ਚੰਦ ਪਲਾਂ 'ਚ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਂ'

Friday, Apr 07, 2023 - 10:07 AM (IST)

ਚੰਦ ਪਲਾਂ 'ਚ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਂ'

ਚੰਡੀਗੜ੍ਹ (ਬਿਊਰੋ)-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਇਕ ਚੰਗੀ ਖ਼ਬਰ ਸਾਹਮਣੇ ਆਈ ਹੈ। ਸਿੱਧੂ ਦਾ ਨਵਾਂ ਗੀਤ ‘ਮੇਰਾ ਨਾਂ’ ਅੱਜ ਭਾਵ 7 ਅਪ੍ਰੈਲ ਨੂੰ ਰਿਲੀਜ਼ ਹੋਵੇਗਾ। ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏਜ਼ ਤੇ ਸਟੀਲ ਬੈਂਗਲਜ਼ ਨੇ ਸਾਥ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਹਨੂੰਮਾਨ ਜਯੰਤੀ ਮੌਕੇ ‘ਆਦਿਪੁਰਸ਼’ ਦੀ ਟੀਮ ਨੇ ਸਾਂਝਾ ਕੀਤਾ ਬਜਰੰਗ ਬਲੀ ਦਾ ਪੋਸਟਰ, ਦੇਖ ਮੁੜ ਭੜਕੇ ਲੋਕ
ਇਸ ਗੱਲ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ ’ਤੇ ਗੀਤ ਦਾ ਪੋਸਟਰ ਤੇ ਗਾਣੇ ਦੇ ਰਿਲੀਜ਼ ਹੋਣ ਦੀ ਤਾਰੀਖ਼ ਸਾਂਝੀ ਕੀਤੀ ਸੀ। ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਸੀ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਦੀ ਅੱਜ ਭਾਵ 7 ਅਪ੍ਰੈਲ ਦੀ ਉਡੀਕ ਖਤਮ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਹਾਲੀਵੁੱਡ ਦੇ ਇੰਸਟਾ ਪੇਜ ਨੇ ਸਾਂਝੀ ਕੀਤੀ ਸਿੱਧੂ ਦੇ ਬਚਪਨ ਦੀ ਤਸਵੀਰ, ਨਾਲ ਲਿਖੀ ਖ਼ਾਸ ਕੈਪਸ਼ਨ

ਤੁਹਾਨੂੰ ਦੱਸ ਦੇਈਏ ਕਿ ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਤੀਜਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ‘SYL’ ਤੇ ‘ਵਾਰ’ ਗੀਤ ਰਿਲੀਜ਼ ਕੀਤਾ ਗਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Aarti dhillon

Content Editor

Related News