ਰਿਲੀਜ਼ ਹੋਇਆ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਂ'

04/07/2023 10:46:43 AM

ਚੰਡੀਗੜ੍ਹ (ਬਿਊਰੋ)-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਰਸ਼ਕਾਂ ਲਈ ਚੰਗੀ ਖ਼ਬਰ ਹੈ। ਅੱਜ ਭਾਵ 7 ਅਪ੍ਰੈਲ ਨੂੰ ਸਿੱਧੂ ਦਾ ਨਵਾਂ ਗੀਤ ‘ਮੇਰਾ ਨਾਂ’ ਰਿਲੀਜ਼ ਹੋਇਆ ਹੈ। ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏਜ਼ ਤੇ ਸਟੀਲ ਬੈਂਗਲਜ਼ ਨੇ ਸਾਥ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਹਨੂੰਮਾਨ ਜਯੰਤੀ ਮੌਕੇ ‘ਆਦਿਪੁਰਸ਼’ ਦੀ ਟੀਮ ਨੇ ਸਾਂਝਾ ਕੀਤਾ ਬਜਰੰਗ ਬਲੀ ਦਾ ਪੋਸਟਰ, ਦੇਖ ਮੁੜ ਭੜਕੇ ਲੋਕ

ਇਹ ਗੀਤ ਆਉਂਦੇ ਹੀ ਦਰਸ਼ਕਾਂ ਦੀ ਪਸੰਦ ਬਣ ਗਿਆ, ਜਿਸ ਕਾਰਨ ਇਹ ਤੇਜ਼ੀ ਨਾਲ ਵਾਇਰਲ ਹੋਇਆ। ਦੱਸਣਯੋਗ ਹੈ ਕਿ ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਤੀਜਾ ਗੀਤ ਹੈ। ਇਸ ਤੋਂ ਪਹਿਲਾਂ ਮਰਹੂਮ ਸਿੱਧੂ ਮੂਸੇਵਾਲਾ ਦਾ ‘SYL’ ਤੇ ‘ਵਾਰ’ ਗੀਤ ਰਿਲੀਜ਼ ਹੋਇਆ ਸੀ।

 

ਇਹ ਖ਼ਬਰ ਵੀ ਪੜ੍ਹੋ : ਹਾਲੀਵੁੱਡ ਦੇ ਇੰਸਟਾ ਪੇਜ ਨੇ ਸਾਂਝੀ ਕੀਤੀ ਸਿੱਧੂ ਦੇ ਬਚਪਨ ਦੀ ਤਸਵੀਰ, ਨਾਲ ਲਿਖੀ ਖ਼ਾਸ ਕੈਪਸ਼ਨ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ’ਚ ਮਨਾਈ ਗਈ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Aarti dhillon

Content Editor

Related News