ਗਾਇਕ ਜੀ ਖ਼ਾਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਕਰੀਬੀ ਦਾ ਹੋਇਆ ਦਿਹਾਂਤ
Wednesday, Jan 29, 2025 - 09:57 AM (IST)
 
            
            ਜਲੰਧਰ- ਜੀ ਖ਼ਾਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਹਨ।ਉਨ੍ਹਾਂ ਨੇ ਬਹੁਤ ਸਾਰੇ ਗੀਤ ਪਾਲੀਵੁੱਡ ਇੰਡਸਟਰੀ ਨੂੰ ਦਿੱਤੇ ਹਨ। ਉਹ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ ਅਤੇ ਆਏ ਦਿਨ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ 'ਚ ਗਾਇਕ ਨੇ ਸੋਸ਼ਲ ਮੀਡੀਆ 'ਤੇ ਸਟੋਰੀ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਦਾਦਾ ਜੀ ਦਾ ਦਿਹਾਂਤ ਹੋ ਗਿਆ ਹੈ।

ਇਹ ਵੀ ਪੜ੍ਹੋ-ਮਸ਼ਹੂਰ ਅਦਾਕਾਰ 'ਤੇ ਫੀਮੇਲ ਸਟਾਰ ਨੇ ਕਰਵਾਈ FIR ਦਰਜ, ਜਾਣੋ ਕੀ ਹੈ ਮਾਮਲਾ
ਦੱਸ ਦਈਏ ਕਿ ਪੰਜਾਬੀ ਗਾਇਕ ਜੀ ਖ਼ਾਨ ਦੀ ਆਵਾਜ਼ ਦੇ ਲੱਖਾਂ ਦੀਵਾਨੇ ਹਨ। ਬੀਤੇ ਕੁਝ ਮਹੀਨਿਆਂ 'ਚ ਰਿਲੀਜ਼ ਹੋਏ ਜੀ ਖ਼ਾਨ ਦੇ ਹਰੇਕ ਗੀਤ ਨੂੰ ਉਸ ਦੇ ਚਾਹੁਣ ਵਾਲਿਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਬੀਤੇ ਮਹੀਨਿਆਂ 'ਚ ਜੀ ਖ਼ਾਨ ਦੇ ਸਭ ਤੋਂ ਵੱਧ ਮਕਬੂਲ ਹੋਏ ਗੀਤਾਂ 'ਚ 'ਪਿਆਰ ਨੀ ਕਰਦਾ' ਤੇ 'ਨੱਚਦੀ' ਮੁੱਖ ਰੂਪ ਨਾਲ ਸ਼ਾਮਲ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            