ਕਦੇ ਕੈਨੇਡਾ ਦੀਆਂ ਸੜਕਾਂ 'ਤੇ ਕੱਟੀਆਂ ਰਾਤਾਂ, ਅੱਜ ਹੈ 83 ਕਰੋੜ ਦਾ ਮਾਲਕ ; ਜਾਣੋ AP ਢਿੱਲੋਂ ਦੀ Life ਦਾ ਕੌੜਾ ਸੱਚ

Monday, Feb 09, 2026 - 03:37 PM (IST)

ਕਦੇ ਕੈਨੇਡਾ ਦੀਆਂ ਸੜਕਾਂ 'ਤੇ ਕੱਟੀਆਂ ਰਾਤਾਂ, ਅੱਜ ਹੈ 83 ਕਰੋੜ ਦਾ ਮਾਲਕ ; ਜਾਣੋ AP ਢਿੱਲੋਂ ਦੀ Life ਦਾ ਕੌੜਾ ਸੱਚ

ਐਂਟਰਟੇਨਮੈਂਟ ਡੈਸਕ : ਪੰਜਾਬੀ ਸੰਗੀਤ ਜਗਤ ਵਿੱਚ 'ਬ੍ਰਾਊਨ ਮੁੰਡੇ' ਵਰਗੇ ਸੁਪਰਹਿੱਟ ਗੀਤਾਂ ਨਾਲ ਧੂਮ ਮਚਾਉਣ ਵਾਲੇ ਮਸ਼ਹੂਰ ਗਾਇਕ ਏਪੀ ਢਿੱਲੋਂ (Amritpal Singh Dhillon) ਅੱਜ ਕਰੋੜਾਂ ਦਿਲਾਂ 'ਤੇ ਰਾਜ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ 83 ਕਰੋੜ ਦੀ ਜਾਇਦਾਦ ਦੇ ਮਾਲਕ ਇਸ ਗਾਇਕ ਨੇ ਇੱਕ ਸਮਾਂ ਕੈਨੇਡਾ ਦੀਆਂ ਸੜਕਾਂ 'ਤੇ ਸੌਂ ਕੇ ਵੀ ਗੁਜ਼ਾਰਿਆ ਹੈ? ਹਾਲ ਹੀ ਵਿੱਚ 'ਦਿ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ' ਦੌਰਾਨ ਏਪੀ ਢਿੱਲੋਂ ਨੇ ਆਪਣੀ ਜ਼ਿੰਦਗੀ ਦੇ ਉਨ੍ਹਾਂ ਦਰਦਨਾਕ ਪਲਾਂ ਨੂੰ ਸਾਂਝਾ ਕੀਤਾ, ਜਿਨ੍ਹਾਂ ਬਾਰੇ ਸੁਣ ਕੇ ਹਰ ਕੋਈ ਹੈਰਾਨ ਹੈ।

ਇਹ ਵੀ ਪੜ੍ਹੋ: 'ਦਿ ਕੇਰਲ ਸਟੋਰੀ 2' ਦੇ ਇਮੋਸ਼ਨਲ ਟਰੈਕ ਨੇ ਮਚਾਈ ਹਲਚਲ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ

