ਪੁੱਤ ਸ਼ੁੱਭਦੀਪ ਦੀ ਤੀਜੀ ਬਰਸੀ ਮੌਕੇ ਭਾਵੁਕ ਹੋਈ ਮਾਂ ਚਰਨ ਕੌਰ, ਪੋਸਟ ਸਾਂਝੀ ਕਰ ਮੂਸੇਵਾਲਾ ਨੂੰ ਕੀਤਾ ਯਾਦ

Thursday, May 29, 2025 - 11:08 AM (IST)

ਪੁੱਤ ਸ਼ੁੱਭਦੀਪ ਦੀ ਤੀਜੀ ਬਰਸੀ ਮੌਕੇ ਭਾਵੁਕ ਹੋਈ ਮਾਂ ਚਰਨ ਕੌਰ, ਪੋਸਟ ਸਾਂਝੀ ਕਰ ਮੂਸੇਵਾਲਾ ਨੂੰ ਕੀਤਾ ਯਾਦ

ਐਂਟਰਟੇਨਮੈਂਟ ਡੈਸਕ- ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਹੈ। ਇਸ ਮੌਕੇ ਮਾਂ ਚਰਨ ਕੌਰ ਨੇ ਇਕ ਭਾਵੁਕ ਪੋਸਟ ਸਾਂਝੀ ਕਰ ਉਨ੍ਹਾਂ ਨੂੰ ਯਾਦ ਕੀਤਾ ਗਿਆ। ਪੋਸਟ 'ਚ ਮਾਂ ਚਰਨ ਕੌਰ ਨੇ ਲਿਖਿਆ-'ਸ਼ੁੱਭ, ਕਦੇ ਤੂੰ ਜਨਮ ਲੈਣ ਮਗਰੋਂ ਤਿੰਨ ਦਿਨਾਂ ਦਾ ਤਿੰਨ ਮਹੀਨਿਆਂ ਦਾ ਤੇ ਕਦੇ ਤਿੰਨ ਸਾਲ ਦਾ ਹੋਇਆ ਸੀ ਤੇ ਸਾਡੀ ਜ਼ਿੰਦਗੀ 'ਚ ਤੇਰੀ ਦਸਤਕ ਨੇ ਸਾਡੀ ਹਰ ਮੁਸ਼ਕਲ ਨਾਲ ਲੜਨ ਦੀ ਤਾਕਤ ਵਧਾ ਦਿੱਤੀ ਸੀ, ਤੇ ਅਸੀਂ ਹਰ ਔਕੜ ਤੇਰਾ ਚਿਹਰਾ ਦੇਖ-ਦੇਖ ਹੱਸ-ਹੱਸ ਕੇ ਪਾਰ ਕੀਤੀ, ਪਰ ਅੱਜ ਤੇਰੀ ਤਸਵੀਰ ਨਾਲ ਗੱਲਾਂ ਕਰਦਿਆਂ ਨੂੰ ਤਿੰਨ ਸਾਲ ਬੀਤ ਗਏ ਨੇ, ਤੇ ਤੇਰਾ ਇਨਸਾਫ ਉਡੀਕਦਿਆ ਨੂੰ ਵੀ, ਇਨ੍ਹਾਂ ਤਿੰਨ ਸਾਲਾਂ 'ਚ ਜਦੋਂ ਕਦੇ ਵੀ ਇਨਸਾਫ ਮਿਲਣ ਦੀ ਕੋਈ ਇਕ ਕਿਰਨ ਦਿਖਾਈ ਦਿੱਤੀ ਉਥੇ ਹੀ ਉਸ ਨੂੰ ਬੁਰੀ ਤਰ੍ਹਾਂ ਤੋੜਿਆ ਵੀ ਗਿਆ ਤੇ ਇਨ੍ਹਾਂ ਤਿੰਨ ਸਾਲਾਂ 'ਚ ਬਹੁਤ ਇਤਰਾਜ਼ਯੋਗ ਗਤੀਵਿਧੀਆਂ ਸਾਡੇ ਕੇਸ ਸਬੰਧੀ ਇੰਟਰਨੈੱਟ ਤੇ ਵੱਡੇ ਪੱਧਰਾਂ ਤੇ ਕੀਤੀਆਂ ਗਈਆਂ, ਜਿਨ੍ਹਾਂ ਤੇ ਸਾਡੀ ਸਖਤ ਕਾਰਵਾਈ ਹੋਣ ਦੀ ਉਮੀਦ ਤੱਕ ਵੀ ਵਿਅਰਥ ਗਈ, ਪੁੱਤ ਪਰ ਫੇਰ ਵੀ ਅਸੀਂ ਕਦੇ ਡੋਲਦੇ ਨਹੀਂ ਅਸੀਂ ਆਪਣੇ ਹੱਕ ਲਈ ਆਪਣੀ ਆਵਾਜ਼ ਉਠਾਉਂਦੇ ਰਹਾਂਗੇ ਸ਼ੁੱਭ।

