ਸਿੱਧੂ ਮੂਸੇਵਾਲਾ ਦੇ ਨਾਂ ਇਕ ਹੋਰ ਰਿਕਾਰਡ, ਹਰ ਪਾਸੇ ਛਾਇਆ 'ਮੂਸਾ ਜੱਟ'

Friday, Sep 13, 2024 - 10:25 AM (IST)

ਸਿੱਧੂ ਮੂਸੇਵਾਲਾ ਦੇ ਨਾਂ ਇਕ ਹੋਰ ਰਿਕਾਰਡ, ਹਰ ਪਾਸੇ ਛਾਇਆ 'ਮੂਸਾ ਜੱਟ'

ਮੁੰਬਈ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬੇਸ਼ਕ ਹੁਣ ਸਾਡੇ ਵਿਚਾਲੇ ਨਹੀਂ ਪਰ ਗਾਇਕ ਦੇ ਫੈਨਜ਼ ਅਕਸਰ ਉਨ੍ਹਾਂ ਨੂੰ ਗੀਤਾਂ ਰਾਹੀਂ ਯਾਦ ਕਰਦੇ ਰਹਿੰਦੇ ਹਨ। ਹਾਲ ਹੀ 'ਚ ਮਰਹੂਮ ਗਾਇਕ ਦਾ ਨਵਾਂ ਗੀਤ 'Attach'  ਟੌਪ ਟ੍ਰੈਂਡਿੰਗ 'ਚ ਛਾਇਆ ਹੋਈ ਹੈ। ਸਿੱਧੂ ਮੂਸੇਵਾਲਾ ਨੇ ਆਪਣੇ ਜਿਊਂਦੇ ਜੀ ਕਈ ਗੀਤਾਂ ਰਾਹੀਂ ਕਈ ਰਿਕਾਰਡ ਬਣਾਏ ਹਨ। ਗਾਇਕ ਵੱਲੋਂ ਰਿਕਾਰਡ ਬਨਾਉਣ ਦਾ ਇਹ ਸਿਲਸਿਲਾ ਉਨ੍ਹਾਂ ਦੇ ਦਿਹਾਂਤ ਦੇ ਬਾਅਦ ਵੀ ਲਗਾਤਾਰ ਜਾਰੀ ਹੈ। ਹਾਲ ਹੀ 'ਚ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਅਟੈਚ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਗੀਤ ਨੇ ਹੁਣ ਕੈਨੇਡੀਅਨ ਬਿੱਲਬੋਰਡ 'ਤੇ ਵੀ ਟੌਪ ਗੀਤਾਂ ਦੀ ਲਿਸਟ 'ਚ ਆਪਣੀ ਥਾਂ ਬਣਾ ਲਈ ਹੈ। 

ਇਹ ਖ਼ਬਰ ਵੀ ਪੜ੍ਹੋ ਪ੍ਰਸਿੱਧ ਅਦਾਕਾਰਾ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ, ਜਾਣੋ ਪੂਰਾ ਮਾਮਲਾ

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ  ਗੀਤ 'Attach'  ਨੂੰ ਕੈਨੇਡੀਅਨ ਬਿੱਲਬੋਰਡ ਦੇ ਟੌਪ ਗੀਤਾਂ ਦੀ ਲਿਸਟ 'ਚ 40ਵੀਂ ਰੈਕਿੰਗ ਮਿਲੀ ਹੈ। ਇਸ ਗੀਤ ਨੂੰ ਮਹਿਜ਼ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਇਹ ਗੀਤ ਲਗਾਤਾਰ ਟ੍ਰੈਂਡਿੰਗ 'ਚ ਹੈ। ਸਿੱਧੂ ਮੂਸੇਵਾਲਾ ਦੇ ਗੀਤ 'Attach'  ਬਾਰੇ ਗੱਲ ਕੀਤੀ ਜਾਵੇ ਤਾਂ ਇਹ ਗੀਤ Steel Banglez ਨਾਲ ਚੰਗਾ ਕੋਲੈਬ ਹੈ। ਇਸ ਗੀਤ ਦੇ ਬੋਲ ਸਿੱਧੂ ਮੂਸੇਵਾਲਾ ਤੇ  ft Fredo ਵੱਲੋਂ ਤਿਆਰ ਕੀਤੇ ਗਏ ਸਨ। ਇਸ ਗੀਤ 'ਚ ਰੈਪ ਵੀ ਸ਼ਾਮਲ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। 

ਇਹ ਖ਼ਬਰ ਵੀ ਪੜ੍ਹੋ ਨਮ ਅੱਖਾਂ ਨਾਲ ਪਿਤਾ ਦੇ ਘਰ ਪੁੱਜੀ ਮਲਾਇਕਾ ਅਰੋੜਾ, ਸਾਹਮਣੇ ਆਈ ਵੀਡੀਓ

ਸਿੱਧੂ ਮੂਸੇਵਾਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਛੋਟੇ ਜਿਹੇ ਮਿਊੁਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਦਿੱਤੇ ਹਨ। ਇਨ੍ਹਾਂ ਗੀਤਾਂ ਦੀ ਬਦੌਲਤ ਉਹ ਇੰਡਸਟਰੀ ‘ਚ ਆਪਣੀ ਪਛਾਣ ਬਣਾ ਲਈ ਸੀ। ਉਹ ਪੂਰੀ ਦੁਨੀਆ ‘ਚ ਜਾਣਿਆ ਜਾਣ ਲੱਗ ਪਿਆ ਸੀ, ਜਿਸ ਮੁਕਾਮ ਨੂੰ ਹਾਸਲ ਕਰਨ ਦੇ ਲਈ ਗਾਇਕਾਂ ਨੂੰ ਪੂਰੀ ਉਮਰ ਲੱਗ ਜਾਂਦੀ ਹੈ। ਉਸ ਨੂੰ ਸਿੱਧੂ ਮੂਸੇਵਾਲਾ ਨੇ ਕੁਝ ਕੁ ਸਾਲਾਂ ਹਾਸਲ ਕਰ ਲਿਆ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News