ਸਿੱਧੂ ਮੂਸੇਵਾਲਾ ਦੇ ਨਾਂ ਹੋਈ ਇਕ ਹੋਰ ਉਪਲੱਬਧੀ, ਮਿਲਿਆ ਮਿਊਜ਼ਿਕ ਕੈਨੇਡਾ ਦਾ ਗੋਲਡਨ ਸਰਟੀਫਿਕੇਟ
Saturday, Jul 20, 2024 - 12:04 PM (IST)
ਜਲੰਧਰ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬੇਸ਼ੱਕ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ ਪਰ ਅੱਜ ਵੀ ਉਨ੍ਹਾਂ ਦੇ ਨਾਂ 'ਤੇ ਕਈ ਰਿਕਾਰਡ ਬਣ ਰਹੇ ਹਨ। ਹਾਲ ਹੀ 'ਚ ਸਿੱਧੂ ਮੂਸੇਵਾਲਾ ਦੇ ਗੀਤ 'Drippy' ਨੂੰ ਮਿਊਜ਼ਿਕ ਕੈਨੇਡਾ ਦਾ ਗੋਲਡਨ ਸਰਟੀਫਿਕੇਟ ਮਿਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਗਾਇਕ ਕਰਨ ਔਜਲਾ ਪੰਜਾਬ ਦੇ ਖਿਡਾਰੀ ਲਈ ਬਣਿਆ ਮਸੀਹਾ, ਚੁਕਾਇਆ 9 ਲੱਖ ਦਾ ਕਰਜ਼ਾ
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਫੈਨਜ਼ ਅੱਜ ਵੀ ਗਾਇਕ ਨੂੰ ਉਨ੍ਹਾਂ ਦੇ ਗੀਤਾਂ ਰਾਹੀਂ ਯਾਦ ਕਰਦੇ ਹਨ। ਹਾਲ ਹੀ 'ਚ ਸਿੱਧੂ ਮੂਸੇਵਾਲਾ ਦੇ ਨਾਂ ਇੱਕ ਹੋਰ ਉਪਲਬਧੀ ਦਰਜ ਹੋ ਗਈ ਹੈ, ਜਿਸ ਨੂੰ ਜਾਨਣ ਮਗਰੋਂ ਸਿੱਧੂ ਦੇ ਫੈਨਜ਼ ਕਾਫ਼ੀ ਖੁਸ਼ ਹਨ। ਸਿੱਧੂ ਮੂਸੇਵਾਲਾ ਦੇ ਗੀਤ 'ਡ੍ਰਿਪੀ' ਨੂੰ ਮਿਊਜ਼ਿਕ ਕੈਨੇਡਾ ਵੱਲੋਂ ਗੋਲਡਨ ਸਰਟੀਫਿਕੇਟ ਮਿਲੀਆ ਹੈ। ਇਹ ਸਨਮਾਨ ਪ੍ਰਾਪਤ ਕਰਕੇ ਸਿੱਧੂ ਮੂਸੇਵਾਲਾ ਨੇ ਇੱਕ ਹੋਰ ਉੱਚਾਈ ਹਾਸਲ ਕੀਤੀ ਹੈ। 'ਡ੍ਰਿਪੀ' ਗੀਤ ਨੂੰ ਮਹਿਜ਼ ਪੰਜਾਬ ਤੇ ਕੈਨੇਡਾ 'ਚ ਹੀ ਨਹੀਂ ਸਗੋਂ ਦੁਨੀਆ ਭਰ ਦੇ ਮਿਊਜ਼ਿਕਲ ਲਵਰਸ ਵੀ ਕਾਫ਼ੀ ਪਸੰਦ ਕਰਦੇ ਹਨ।
ਇਹ ਖ਼ਬਰ ਵੀ ਪੜ੍ਹੋ - ਗਾਇਕ ਕਰਨ ਔਜਲਾ ਨਾਲ ਇੰਝ ਵਾਪਰਿਆ ਭਿਆਨਕ ਹਾਦਸਾ, ਤਸਵੀਰਾਂ ਵੇਖ ਕੰਬ ਜਾਵੇਗੀ ਰੂੰਹ
ਜਿਵੇਂ ਹੀ ਸਿੱਧੂ ਮੂਸੇਵਾਲਾ ਦੇ ਫੈਨਜ਼ ਨੂੰ ਗਾਇਕ ਦੇ ਗੀਤ ਨੂੰ ਗੋਲਡਨ ਸਰਟੀਫਿਕੇਟ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਗਾਇਕ ਦੇ ਫੈਨਜ਼ ਕਾਫੀ ਖੁਸ਼ ਹਨ। ਵੱਡੀ ਗਿਣਤੀ 'ਚ ਫੈਨਜ਼ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੁੰਦੇ ਹੋਏ ਨਜ਼ਰ ਆਏ। ਇਸ ਦੇ ਨਾਲ ਹੀ ਫੈਨਜ਼ ਨੇ ਕੁਮੈਂਟ ਕਰਦਿਆਂ ਗਾਇਕ ਲਈ ਇਨਸਾਫ਼ ਦੀ ਮੰਗ ਕੀਤੀ ਤੇ ਲਿਖਿਆ, Legends Never Die।
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦਿਨ ਤੋਂ ਲੈ ਕੇ ਮੂਸੇਵਾਲਾ ਦੇ ਮਾਪਿਆਂ ਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਉਸ ਨੂੰ ਇਨਸਾਫ਼ ਦਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨੀਂ ਮਾਨਸਾ ਦੀ ਇਕ ਅਦਾਲਤ ਵੱਲੋਂ ਇਸ ਕਤਲਕਾਂਡ ਵਿਚ 27 ਦੋਸ਼ੀਆਂ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਸਨ। ਇਸ ਮਗਰੋਂ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਅੱਜ ਉਨ੍ਹਾਂ ਦੇ ਦਿਲ ਨੂੰ ਕੁੱਝ ਸਕੂਨ ਮਿਲਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।