PunjabKesari
ਜ਼ਿਕਰਯੋਗ ਹੈ ਕਿ 29 ਮਈ 2022 ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਮਸ਼ਹੂਰ ਗਾਇਕ ਸੁਭਦੀਪ ਸਿੰਘ ਸਿੱਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦਿਨ ਮਰਹੂਮ ਗਾਇਕ ਸਿੱਧੂ ਆਪਣੇ ਘਰ ਤੋਂ ਕਾਲੀ ਥਾਰ ਗੱਡੀ ਲੈ ਕੇ ਬਿਨਾ ਸੁਰੱਖਿਆ ਤੋਂ ਨਿਕਲੇ ਸਨ। ਜਵਾਹਰਕੇ ਪਿੰਡ ਵਿੱਚ ਉਨ੍ਹਾਂ ਨੂੰ ਬਦਮਾਸ਼ਾਂ ਨੇ ਘੇਰ ਲਿਆ ਅਤੇ 30 ਤੋਂ ਵੱਧ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ 19 ਗੋਲੀਆਂ ਸਿੱਧੂ ਨੂੰ ਲੱਗੀਆਂ ਸਨ।

PunjabKesari
ਲਾਰੈਂਸ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਬਾਅਦ ਪੁਲਸ ਹੁਣ ਤੱਕ ਇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਸਮੇਤ ਕੁੱਲ 36 ਲੋਕਾਂ ਨੂੰ ਨਾਮਜ਼ਦ ਕਰਕੇ ਚਾਰਜਸ਼ੀਟ ਦਾਖਲ ਕਰ ਚੁੱਕੀ ਹੈ। 30 ਤੋਂ ਵੱਧ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਫਿਰ ਵੀ ਮੁੱਖ ਦੋਸ਼ੀ ਅਜੇ ਤੱਕ ਸਜ਼ਾ ਤੋਂ ਬਚੇ ਹੋਏ ਹਨ। ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਅੱਜ ਵੀ ਸਿੱਧੂ ਦੇ ਇਨਸਾਫ ਦੀ ਉਡੀਕ ਹੈ। ਟੱਬਿਆਂ ਦਾ ਪੁੱਤ ਸਿੱਧੂ ਮੂਸੇਵਾਲਾ ਸਰੀਰਕ ਤੌਰ ਤੇ ਭਾਵੇਂ ਅੱਜ ਇਸ ਸੰਸਾਰ ਦੇ ਵਿੱਚ ਨਹੀਂ ਹੈ ਪਰ ਉਨ੍ਹਾਂ ਦੇ ਗੀਤ ਅੱਜ ਵੀ ਲੋਕਾਂ ਦੇ ਦਿਲਾਂ ਦੇ ਵਿੱਚ ਜਿਉਂਦੇ ਹਨ। ਉਨ੍ਹਾਂ ਦੇ ਬਹੁਤ ਸਾਰੇ ਗੀਤ ਅੱਜ ਵੀ ਸਮਾਜ ਨੂੰ ਸ਼ੀਸ਼ਾ ਦਿਖਾਉਂਦੇ ਹਨ।


author

Aarti dhillon

Content Editor

Related News