ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਖ਼ੁਸ਼ਖ਼ਬਰੀ! ਜਲਦ ਰਿਲੀਜ਼ ਹੋਵੇਗਾ ਨਵਾਂ ਗਾਣਾ

Sunday, Apr 07, 2024 - 03:59 PM (IST)

ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਖ਼ੁਸ਼ਖ਼ਬਰੀ! ਜਲਦ ਰਿਲੀਜ਼ ਹੋਵੇਗਾ ਨਵਾਂ ਗਾਣਾ

ਐਂਟਰਟੇਨਮੈਂਟ ਡੈਸਕ: ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਜਲਦ ਹੀ ਮਰਹੂਮ ਗਾਇਕ ਦਾ ਨਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਬਾਰੇ ਸਿੱਧੂ ਦੇ ਪੁਰਾਣੇ ਸਾਥੀ ਸੰਨੀ ਮਾਲਟਨ ਨੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਸੰਨੀ ਮਾਲਟਨ ਅਤੇ ਬਿੱਗ ਬਰਡ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿਚ ਕੰਮ ਕਰ ਚੁੱਕੇ ਹਨ। 

ਇਹ ਖ਼ਬਰ ਵੀ ਪੜ੍ਹੋ - ਅਦਾਕਾਰ ਬਿੰਨੂ ਢਿੱਲੋਂ ਨੇ ਕੀਤਾ ਐਲਾਨ- ਇਸੇ ਸਾਲ ਆਵੇਗੀ 'ਖੁਸ਼ਖਬਰੀ'

ਦਰਅਸਲ, ਸੰਨੀ ਮਾਲਟਨ ਦੀ ਇਕ ਇੰਸਟਾਗ੍ਰਾਮ ਪੋਸਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਉਸ ਨੇ ਇਸ ਪੋਸਟ ਵਿਚ ਉਸ ਨੇ ਇਕ ਰੀਲ ਸਾਂਝੀ ਕੀਤੀ ਹੈ ਜਿਸ ਵਿਚ ਬ੍ਰੈਂਪਟਨ ਅਤੇ ਮਾਨਸਾ ਵਿਚ ਤੂਫ਼ਾਨ ਆਉਣ ਦਾ ਇਸ਼ਾਰਾ ਕਰਦਿਆਂ ਦੋਹਾਂ ਥਾਵਾਂ ਦਾ ਤਾਪਮਾਨ ਦਰਸਾਇਆ ਗਿਆ ਹੈ। ਇਸ ਉੱਪਰ ਲਿਖਿਆ ਹੈ 'Scary Hours Alert, Nowhere is safe!' ਇਸ ਨਾਲ ਸੰਨੀ ਮਾਲਟਨ ਨੇ ਲਿਖਿਆ ਹੈ ਕਿ, "ਜੇਕਰ ਤੁਸੀਂ ਮੇਰੇ ਵੀਰ ਸਿੱਧੂ ਮੂਸੇਵਾਲਾ ਨਾਲ ਨਵੇਂ ਗਾਣੇ ਲਈ ਤਿਆਰ ਹੋ ਤਾਂ ਇਸ ਪੋਸਟ 'ਤੇ 1 ਲੱਖ ਕੁਮੈਂਟ ਕਰੋ, ਪੋਸਟ 'ਤੇ 1 ਲੱਖ ਕੁਮੈਂਟ ਪੂਰੇ ਹੁੰਦਿਆਂ ਹੀ ਇਸ ਦਾ ਪੋਸਟਰ ਜਾਰੀ ਕਰ ਦਿੱਤਾ ਜਾਵੇਗਾ।"

 
 
 
 
 
 
 
 
 
 
 
 
 
 
 
 

A post shared by SUNNY MALTON (@sunnymalton)

ਇਹ ਖ਼ਬਰ ਵੀ ਪੜ੍ਹੋ - Kapil Sharma ਦੇ ਸ਼ੋਅ 'ਚ ਦਿਸਣਗੇ ਨਵਜੋਤ ਸਿੰਘ ਸਿੱਧੂ! ਅਗਲੇ ਐਪੀਸੋਡ ਦਾ ਪ੍ਰੋਮੋ ਹੋਇਆ ਵਾਇਰਲ

ਇੱਥੇ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਕਈ ਗਾਣਿਆਂ ਵਿਚ ਇਕੱਠੇ ਕੰਮ ਕਰ ਚੁੱਕੇ ਹਨ। ਇਸ ਵਿਚ 'ਲੈਵਲਸ', 'ਨੈਵਰ ਫੋਲਡ', 'ਜਸਟ ਲਿਸਨ' ਜਿਹੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗਾਣਿਆਂ ਨੂੰ ਲੋਕਾਂ ਵੱਲੋਂ ਕਾਫ਼ੀ ਪਿਆਰ ਦਿੱਤਾ ਗਿਆ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News