ਮੈਂ ਨਹੀਂ ਚਾਹੁੰਦਾ ਕਿ ਕੋਈ ਹੋਰ ਵੀ ਅਜਿਹਾ ਖਮਿਆਜ਼ਾ ਭੁਗਤੇ। ਹੋਰ ਕੀ ਕਿਹਾ ਹੈ ਬਾਪੂ ਬਲਕੌਰ ਨੇ ਤੁਸੀਂ ਵੀ ਸੁਣੋ ਹੇਠਾਂ ਦਿੱਤੇ ਲਿੰਕ 'ਤੇ ਕਲਿਕ ਕਰਕੇ-
ਹੋਲੀ ਮੌਕੇ 'ਤੇ ਬਾਪੂ ਬਲਕੌਰ ਸਿੰਘ ਨੇ ਕਾਫ਼ੀ ਭਾਵੁਕ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਪੁੱਤਰ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਿੱਧੂ ਨੇ ਕਦੇ ਵੀ ਆਪਣਾ ਨਾਂ ਸ਼ੁੱਭਦੀਪ ਸਿੰਘ ਸਿੱਧੂ ਦੱਸ ਕੇ ਮਸ਼ਹੂਰ ਹੋਣ ਦੀ ਕੋਸ਼ਿਸ਼ ਨਹੀਂ ਕੀਤੀ। ਉਸ ਨੇ ਆਪਣਾ ਨਾਂ ਸਿੱਧੂ ਮੂਸੇਵਾਲਾ ਇਸ ਕਾਰਨ ਰੱਖਿਆ ਤਾਂ ਜੋ ਉਨ੍ਹਾਂ ਦੇ ਪਿੰਡ ਦਾ ਰਹਿਣ ਵਾਲਾ ਹਰੇਕ ਵਿਅਕਤੀ ਆਪਣੇ ਆਪ ਨੂੰ ਸਿੱਧੂ ਮੂਸੇਵਾਲਾ ਸਮਝ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਵੀ ਪਿੰਡ 'ਚ ਕਿਸੇ ਧੀ-ਭੈਣ ਦਾ ਵਿਆਹ ਜਾਂ ਕੋਈ ਹੋਰ ਸਮਾਗਮ ਹੁੰਦਾ ਸੀ ਤਾਂ ਜਦੋਂ ਤੱਕ ਸਿੱਧੂ ਉੱਥੇ ਹਾਜ਼ਰ ਨਹੀਂ ਹੋ ਜਾਂਦਾ ਸੀ, ਉਦੋਂ ਤੱਕ ਉਸ ਨੂੰ ਚੈਨ ਨਹੀਂ ਸੀ ਆਉਂਦਾ। ਉਹ ਹਰੇਕ ਖੁਸ਼ੀ-ਗ਼ਮੀ ਦੇ ਮੌਕੇ ਪਿੰਡ ਵਾਸੀਆਂ ਨਾਲ ਮਿਲਦਾ ਵਰਤਦਾ ਸੀ ਤੇ ਇਸੇ ਕਾਰਨ ਪਿੰਡ ਦਾ ਹਰੇਕ ਬੰਦਾ ਉਨ੍ਹਾਂ ਦੀ ਇੱਜ਼ਤ ਤੇ ਕਦਰ ਕਰਦਾ ਹੈ। ਇਸ ਤੋਂ ਬਾਅਦ ਉਨ੍ਹਾਂ ਇੰਨਾ ਪਿਆਰ ਦੇਣ ਲਈ ਹਰ ਕਿਸੇ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਹਰ ਕਿਸੇ ਦੀ ਤੰਦਰੁਸਤੀ ਦੀ ਕਾਮਨਾ ਕੀਤੀ।
ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇਕ ਪੋਸਟ ਵੀ ਸਾਂਝੀ ਕੀਤੀ, ਜਿਸ 'ਚ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਇਕ ਪੁਰਾਣੀ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ 'ਚ ਉਹ ਪਿੰਡ ਵਾਸੀਆਂ ਤੇ ਯਾਰਾਂ ਦੋਸਤਾਂ ਨਾਲ ਮਿਲ ਕੇ ਹੋਲੀ ਖੇਡਦਾ ਦਿਖਾਈ ਦੇ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।