ਗੈਂਗਸਟਰ ਗੋਲਡੀ ਬਰਾੜ ਦੀ ਹਿਰਾਸਤ ਦੀ ਖ਼ਬਰ ''ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਖੀ ਇਹ ਗੱਲ

12/02/2022 3:53:24 PM

ਚੰਡੀਗੜ੍ਹ (ਬਿਊਰੋ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅਮਰੀਕੀ ਅਧਿਕਾਰੀਆਂ ਵੱਲੋਂ ਆਪਣੇ ਪੁੱਤਰ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦੀ ਖਬਰ ਦਾ ਸ਼ੁੱਕਰਵਾਰ ਨੂੰ ਸਵਾਗਤ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮਦਾਬਾਦ 'ਚ ਪੁਸ਼ਟੀ ਕੀਤੀ ਕਿ ਬਰਾੜ ਨੂੰ ਕੈਲੀਫੋਰਨੀਆ 'ਚ ਪੁਲਸ ਨੇ ਹਿਰਾਸਤ 'ਚ ਲਿਆ ਹੈ ਅਤੇ ਉਸ ਨੂੰ ਯਕੀਨੀ ਤੌਰ 'ਤੇ ਭਾਰਤ ਲਿਆਂਦਾ ਜਾਵੇਗਾ। ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਗੋਲਡੀ ਬਰਾੜ ਬਹੁਤ ਜਲਦੀ ਪੰਜਾਬ ਪੁਲਸ ਦੀ ਹਿਰਾਸਤ 'ਚ ਹੋਵੇਗਾ।

PunjabKesari
ਮਾਨਸਾ 'ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਘਟਨਾਕ੍ਰਮ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ। ਮੈਨੂੰ ਮੀਡੀਆ 'ਚੋਂ ਆਈਆਂ ਖ਼ਬਰਾਂ ਤੋਂ ਪਤਾ ਲੱਗਾ ਹੈ ਕਿ ਬਰਾੜ ਨੂੰ ਹਿਰਾਸਤ 'ਚ ਲਿਆ ਗਿਆ ਹੈ। ਜੇਕਰ ਅਜਿਹਾ ਹੈ ਤਾਂ ਮੈਂ ਇਸ ਦਾ ਸਵਾਗਤ ਕਰਦਾ ਹਾਂ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਨੂੰ ਕੈਨੇਡਾ ਸਥਿਤ ਗੈਂਗਸਟਰ ਬਰਾੜ ਦੀ ਗ੍ਰਿਫਤਾਰੀ ਲਈ ਕਿਸੇ ਵੀ ਤਰ੍ਹਾਂ ਦੀ ਸੂਚਨਾ ਦੇਣ ਵਾਲੇ ਨੂੰ 2 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਇਨਾਮ ਦੀ ਰਕਮ ਆਪਣੀ ਜੇਬ 'ਚੋਂ ਭੁਗਤਾਨ ਕਰਨ ਦੀ ਪੇਸ਼ਕਸ਼ ਵੀ ਕੀਤੀ ਸੀ। ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

PunjabKesari
ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੇ ਗਾਇਕ ਦੇ ਬੇਰਹਿਮੀ ਨਾਲ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਦੇ ਖ਼ਿਲਾਫ਼ ਇੱਕ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ, ਜੋ ਵਿਦੇਸ਼ 'ਚ ਇਕ ਭਗੌੜੇ ਦੀ ਗ੍ਰਿਫਤਾਰੀ ਅਤੇ ਹਿਰਾਸਤ ਦੀ ਆਗਿਆ ਦਿੰਦਾ ਹੈ। ਇਥੇ ਦੱਸਣਯੋਗ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਬਰਾੜ 2017 'ਚ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਚੱਲਿਆ ਗਿਆ ਸੀ। ਮੂਸੇਵਾਲਾ ਦੀ ਹੱਤਿਆ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਪਿਛਲੇ ਸਾਲ ਹੋਏ ਕਤਲ ਦਾ ਬਦਲਾ ਲੈਣ ਲਈ ਕੀਤੀ ਗਈ ਸੀ। 

ਨੋਟ-ਇਸ ਖ਼ਬਰ ਸਬੰਧ ਆਪਣੀ ਰਾਏ ਕੁਮੈਂਟ ਕਰਕੇ ਦਿਓ।


Aarti dhillon

Content Editor

Related News