ਸਿੰਮੀ ਚਾਹਲ ਨੂੰ ਹੈ ਲਹਿੰਦੇ ਪੰਜਾਬ ’ਚ ਜਾਣ ਦੀ ਚਾਅ, ਇਮਰਾਨ ਅੱਬਾਸ ਦੀਆਂ ਜੁੜੀਆਂ ਨੇ ਚੜ੍ਹਦੇ ਪੰਜਾਬ ਨਾਲ ਕਈ ਯਾਦਾਂ
Thursday, Feb 15, 2024 - 01:10 PM (IST)
ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਜੀ ਵੇ ਸੋਹਣਿਆ ਜੀ’ ਕੱਲ ਯਾਨੀ 16 ਫਰਵਰੀ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੀ ਪ੍ਰਮੋਸ਼ਨ ਦੇ ਸਿਲਸਿਲੇ ’ਚ ਫ਼ਿਲਮ ਦੇ ਮੁੱਖ ਕਲਾਕਾਰ ਇਮਰਾਨ ਅੱਬਾਸ ਤੇ ਸਿੰਮੀ ਚਾਹਲ ਦੁਬਈ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ‘ਜਗ ਬਾਣੀ’ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਖ਼ਾਸ ਗੱਲਬਾਤ ਕੀਤੀ। ਇਸ ਗੱਲਬਾਤ ਦੀ ਪੂਰੀ ਵੀਡੀਓ ਤੁਸੀਂ ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–
ਇਥੇ ਦੇਖੋ ਸਿੰਮੀ ਚਾਹਲ ਤੇ ਇਮਰਾਨ ਅੱਬਾਸ ਦਾ ਖ਼ਾਸ ਇੰਟਰਵਿਊ–
ਸਿੰਮੀ ਚਾਹਲ ਤੇ ਇਮਰਾਨ ਅੱਬਾਸ ਨੇ ਨਾ ਸਿਰਫ਼ ਫ਼ਿਲਮ, ਸਗੋਂ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਰਿਸ਼ਤਿਆਂ, ਸਿਨੇਮਾ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਈ ਗੱਲਾਂ ਸਾਂਝੀਆਂ ਕੀਤੀਆਂ ਹਨ।
ਇਹ ਖ਼ਬਰ ਵੀ ਪੜ੍ਹੋ : ਬਾਲੀਵੁੱਡ ਦੇ ਗ੍ਰੀਕ ਗੌਡ ਰਿਤਿਕ ਰੋਸ਼ਨ ਨੂੰ ਲੱਗੀ ਸੱਟ, ਤਸਵੀਰਾਂ ਵੇਖ ਫਿਕਰਾਂ 'ਚ ਪਏ ਫੈਨਜ਼
‘ਜੀ ਵੇ ਸੋਹਣਿਆ ਜੀ’ ਫ਼ਿਲਮ ਦੀ ਗੱਲ ਕਰੀਏ ਤਾਂ ਇਸ ’ਚ ਇਮਰਾਨ ਅੱਬਾਸ ਤੇ ਸਿੰਮੀ ਚਾਹਲ ਤੋਂ ਇਲਾਵਾ ਮਿੰਟੂ ਕਾਪਾ, ਉਦਾਇਆ ਵਕਾਤੀ, ਬ੍ਰਾਇਨ ਸ਼ਾਅ, ਅਮਨ ਬਲ ਤੇ ਸਵਰਾਜ ਸੰਧੂ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।
ਫ਼ਿਲਮ ਦੀ ਕਹਾਣੀ ਤੇ ਨਿਰਦੇਸ਼ਨ ਥਾਪਰ ਵਲੋਂ ਕੀਤਾ ਗਿਆ ਹੈ, ਜਿਸ ਨੂੰ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ ਤੇ ਪ੍ਰਭਜੋਤ ਸਿੱਧੂ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।