ਸਿੱਧੂ ਮੂਸੇ ਵਾਲਾ ਸਣੇ ਇਨ੍ਹਾਂ ਮਸ਼ਹੂਰ ਹਸਤੀਆਂ ਨੇ ਵੀ ਪਾਈ ਵੋਟ, ਲੋਕਾਂ ਨੂੰ ਕੀਤੀ ਇਹ ਅਪੀਲ

Sunday, Feb 20, 2022 - 04:45 PM (IST)

ਸਿੱਧੂ ਮੂਸੇ ਵਾਲਾ ਸਣੇ ਇਨ੍ਹਾਂ ਮਸ਼ਹੂਰ ਹਸਤੀਆਂ ਨੇ ਵੀ ਪਾਈ ਵੋਟ, ਲੋਕਾਂ ਨੂੰ ਕੀਤੀ ਇਹ ਅਪੀਲ

ਜਲੰਧਰ– ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਰੁਝਾਨ ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਸਵੇਰ ਤੋਂ ਹੀ ਲੋਕ ਵੋਟ ਪਾਉਣ ਲਈ ਲਾਈਨਾਂ ਵਿਚ ਲੱਗਣੇ ਸ਼ੁਰੂ ਹੋ ਗਏ। ਆਮ ਲੋਕਾਂ ਤੋਂ ਲੈ ਕੇ ਮਸ਼ਹੂਰ ਹਸਤੀਆਂ ’ਚ ਵੀ ਵੋਟਿੰਗ ਨੂੰ ਲੈ ਕੇ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸਿੱਧੂ ਮੂਸੇ ਵਾਲਾ ਨੇ ਵੋਟ ਪਾਉਣ ਤੋਂ ਬਾਅਦ ਆਪਣੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ। ਉਨ੍ਹਾਂ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ਮੈਂ ਆਪਣਾ ਫਰਜ਼ ਵੋਟ ਦੇ ਕੇ ਨਿਭਾਇਆ ਹੈ। ਤੁਸੀਂ ਵੀ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਿਓ ਅਤੇ ਵੋਟ ਜ਼ਰੂਰ ਪਾਇਓ। 

PunjabKesari

ਇਸਤੋਂ ਇਲਾਵਾ ਪੰਜਾਬੀ ਗਾਇਕ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੱਧੂ ਨੇ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਈ। ਉਨ੍ਹਾਂ ਆਪਣੀ ਪੋਸਟ ’ਚ ਲਿਖਿਆ ਕਿ ਅੱਜ ਆਪਣੀ ਧਰਮ ਪਤਨੀ ਸਰਦਾਰਨੀ ਜਿੰਦਰ ਕੌਰ ਸਿੱਧੂ ਜੀ ਅਤੇ ਸਪੁੱਤਰੀ ਸ਼ਬਦ ਕੌਰ ਸਿੱਧੂ ਨਾਲ ਮਿਲ ਕੇ ਆਪਣੇ ਵੋਟ ਪਾਉਣ ਦੇ ਫਰਜ਼ ਨੂੰ ਅਦਾ ਕੀਤਾ ਹੈ। ਉਨ੍ਹਾਂ ਬਾਕੀ ਸਾਰੇ ਲੋਕਾਂ ਨੂੰ ਵੀ ਵੋਟ ਪਾਉਣ ਦਾ ਫਰਜ਼ ਨਿਭਾਉਣ ਦੀ ਅਪੀਲ ਕੀਤੀ। 

PunjabKesari

ਉੱਥੇ ਹੀ ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਲਖਵਿੰਦਰ ਵਡਾਲੀ ਨੇ ਵੀ ਵੋਟ ਪਾਉਣ ਤੋਂ ਬਾਅਦ ਆਪਣੇ ਪਿਤਾ ਜੀ ਦੇ ਨਾਲ ਸੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕੀਤੀ। ਉਨ੍ਹਾਂ ਆਪਣੀ ਪੋਸਟ ’ਚ ਲਿਖਿਆ ਕਿ ਲੋਕਤੰਤਰ ’ਚ ਸਭ ਤੋਂ ਵੱਧ ਤਾਕਤ ਵੋਟ ਦੀ ਹੁੰਦੀ ਹੈ। ਸਾਡੀ ਵੋਟ ਸਾਡਾ ਅਧਿਕਾਰ ਹੈ। ਉਨ੍ਹਾਂ ਨੇ ਵੀ ਲੋਕਾਂ ਨੂੰ ਵੋਟ ਜ਼ਰੂਰ ਪਾਉਣ ਲਈ ਕਿਹਾ।

PunjabKesari

ਇਨ੍ਹਾਂ ਤੋਂ ਇਲਾਵਾ ਪੰਜਾਬੀ ਗਾਇਕ ਅਤੇ ਅਦਾਕਾਰ ਰਵਿੰਦਰ ਗਰੇਵਾਲ ਅਤੇ ਕਰਮਜੀਤ ਅਨਮੋਲ ਨੇ ਵੀ ਆਪਣੀ ਵੋਟ ਪਾ ਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। 

PunjabKesari


author

Rakesh

Content Editor

Related News