ਮੂਸੇਵਾਲਾ ਦੇ ਮਾਤਾ-ਪਿਤਾ UK ਲਈ ਰਵਾਨਾ, ਪੁੱਤ ਦੇ ਇਨਸਾਫ਼ ਲਈ ਕੀਤੇ ਜਾ ਰਹੇ ਪ੍ਰਦਰਸ਼ਨ 'ਚ ਲੈਣਗੇ ਹਿੱਸਾ (ਤਸਵੀਰਾਂ)
Friday, Nov 18, 2022 - 10:47 AM (IST)
ਜਲੰਧਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਯੂ. ਕੇ. ਲਈ ਰਵਾਨਾ ਹੋ ਗਏ ਹਨ। ਯੂ. ਕੇ. 'ਚ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ ਹੋ ਰਹੇ ਹਨ। ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉੱਥੇ ਇਕ ਪ੍ਰੋਗਰਾਮ ਉਲੀਕਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪੈੱਗ ਲਾਉਣ ਵਾਲਿਆਂ ਦੇ ਮਤਲਬ ਦੀ ਖ਼ਬਰ, ਸਾਹਮਣੇ ਆਈ ਨਵੇਂ ਰੇਟਾਂ ਦੀ ਸੂਚੀ (ਵੀਡੀਓ)
ਇਹ ਪ੍ਰੋਗਰਾਮ 20 ਨਵੰਬਰ, ਦਿਨ ਐਤਵਾਰ ਨੂੰ ਰੱਖਿਆ ਗਿਆ ਹੈ। ਸਿੱਧੂ ਦੇ ਮਾਤਾ-ਪਿਤਾ ਵੱਲੋਂ ਉੱਥੇ ਜਾ ਕੇ ਇਸ ਪ੍ਰੋਗਰਾਮ 'ਚ ਹਿੱਸਾ ਲਿਆ ਜਾਵੇਗਾ। ਇਸ ਪ੍ਰੋਗਰਾਮ 'ਚ 2000 ਲੋਕਾਂ ਦੇ ਸ਼ਾਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ, ਜੋ ਕਿ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਨਗੇ।
ਇਹ ਵੀ ਪੜ੍ਹੋ : ਤਰਨਤਾਰਨ : ਭਾਰਤ-ਪਾਕਿ ਸਰਹੱਦ 'ਤੇ ਫਿਰ ਪਾਕਿਸਤਾਨੀ ਡਰੋਨ ਦੀ ਦਸਤਕ, BSF ਨੇ ਦਾਗੇ ਈਲੂ ਬੰਬ
ਸਿੱਧੂ ਦੇ ਮਾਤਾ-ਪਿਤਾ ਯੂ. ਕੇ. 'ਚ ਸਿੱਧੂ ਮੂਸੇਵਾਲਾ ਦੇ ਫੈਨਜ਼ ਨਾਲ ਵੀ ਮਿਲਣਗੇ। ਫੈਨਜ਼ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਸਿੱਧੂ ਮੂਸੇਵਾਲਾ ਦੇ ਨਾਲ ਖੜ੍ਹੇ ਸਨ ਅਤੇ ਹੁਣ ਉਨ੍ਹਾਂ ਦੇ ਮਾਤਾ-ਪਿਤਾ ਨਾਲ ਖੜ੍ਹੇ ਰਹਿਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