19 ਮਾਰਚ ਨੂੰ ਹੀ ਕਿਉਂ ਮਨਾਈ ਜਾਵੇਗੀ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ, ਜਾਣੋ ਵਜ੍ਹਾ

03/04/2023 6:35:30 PM

ਜਲੰਧਰ (ਬਿਊਰੋ) : ਮਰਹੂਮ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਕੁਝ ਹੀ ਮਹੀਨਿਆਂ 'ਚ ਪੂਰਾ 1 ਸਾਲ ਹੋ ਜਾਵੇਗਾ। ਹਾਲ ਹੀ 'ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੁੱਤਰ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਦੀ ਪਹਿਲੀ ਬਰਸੀ 'ਤੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।' 

ਦੱਸ ਦਈਏ ਕਿ  ਸਿੱਧੂ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਚਲਾਈ ਹੈ। ਆਏ ਦਿਨ ਬਲਕੌਰ ਸਿੱਧੂ ਤੇ ਚਰਨ ਕੌਰ ਪੋਸਟਾਂ ਰਾਹੀਂ ਪੁੱਤਰ ਲਈ ਇਨਸਾਫ਼ ਦੀ ਮੰਗ ਕਰਦੇ ਰਹਿੰਦੇ ਹਨ।

ਦੱਸਣਯੋਗ ਹੈ ਕਿ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ ਪਰ ਹਾਲੇ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਸਕਿਆ ਹੈ। 


ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।

sunita

This news is Content Editor sunita