ਦੀਵਾਲੀ 'ਤੇ ਮੂਸੇਵਾਲਾ ਦੇ ਫੈਨਜ਼ ਨੂੰ ਵੱਡਾ ਤੋਹਫ਼ਾ, ਅੱਜ ਰਿਲੀਜ਼ ਹੋਵੇਗਾ ਸਿੱਧੂ ਦਾ ਨਵਾਂ ਗੀਤ

11/12/2023 11:18:31 AM

ਜਲੰਧਰ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਫੈਨਜ਼ ਅੱਜ ਵੀ ਉਨ੍ਹਾਂ ਨੂੰ ਗੀਤਾਂ ਰਾਹੀਂ ਯਾਦ ਕਰਦੇ ਹਨ। ਅੱਜ ਦੀਵਾਲੀ ਦੇ ਖ਼ਾਸ ਮੌਕੇ ਸਿੱਧੂ ਦੇ ਫੈਨਜ਼ ਨੂੰ ਖ਼ਾਸ ਸਰਪ੍ਰਾਈਜ਼ ਮਿਲਣ ਜਾ ਰਿਹਾ ਹੈ। ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਦੀਵਾਲੀ ਮੌਕੇ ਉਨ੍ਹਾਂ ਦਾ ਬਹੁਤ ਹੀ ਖ਼ਾਸ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। 

ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਇਸ ਗੀਤ ਬਾਰੇ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ। ਗਾਇਕ ਦੀ ਮਾਤਾ ਚਰਨ ਕੌਰ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਪੁੱਤਰ ਦੇ ਨਵੇਂ ਗੀਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਗੀਤ ਦਾ ਪੋਸਟਰ ਵੀ ਸਾਂਝਾ ਕੀਤਾ ਹੈ। ਮਾਂ ਚਰਨ ਕੌਰ ਨੇ ਪੋਸਟਰ ਸਾਂਝਾ ਕਰਦਿਆਂ ਲਿਖਿਆ- ''ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ ਸੌਖਾ ਨੀ ਰਾਹ ਖਾਲੀ ਕਰਦੇ।'' ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਵੀ ਦੱਸਿਆ ਸੀ ਕਿ ਫੈਨਜ਼ ਚਾਹੁੰਦੇ ਹਨ ਕਿ ਮੂਸੇਵਾਲਾ ਦਾ ਇਹ ਗੀਤ ਜਲਦ ਤੋਂ ਜਲਦ ਰਿਲੀਜ਼ ਕੀਤਾ ਜਾਵੇ। 

ਦੱਸ ਦਈਏ ਕਿ ਇਹ ਗੀਤ ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਰਿਲੀਜ਼ ਹੋਣ ਵਾਲਾ 5ਵਾਂ ਗੀਤ ਹੈ। ਇਹ ਗੀਤ ਅੱਜ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਣੇ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਰਿਲੀਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗਾਇਕ ਦੇ ਪਰਿਵਾਰ ਵੱਲੋਂ ਇਸ ਗੀਤ ਦੇ ਟਾਈਟਲ ਤੇ ਹੋਰ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News