ਪਿੰਡ ਦੀਆਂ ਸੜਕਾਂ ''ਤੇ ਸਿੱਧੂ ਮੂਸੇ ਵਾਲਾ ਨੇ ਕੀਤੀ ਸ਼ੂਟਿੰਗ, ਵੀਡੀਓ ਵਾਇਰਲ
Sunday, Oct 18, 2020 - 09:32 AM (IST)

ਜਲੰਧਰ (ਬਿਊਰੋ) - ਪੰਜਾਬੀ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਸਿੱਧੂ ਮੂਸੇ ਵਾਲਾ ਆਪਣੇ ਕਿਸੇ ਗੀਤ ਦੀ ਸ਼ੂਟਿੰਗ 'ਚ ਰੁੱਝੇ ਹੋਏ ਵਿਖਾਈ ਦੇ ਰਹੇ ਹਨ। ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇ ਵਾਲਾ ਟਰਾਲੀ 'ਤੇ ਇਕ ਗੇਮ ਖੇਡਦੇ ਹੋਏ ਨਜ਼ਰ ਆ ਰਹੇ ਹਨ ਅਤੇ ਡਾਇਰੈਕਟਰ ਦਿਸ਼ਾ ਨਿਰਦੇਸ਼ ਦੇ ਰਿਹਾ ਹੈ। ਇਸ ਤੋਂ ਲੱਗਦਾ ਹੈ ਸਿੱਧੂ ਮੂਸੇ ਵਾਲਾ ਜਲਦ ਹੀ ਕੁਝ ਨਵਾਂ ਲੈ ਕੇ ਆਉਣ ਵਾਲੇ ਹੈ। ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਚਾਹੁਣ ਵਾਲੇ ਇਸ 'ਤੇ ਲਗਾਤਾਰ ਕੁਮੈਂਟਸ ਕਰ ਰਹੇ ਹਨ ।
#Sidhumoosewala shoot time new song on the way 👌 Admin @prabhvirdhaliwal
A post shared by Instant Pollywood (@instantpollywood) on Oct 16, 2020 at 10:40pm PDT
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ ਇਹ ਵੀਡੀਓ
ਦੱਸ ਦਈਏ ਕਿ ਕੁਝ ਦਿਨ ਪਹਿਲਾ ਹੀ ਸਿੱਧੂ ਮੂਸੇ ਵਾਲਾ ਦੀ ਇਕ ਵੀਡੀਓ ਸੋਸ਼ਲ ਮੀਡੀਆ ਦੇ ਵੱਖ-ਵੱਖ ਪੇਜ਼ਾਂ 'ਤੇ ਕਾਫ਼ੀ ਵਾਇਰਲ ਹੋਈ ਸੀ, ਜਿਸ 'ਚ ਸਿੱਧੂ ਮੂਸੇ ਵਾਲਾ ਵਾਲੀਬਾਲ ਖੇਡਦਾ ਹੋਇਆ ਨਜ਼ਰ ਆਇਆ ਸੀ। ਉਹ ਆਪਣੇ ਪਿੰਡ ਦੇ ਮੁੰਡਿਆਂ ਨਾਲ ਇਸ ਵਾਲੀਬਾਲ ਨੂੰ ਕਾਫ਼ੀ ਇੰਜੁਆਏ ਕਰਦੇ ਹੋਏ ਦਿਖਾਈ ਦਿੱਤਾ ਸੀ। ਉਨ੍ਹਾਂ ਦੀ ਦੇਸੀ ਲੁੱਕ ਨੂੰ ਪ੍ਰਸ਼ੰਸਕਾਂ ਵਲੋਂ ਵੀ ਖ਼ੂਬ ਪਸੰਦ ਕੀਤਾ ਗਿਆ। ਇਸ ਵੀਡੀਓ ਵਿਚ ਸਿੱਧੂ ਨੇ ਟਰੈਕ ਸੂਟ ਪਾਇਆ ਸੀ ਅਤੇ ਸਿਰ 'ਤੇ ਪਰਨਾ ਬੰਨ੍ਹਿਆ ਸੀ। ਇਸ ਦੌਰਾਨ ਸਿੱਧੂ ਨੇ ਪੈਰਾਂ ਵਿਚ ਚਪਲਾਂ ਪਾਈਆਂ ਸਨ। ਤੁਸੀਂ ਆਖ ਸਕਦੇ ਹੋ ਕਿ ਇੰਨਾ ਵੱਡਾ ਸਟਾਰ ਹੋਣ ਦੇ ਬਾਵਜੂਦ ਵੀ ਸਿੱਧੂ ਵਿਚ ਕੋਈ ਘਮੰਡ ਨਹੀਂ ਹੈ ਕਿਉਂ ਅਕਸਰ ਦੇਖਿਆ ਜਾਂਦਾ ਹੈ ਕਿ ਜਦੋਂ ਬੰਦੇ ਕੋਲ ਸ਼ੋਹਰਤ ਤੇ ਪੈਸਾ ਆ ਜਾਵੇ ਤਂ ਉਸ ਵਿਚ ਘਮੰਡ ਆਉਣਾ ਲਾਜ਼ਮੀ ਹੈ ਪਰ ਸਿੱਧੂ ਦੀ ਇਹ ਵੀਡੀਓ ਦੇਖਣ ਤੋਂ ਬਾਅਦ ਪਤਾ ਲੱਗਦਾ ਹੈ ਕਿ ਕੁਝ ਲੋਕ ਸ਼ੋਹਰਤ ਪਾਉਣ ਤੋਂ ਬਾਅਦ ਵੀ ਆਪਣੇ ਪਿਛੋਕੜ ਨੂੰ ਨਹੀਂ ਭੁੱਲਦੇ।
ਸਿੱਧੂ ਮੂਸੇ ਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਰਹੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਹੈ। ਸਿੱਧੂ ਮੂਸੇ ਵਾਲਾ ਆਪਣੀ ਗਾਇਕੀ ਦੇ ਵੱਖਰੇ ਸਟਾਈਲ ਲਈ ਜਾਣੇ ਜਾਂਦੇ ਹਨ। ਇਸੇ ਲਈ ਕਈ ਵਾਰ ਉਨ੍ਹਾਂ ਦੇ ਗੀਤਾਂ 'ਤੇ ਵਿਵਾਦ ਵੀ ਛਿੜ ਜਾਂਦਾ ਹੈ ਪਰ ਉਨ੍ਹਾਂ ਦੇ ਗੀਤ ਯੰਗਸਟਰ 'ਚ ਕਾਫ਼ੀ ਮਕਬੂਲ ਹੁੰਦੇ ਹਨ।