ਗਾਇਕਾ ਅਫਸਾਨਾ ਖ਼ਾਨ ਨੇ ਪਤੀ ਸਾਜ਼ ਨਾਲ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

01/29/2024 8:28:27 PM

ਅੰਮ੍ਰਿਤਸਰ (ਸਰਬਜੀਤ) - ਪੰਜਾਬੀ ਗਾਇਕਾ ਅਫਸਾਨਾ ਖ਼ਾਨ ਨੇ ਅੱਜ ਆਪਣੇ ਪਤੀ ਸਾਜ਼ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਅਫਸਾਨਾ ਖ਼ਾਨ ਤੇ ਸਾਜ਼ ਨੇ ਇਸ ਦੌਰਾਨ ਗੁਰੂ ਘਰ 'ਚ ਮੱਥਾ ਟੇਕਿਆ ਤੇ ਇਲਾਹੀ ਬਾਣੀ ਦਾ ਆਨੰਦ ਵੀ ਮਾਣਿਆ। 

ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਪਾਕਿ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਨੌਕਰ ਨੂੰ ਚੱਪਲਾਂ ਨਾਲ ਕੁੱਟਿਆ, ਵਾਲਾਂ ਤੋਂ ਫੜ ਘੜੀਸਿਆ, ਦੇਖੋ ਵੀਡੀਓ

ਦੱਸ ਦਈਏ ਕਿ ਅਫਸਾਨਾ ਖ਼ਾਨ ਤੇ ਸਾਜ਼ ਨੇ ਗੁਰੂ ਘਰ 'ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ। ਅਫਸਾਨਾ ਖ਼ਾਨ ਅੱਜ ਤੜਕਸਾਰ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਤੋਂ ਦੂਰੀ ਹੀ ਬਣਾਈ ਰੱਖੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

sunita

This news is Content Editor sunita