ਗਾਇਕ ਦਿਲਜੀਤ ਦੋਸਾਂਝ ਨੇ ਟ੍ਰੋਲਰਾਂ ਨੂੰ ਦਿੱਤਾ ਮੂੰਹ-ਤੋੜ ਜਵਾਬ

Thursday, Oct 03, 2024 - 02:49 PM (IST)

ਗਾਇਕ ਦਿਲਜੀਤ ਦੋਸਾਂਝ ਨੇ ਟ੍ਰੋਲਰਾਂ ਨੂੰ ਦਿੱਤਾ ਮੂੰਹ-ਤੋੜ ਜਵਾਬ

ਜਲੰਧਰ- ਪੰਜਾਬ ਤੋਂ ਬਾਲੀਵੁੱਡ ਤੱਕ ਆਪਣੀ ਪਛਾਣ ਬਣਾਉਣ ਵਾਲੇ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਇਸ ਸਮੇਂ ਸੁਰਖੀਆਂ ਵਿੱਚ ਬਣੇ ਹੋਏ ਹਨ। ਉਨ੍ਹਾਂ ਦਾ ਇੱਕ ਵੀਡਿਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਈਰਲ ਹੋ ਰਿਹਾ ਹੈ, ਜਿਸ ਤੋਂ ਬਾਅਦ ਉਹ ਟ੍ਰੋਲਸ ਦੇ ਨਿਸ਼ਾਨੇ ਉੱਤੇ ਆ ਗਏ ਹਨ।ਹੁਣ ਗਾਇਕ ਦੀ ਇੱਕ ਹੋਰ ਵੀਡਿਓ ਸਾਹਮਣੇ ਆਈ ਹੈ, ਜਿਸ ਵਿੱਚ ਉਨ੍ਹਾਂ ਨੇ ਟ੍ਰੋਲਸ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਦਰਅਸਲ ਇਹ ਵੀਡੀਓ ਉਨ੍ਹਾਂ ਦੇ ਇਕ ਲਾਈਵ ਕੰਸਰਟ ਦੀ ਹੈ, ਜਿੱਖੇ ਉਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਮੈਂ ਇੱਥੇ ਪਿਆਰ ਵੰਡਣ ਆਇਆ ਹਾਂ। ਮੈਂ ਕਿੰਨੀ ਵਾਰੀ ਕਹਿ ਚੁੱਕਿਆ ਹਾਂ ਕਿ ਮੈਂ ਆਪਣੇ ਦੇਸ਼ ਨੂੰ ਬਹੁਤ ਪਿਆਰ ਕਰਦਾ ਹਾਂ। ਉਨ੍ਹਾਂ ਨੇ ਅੱਗੇ ਕਿਹਾ ’ I Love My Country’। 

ਇਹ ਖ਼ਬਰ ਵੀ ਪੜ੍ਹੋ -ਕੀ ਅੰਕਿਤਾ ਲੋਖੰਡੇ ਬਣਨ ਵਾਲੀ ਹੈ ਮਾਂ? ਜਾਣੋ

ਦੱਸ ਦੇਈਏ ਕਿ ਲਾਈਵ ਕੰਸਰਟ ਦੌਰਾਨ ਦਿਲਜੀਤ ਇਕ ਪਾਕਿਸਤਾਨੀ ਪ੍ਰਸ਼ੰਸਕ ਨਾਲ ਸਟੇਜ ‘ਤੇ ਨਜ਼ਰ ਆ ਰਹੇ ਹਨ ਪਰ ਇਸ ਦੌਰਾਨ ਉਨ੍ਹਾਂ ਨੇ ਕੁਝ ਅਜਿਹਾ ਕਹਿ ਦਿੱਤਾ ਜੋ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਪਸੰਦ ਨਹੀਂ ਆਇਆ।ਲਾਈਵ ਕੰਸਰਟ ਦੀ ਇਸ ਵੀਡੀਓ ‘ਚ ਲੱਖਾਂ ਲੋਕ ਨਜ਼ਰ ਆ ਰਹੇ ਹਨ ਅਤੇ ਦਿਲਜੀਤ ਇਕ ਮਹਿਲਾ ਫੈਨ ਨਾਲ ਸਟੇਜ ‘ਤੇ ਨਜ਼ਰ ਆ ਰਹੇ ਹਨ। ਉਹ ਮਹਿਲਾ ਪ੍ਰਸ਼ੰਸਕ ਪਾਕਿਸਤਾਨ ਦੀ ਸੀ। ਦਿਲਜੀਤ ਔਰਤ ਨੂੰ ਪੁੱਛਦੇ ਹਨ ਕਿ  ਤੁਸੀਂ ਕਿੱਥੋਂ ਦੇ ਹੋ?  ਔਰਤ ਨੇ ਜਵਾਬ ਦਿੱਤਾ ਕਿ ਉਹ ਪਾਕਿਸਤਾਨ ਤੋਂ ਹੈ। ਇਸ ਤੋਂ ਬਾਅਦ ਦਿਲਜੀਤ ਕਹਿੰਦੇ ਹਨ, ‘ਦੇਖੋ, ਮੇਰੇ ਲਈ ਭਾਰਤ ਅਤੇ ਪਾਕਿਸਤਾਨ ਇੱਕੋ ਜਿਹੇ ਹਨ। ਇਹ ਸਰਹੱਦਾਂ, ਇਹ ਹੱਦਾਂ ਸਿਆਸਤਦਾਨਾਂ ਨੇ ਬਣਾਈਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News