Sidhu Moosewala New Song: ਬੱਸ ਕੁਝ ਦੇਰ ਬਾਕੀ! ਥੋੜ੍ਹੇ ਸਮੇਂ 'ਚ ਰਿਲੀਜ਼ ਹੋਵੇਗਾ ਮੂਸੇਵਾਲਾ ਦਾ '410' ਗਾਣਾ

Wednesday, Apr 10, 2024 - 02:41 PM (IST)

Sidhu Moosewala New Song: ਬੱਸ ਕੁਝ ਦੇਰ ਬਾਕੀ! ਥੋੜ੍ਹੇ ਸਮੇਂ 'ਚ ਰਿਲੀਜ਼ ਹੋਵੇਗਾ ਮੂਸੇਵਾਲਾ ਦਾ '410' ਗਾਣਾ

ਐਂਟਰਟੇਨਮੈਂਟ ਡੈਸਕ: ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ਅੱਜ ਰਿਲੀਜ਼ ਹੋਣ ਜਾ ਰਿਹਾ ਹੈ। ਉਨ੍ਹਾਂ ਦੇ ਜਿਗਰੀ ਯਾਰ ਰੈਪਰ ਸੰਨੀ ਮਾਲਟਨ ਵੱਲੋਂ ਇਸ ਗੀਤ ਦੀ ਰਿਲੀਜ਼ ਦਾ ਸਮਾਂ ਜਾਰੀ ਕਰ ਦਿੱਤਾ ਗਿਆ ਹੈ। ਸੰਨੀ ਮਾਲਟਨ ਅਤੇ ਸਿੱਧੂ ਮੂਸੇਵਾਲਾ ਦਾ ਇਹ ਗੀਤ ਸੰਨੀ ਮਾਲਟਨ ਦੇ ਯੂ-ਟਿਊਬ ਚੈਨਲ 'ਤੇ ਰਿਲੀਜ਼ ਕੀਤਾ ਜਾਵੇਗਾ। ਇਹ ਗੀਤ ਸ਼ਾਮ 5 ਵਜੇ ਪ੍ਰਿਮੀਅਰ ਹੋਵੇਗਾ। 

PunjabKesari

ਇਸ ਗੀਤ ਨੂੰ 410 ਦਾ ਨਾਂ ਦਿੱਤਾ ਗਿਆ ਹੈ। ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਾਰੀਖ਼ ਨੂੰ ਰਿਲੀਜ਼ ਹੋ ਰਿਹਾ ਹੈ। ਸੰਨੀ ਮਾਲਟਨ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿਚ ਕੰਮ ਕਰ ਚੁੱਕੇ ਹਨ। ਇਸ ਵਿਚ 'ਲੈਵਲਸ', 'ਨੈਵਰ ਫੋਲਡ', 'ਜਸਟ ਲਿਸਨ' ਜਿਹੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗਾਣਿਆਂ ਨੂੰ ਲੋਕਾਂ ਵੱਲੋਂ ਕਾਫ਼ੀ ਪਿਆਰ ਦਿੱਤਾ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਅਦਾਕਾਰ ਬਿੰਨੂ ਢਿੱਲੋਂ ਨੇ ਕੀਤਾ ਐਲਾਨ- ਇਸੇ ਸਾਲ ਆਵੇਗੀ 'ਖੁਸ਼ਖਬਰੀ'

ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਮਗਰੋਂ ਅੱਜ ਇਹ ਉਸ ਦਾ ਛੇਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਸਿੱਧੂ ਦੀ ਮੌਤ ਮਗਰੋਂ ਹੁਣ ਤੱਕ ਉਸ ਦੇ ਕੁੱਲ੍ਹ 5 ਗੀਤ ਰਿਲੀਜ਼ ਹੋ ਚੁੱਕੇ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News