ਗਾਇਕ ਦਿਲਜੀਤ ਦੁਸਾਂਝ ਨੇ ਕੁਕਿੰਗ ਕਰਦੇ ਹੋਏ ਵੀਡੀਓ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖ਼ੂਬ ਪਸੰਦ

Thursday, Jun 17, 2021 - 01:47 PM (IST)

ਗਾਇਕ ਦਿਲਜੀਤ ਦੁਸਾਂਝ ਨੇ ਕੁਕਿੰਗ ਕਰਦੇ ਹੋਏ ਵੀਡੀਓ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖ਼ੂਬ ਪਸੰਦ

ਚੰਡੀਗੜ੍ਹ (ਬਿਊਰੋ)-ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਪਿਛਲੇ ਸਾਲ ਵੀ ਉਨ੍ਹਾਂ ਨੇ ਤਾਲਾਬੰਦੀ 'ਚ ਆਪਣੀ ਕੁਕਿੰਗ ਦੇ ਹੁਨਰ ਦੇ ਨਾਲ ਹਰ ਇੱਕ ਦਾ ਕਾਫ਼ੀ ਮਨੋਰੰਜਨ ਕੀਤਾ। ਇੱਕ ਵਾਰ ਫਿਰ ਤੋਂ ਉਨ੍ਹਾਂ ਨੇ ਆਪਣੀ ਮਸਤੀ ਦੇ ਨਾਲ ਕੁਕਿੰਗ ਕਰਦੇ ਹੋਏ ਦੀ ਵੀਡੀਓ ਸ਼ੇਅਰ ਕੀਤੀ ਹੈ।
ਇਸ ਵੀਡੀਓ 'ਚ ਉਹ ਬਲੈਡਰ ‘ਚ ਕੁਝ ਮਿਕਸ ਕਰਕੇ ਬਣਾਉਂਦੇ ਹੋਏ ਨਜ਼ਰ ਆ ਰਹੇ ਨੇ ਤੇ ਬਾਅਦ ‘ਚ ਫਰਾਈਪੈਨ ‘ਚ ਆਪਣੇ ਅੰਦਾਜ਼ ‘ਚ ਤੜਕਾ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਹ ਵੀਡੀਓ ਪ੍ਰਸ਼ੰਸਕਾਂ ਨੂੰ ਖ਼ੂਬ ਪਸੰਦ ਆ ਰਹੀ ਹੈ। ਵੱਡੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ।


ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਾਕਮਾਲ ਦੇ ਗਾਇਕ ਨੇ ਜਿਨ੍ਹਾਂ ਨੇ ਪੰਜਾਬੀ ਸੰਗੀਤ ਨੂੰ ਵੱਖਰੇ ਹੀ ਮੁਕਾਮ ਤੇ ਪਹੁੰਚਾ ਦਿੱਤਾ ਹੈ।  ਵਿਦੇਸ਼ਾਂ ‘ਚ ਵੀ ਦਿਲਜੀਤ ਦੋਸਾਂਝ ਦੇ ਗੀਤਾਂ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ 'ਚ ਕਾਫ਼ੀ ਸਰਗਰਮ ਹਨ। ਉਹ ਪਾਲੀਵੁੱਡ ਦੇ ਨਾਲ ਬਾਲੀਵੁੱਡ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਹਨ।


author

Aarti dhillon

Content Editor

Related News