ਇਸ ਦਿਨ ਆਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਟੀਮ ਨੇ ਸਾਂਝੀ ਕੀਤੀ ਜਾਣਕਾਰੀ

Wednesday, Nov 08, 2023 - 10:01 PM (IST)

ਇਸ ਦਿਨ ਆਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਟੀਮ ਨੇ ਸਾਂਝੀ ਕੀਤੀ ਜਾਣਕਾਰੀ

ਪਾਲੀਵੁੱਡ ਡੈਸਕ: ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਇਸ ਦੀਵਾਲੀ 'ਤੇ ਰੀਲੀਜ਼ ਹੋਵੇਗਾ। ਮਰਹੂਮ ਗਾਇਕ ਦੀ ਟੀਮ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - DGP ਗੌਰਵ ਯਾਦਵ ਨੇ ਪੰਜਾਬ ਦੇ ਸਮੂਹ ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਸਿੱਧੂ ਮੂਸੇਵਾਲਾ ਦੀ ਟੀਮ ਵੱਲੋਂ ਇੰਸਟਾਗ੍ਰਾਮ 'ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ। ਇਸ ਵਿਚ ਇਕ ਸ਼ੇਰ ਦੇ ਮੂੰਹ ਵਿਚ ਤਲਵਾਰ ਨਜ਼ਰ ਆ ਰਹੀ ਹੈ ਜਿਸ ਉੱਪਰ ਲਿਖਿਆ ਹੈ - 'ਵਾਚ ਆਊਟ'। ਇਸ ਦੇ ਨਾਲ ਹੀ ਹੇਠਾਂ 12 ਨਵੰਬਰ 2023 ਤਾਰੀਖ਼ ਅਤੇ 12 ਵਜੇ ਦੇ ਸਮਾਂ ਦਿੱਤਾ ਗਿਆ ਹੈ। ਇਸ ਪੋਸਟ ਦੀ ਕੈਪਸ਼ਨ ਵਿਚ ਲਿਖਿਆ ਹੈ, "ਤਿਆਰ ਰਹੋ ਖ਼ਤਰਾ ਆ ਰਿਹਾ ਹੈ"।

PunjabKesari

ਇਹ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ  ਉਸ ਦਾ ਪੰਜਵਾਂ ਗੀਤ ਹੋਵੇਗਾ। ਇਸ ਤੋਂ ਪਹਿਲਾਂ ਉਸ ਦੇ ਗੀਤਾਂ ਨੇ ਨਾ ਸਿਰਫ ਨਵੇਂ ਰਿਕਾਰਡ ਕਾਇਮ ਕੀਤੇ ਸਗੋਂ ਆਪਣੇ ਹੀ ਰਿਕਾਰਡ ਤੋੜੇ ਵੀ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News