ਕ੍ਰੈਡਿਟ ਕਾਰਡ ਨਾ ਹੋਣ ਕਾਰਨ ਹੋਟਲ ਨੇ ਨਹੀਂ ਦਿੱਤਾ ਕਮਰਾ

ਏਪੀ ਢਿੱਲੋਂ ਨੇ ਦੱਸਿਆ ਕਿ ਜਦੋਂ ਉਹ ਪਹਿਲੀ ਵਾਰ ਕੈਨੇਡਾ ਪਹੁੰਚੇ ਸਨ, ਤਾਂ ਉਨ੍ਹਾਂ ਕੋਲ ਰਹਿਣ ਲਈ ਕੋਈ ਜਗ੍ਹਾ ਨਹੀਂ ਸੀ। ਉਨ੍ਹਾਂ ਕੋਲ ਕੁਝ ਨਕਦੀ ਤਾਂ ਸੀ, ਪਰ ਕ੍ਰੈਡਿਟ ਕਾਰਡ ਨਾ ਹੋਣ ਕਾਰਨ ਕਿਸੇ ਵੀ ਹੋਟਲ ਨੇ ਉਨ੍ਹਾਂ ਨੂੰ ਕਮਰਾ ਦੇਣ ਤੋਂ ਇਨਕਾਰ ਕਰ ਦਿੱਤਾ। ਅਜਿਹੀ ਹਾਲਤ ਵਿੱਚ ਉਨ੍ਹਾਂ ਨੂੰ ਆਪਣਾ ਸਾਮਾਨ ਸੜਕ 'ਤੇ ਰੱਖ ਕੇ ਰਾਤ ਗੁਜ਼ਾਰਨੀ ਪਈ।

ਇਹ ਵੀ ਪੜ੍ਹੋ: ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ ਬੈਠੀ ਦਿਲ

ਇੱਕ ਭਾਰਤੀ ਕੁੜੀ ਨੇ ਕੀਤੀ ਮਦਦ

ਆਪਣੇ ਸੰਘਰਸ਼ ਨੂੰ ਯਾਦ ਕਰਦਿਆਂ ਉਨ੍ਹਾਂ ਦੱਸਿਆ ਕਿ ਜਦੋਂ ਉਹ ਸੜਕ 'ਤੇ ਸੌ ਰਹੇ ਸਨ, ਤਾਂ ਇੱਕ ਭਾਰਤੀ ਕੁੜੀ ਉਨ੍ਹਾਂ ਕੋਲ ਆਈ। ਉਸ ਨੇ ਏਪੀ ਢਿੱਲੋਂ ਦੀ ਹਾਲਤ ਦੇਖ ਕੇ ਆਪਣੇ ਬੁਆਏਫ੍ਰੈਂਡ ਨੂੰ ਕ੍ਰੈਡਿਟ ਕਾਰਡ ਦੇਣ ਲਈ ਮਨਾਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹੋਟਲ ਵਿੱਚ ਕਮਰਾ ਮਿਲ ਸਕਿਆ। ਏਪੀ ਨੇ ਕਿਹਾ ਕਿ ਉਹ ਉਸ ਜੋੜੇ ਦੇ ਹਮੇਸ਼ਾ ਰਿਣੀ ਰਹਿਣਗੇ।

ਇਹ ਵੀ ਪੜ੍ਹੋ : ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ ਕਿਹਾ ਅਲਵਿਦਾ

ਗੈਸ ਸਟੇਸ਼ਨਾਂ 'ਤੇ ਕੀਤੀ ਨੌਕਰੀ

ਸਫਲਤਾ ਦੇ ਸਿਖਰ 'ਤੇ ਪਹੁੰਚਣ ਤੋਂ ਪਹਿਲਾਂ ਏਪੀ ਢਿੱਲੋਂ ਨੇ ਕੈਨੇਡਾ ਵਿੱਚ ਗੈਸ ਸਟੇਸ਼ਨਾਂ ਅਤੇ ਸਟੋਰਾਂ 'ਤੇ 10-12 ਘੰਟੇ ਕੰਮ ਕੀਤਾ। ਅੱਜ ਉਹ ਨਾ ਸਿਰਫ਼ ਇੱਕ ਸਫਲ ਗਾਇਕ ਹਨ, ਬਲਕਿ ਪੰਜਾਬੀ ਸੰਗੀਤ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਲੈ ਕੇ ਜਾਣ ਵਾਲੇ ਇੱਕ ਵੱਡੇ ਸਟਾਰ ਬਣ ਚੁੱਕੇ ਹਨ।

ਇਹ ਵੀ ਪੜ੍ਹੋ: ਵਿਵਾਦਾਂ 'ਚ ਘਿਰੇ ਮਨਕੀਰਤ ਔਲਖ਼ ! ਨਵੇਂ ਗਾਣੇ ਨੂੰ ਲੈ ਕੇ ਭਾਜਪਾ ਆਗੂ ਨੇ DGP ਨੂੰ ਕੀਤੀ ਸ਼ਿਕਾਇਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News