ਨਿੱਕੇ ਸਿੱਧੂ ਨੂੰ ਗੋਦੀ ''ਚ ਚੁੱਕ ਵੱਡੇ ਪੁੱਤ ਸਿੱਧੂ ਮੂਸੇ ਵਾਲਾ ਦੀ ਬਰਸੀ ''ਤੇ ਪਹੁੰਚੇ ਮਾਤਾ ਚਰਨ ਕੌਰ, ਭਾਵੁਕ ਕਰ ਦੇਣਗੀਆਂ ਤਸਵੀਰਾਂ

Thursday, May 29, 2025 - 12:38 PM (IST)

ਨਿੱਕੇ ਸਿੱਧੂ ਨੂੰ ਗੋਦੀ ''ਚ ਚੁੱਕ ਵੱਡੇ ਪੁੱਤ ਸਿੱਧੂ ਮੂਸੇ ਵਾਲਾ ਦੀ ਬਰਸੀ ''ਤੇ ਪਹੁੰਚੇ ਮਾਤਾ ਚਰਨ ਕੌਰ, ਭਾਵੁਕ ਕਰ ਦੇਣਗੀਆਂ ਤਸਵੀਰਾਂ

ਐਂਟਰਟੇਨਮੈਂਟ ਡੈਸਕ-ਅੱਜ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੀ ਤੀਜੀ ਬਰਸੀ ਹੈ। ਗਾਇਕ ਦੀ ਯਾਦ 'ਚ ਪਿੰਡ ਮੂਸਾ 'ਚ ਸ਼ਰਧਾਂਜਲੀ ਸਮਾਗਮ ਰੱਖਿਆ ਗਿਆ ਹੈ। ਇਸ ਦੌਰਾਨ ਮੂਸੇਵਾਲਾ ਦੇ ਚਾਹੁੰਣ ਵਾਲੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚ ਰਹੇ ਹਨ।

PunjabKesariਸਮਾਰੋਹ ਤੋਂ ਕੁਝ ਭਾਵੁਕ ਕਰ ਦੇਣ ਵਾਲੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਜਿਸ 'ਚ ਸਿੱਧੂ ਮੂਸੇ ਵਾਲਾ ਦੀ ਮਾਂ ਦਾ ਦਰਦ ਉਨ੍ਹਾਂ ਦੇ ਚਿਹਰੇ ਤੋਂ ਸਾਫ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਮਾਂ ਚਰਨ ਕੌਰ ਨਿੱਕੇ ਸਿੱਧੂ ਨੂੰ ਗੋਦੀ 'ਚ ਚੁੱਕ ਵੱਡੇ ਪੁੱਤਰ ਸਿੱਧੂ ਮੂਸੇ ਵਾਲਾ ਦੀ ਬਰਸੀ 'ਤੇ ਪਹੁੰਚੇ।

 

PunjabKesari
ਇਸ ਮੌਕੇ ਗਾਇਕ ਦੇਵ ਖਰੋੜ, ਜਸਵਿੰਦਰ ਬਰਾੜ, ਗੁਲਾਬ ਸਿੱਧੂ ਵਰਗੀਆਂ ਮਸ਼ਹੂਰ ਸ਼ਖਸੀਅਤਾਂ ਨਮ ਅੱਖਾਂ ਨਾਲ ਸਵ. ਗਾਇਕ ਮੂਸੇ ਵਾਲਾ ਨੂੰ ਸ਼ਰਧਾਂਜਲੀ ਦੇਣ ਪਹੁੰਚੀਆਂ ਸਨ।  

PunjabKesari
ਤੁਹਾਨੂੰ ਦੱਸ ਦੇਈਏ ਕਿ ਬਰਸੀ ਤੋਂ ਪਹਿਲਾਂ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਰਾਜਨੀਤੀ ਵਿੱਚ ਆਉਣ ਅਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਇਹ ਚੋਣ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਲੜਣਗੇ। ਉਨ੍ਹਾਂ ਕਿਹਾ ਹੈ ਕਿ ਅੱਜ ਸੰਵਿਧਾਨ ਨੂੰ ਬਚਾਉਣ ਦੀ ਲੋੜ ਹੈ ਕਿਉਂਕਿ ਦੇਸ਼ ਭਰ ’ਚ ਦਿਨ-ਦਿਹਾੜੇ ਕਤਲ ਹੋ ਰਹੇ ਹਨ।

PunjabKesari
ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਦਾ ਵੀ ਦਿਨ-ਦਿਹਾੜੇ ਕਤਲ ਹੋ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਚੋਣ ਲੜਾਂਗਾ।

PunjabKesari

ਦੱਸਣਯੋਗ ਹੈ ਕਿ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇ ਵਾਲਾ ਦਾ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਬਿਨਾਂ ਸੁਰੱਖਿਆ ਦੇ ਆਪਣੇ ਘਰੋਂ ਕਾਲੇ ਰੰਗ ਦੀ ਥਾਰ ਕਾਰ ਵਿੱਚ ਨਿਕਲੇ ਸਨ। ਬਦਮਾਸ਼ਾਂ ਨੇ ਉਨ੍ਹਾਂ ਨੂੰ ਜਵਾਹਰਕੇ ਪਿੰਡ ਵਿੱਚ ਘੇਰ ਕੇ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ।

PunjabKesari

ਇਸ ਘਟਨਾ ਵਿੱਚ ਮੂਸੇ ਵਾਲਾ ਨੂੰ ਕਈ ਗੋਲੀਆਂ ਲੱਗੀਆਂ ਅਤੇ ਹਸਪਤਾਲ ਲਿਜਾਇਆ ਗਿਆ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇ ਵਾਲਾ ਦੀ ਮੌਤ ਹੋ ਚੁੱਕੀ ਸੀ।

PunjabKesari
ਲਾਰੈਂਸ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ। ਇਸ ਤੋਂ ਬਾਅਦ ਹੁਣ ਤੱਕ ਪੁਲਸ ਨੇ ਇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਸਮੇਤ ਕੁੱਲ 36 ਲੋਕਾਂ ਨੂੰ ਨਾਮਜ਼ਦ ਕਰਕੇ ਚਾਰਜਸ਼ੀਟ ਦਾਇਰ ਕੀਤੀ ਹੈ।

PunjabKesari

30 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਅਜੇ ਵੀ ਮੁੱਖ ਮੁਲਜ਼ਮ ਸਜ਼ਾ ਤੋਂ ਦੂਰ ਹਨ। ਸਿੱਧੂ ਦਾ ਪਰਿਵਾਰ ਅਤੇ ਪ੍ਰਸ਼ੰਸਕ ਅਜੇ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ।
 


author

Aarti dhillon

Content Editor

Related News