ਮੂਸੇਵਾਲਾ ਦਾ ਅਗਲਾ ਗੀਤ 2 ਹਫ਼ਤਿਆਂ ਤੱਕ ਹੋਵੇਗਾ ਰਿਲੀਜ਼, ਸਟੀਲ ਬੈਂਗਲਜ਼ ਤੇ ਬੁਰਨਾ ਬੁਆਏ ਨਾਲ ਕੋਲੈਬੋਰੇਸ਼ਨ

Tuesday, Jan 24, 2023 - 05:59 PM (IST)

ਮੂਸੇਵਾਲਾ ਦਾ ਅਗਲਾ ਗੀਤ 2 ਹਫ਼ਤਿਆਂ ਤੱਕ ਹੋਵੇਗਾ ਰਿਲੀਜ਼, ਸਟੀਲ ਬੈਂਗਲਜ਼ ਤੇ ਬੁਰਨਾ ਬੁਆਏ ਨਾਲ ਕੋਲੈਬੋਰੇਸ਼ਨ

ਜਲੰਧਰ (ਬਿਊਰੋ) : ਮਰਹੂਮ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਜੀ ਹਾਂ, ਮੂਸੇਵਾਲਾ ਦਾ ਨਵਾਂ ਗੀਤ ਬਹੁਤ ਜਲਦ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ 'ਚ ਮੂਸੇਵਾਲਾ ਦੀ ਬਰਨਾ ਬੁਆਏ ਤੇ ਸਟੀਲ ਬੈਂਗਲਜ਼ ਦੀ ਕੋਲੈਬੋਰੇਸ਼ਨ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਗੀਤ 2 ਹਫ਼ਤਿਆਂ ਬਾਅਦ ਰਿਲੀਜ਼ ਹੋ ਰਿਹਾ ਹੈ। ਇਸੇ ਸਿਲਸਿਲੇ 'ਚ ਕੁੱਝ ਮਹੀਨੇ ਪਹਿਲਾਂ ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਗਏ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਬਰਨਾ ਬੁਆਏ ਤੇ ਸਟੀਲ ਬੈਂਗਲਜ਼ ਨਾਲ ਮੁਲਾਕਾਤ ਵੀ ਕੀਤੀ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਰਾਹੀਂ ਸਾਨੂੰ ਵੇਖਣ ਨੂੰ ਵੀ ਮਿਲੀਆਂ ਸਨ। ਇਸ ਤੋਂ ਬਾਅਦ ਹੀ ਸਟੀਲ ਬੈਂਗਲਜ਼ ਨੇ ਗੀਤ ਰਿਲੀਜ਼ ਕਰਨ ਦਾ ਐਲਾਨ ਕੀਤਾ ਸੀ। ਸਟੀਲ ਬੈਂਗਲਜ਼ ਨੇ ਖ਼ੁਲਾਸਾ ਕੀਤਾ ਸੀ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਬਰਨਾ ਬੁਆਏ ਦਾ ਗੀਤ 'ਮੇਰਾ ਨਾਂ' ਤਿਆਰ ਹੈ। ਉਸ ਸਮੇਂ ਇਸ ਗੀਤ ਦੀ ਰਿਲੀਜ਼ਿੰਗ ਡੇਟ ਸਾਹਮਣੇ ਨਹੀਂ ਆਈ ਸੀ ਪਰ ਹੁਣ ਇਸ ਗੀਤ ਨੂੰ 2 ਹਫ਼ਤਿਆਂ ਬਾਅਦ ਰਿਲੀਜ਼ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਸਟੀਲ ਬੈਂਗਲਜ਼ ਅਤੇ ਬਰਨਾ ਬੁਆਏ ਨੇ ਯੂ. ਕੇ. 'ਚ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਸੀ। ਇਸ ਦੇ ਨਾਲ ਹੀ ਸਟੀਲ ਨੇ ਸਿੱਧੂ ਦੇ ਅਗਲੇ ਗੀਤ 'ਮੇਰਾ ਨਾਂ' ਦੀ ਘੋਸ਼ਣਾ ਕਰਦਿਆਂ ਸਿੱਧੂ ਦੇ ਮਾਪਿਆਂ ਨਾਲ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ। 

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਉਸ ਦੇ ਮਰਨ ਉਪਰੰਤ ਵੀ ਲੋਕਾਂ ਦੇ ਦਿਲਾਂ 'ਚ ਸਿੱਧੂ ਲਈ ਦੀਵਾਨਗੀ ਹੈ। ਉਸ ਦੇ ਕਈ ਗੀਤ ਮਰਨ ਤੋਂ ਬਾਅਦ ਰਿਲੀਜ਼ ਹੋ ਰਹੇ ਹਨ, ਜਿਨ੍ਹਾਂ 'ਚੋਂ ਇੱਕ ਗੀਤ 'ਮੇਰਾ ਨਾਂ' ਹੈ, ਜੋ ਬਹੁਤ ਜਲਦ ਰਿਲੀਜ਼ ਹੋਣ ਜਾ ਰਿਹਾ ਹੈ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News