ਗਾਇਕ ਗਿੱਪੀ ਗਰੇਵਾਲ ਨੇ ਪਤਨੀ ਅਤੇ ਪੁੱਤਰ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Thursday, Aug 01, 2024 - 10:35 AM (IST)

ਗਾਇਕ ਗਿੱਪੀ ਗਰੇਵਾਲ ਨੇ ਪਤਨੀ ਅਤੇ ਪੁੱਤਰ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਵੈੱਬ ਡੈਸਕ- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਉਨ੍ਹਾਂ ਅਦਾਕਾਰ ਵਿੱਚੋਂ ਇੱਕ ਹਨ ਜੋ ਸ਼ੋਸਲ ਮੀਡੀਆ ਵਿੱਚ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ 'ਚ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪਤਨੀ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ।ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦਾ ਸਭ ਤੋਂ ਛੋਟਾ ਪੁੱਤਰ ਗੁਰਬਾਜ਼ ਗਰੇਵਾਲ ਵੀ ਨਜ਼ਰ ਆ ਰਿਹਾ ਹੈ। ਤਸਵੀਰਾਂ ਤੇ ਫੈਨਸ ਵੀ ਖੂਬ ਪਿਆਰ ਲੁਟਾ ਰਹੇ ਹਨ।

PunjabKesari

ਗਿੱਪੀ ਗਰੇਵਾਲ ਅਕਸਰ ਆਪਣੀ ਪਤਨੀ ਤੇ ਬੱਚਿਆਂ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਹ ਆਪਣੇ ਰੁੱਝੇ ਹੋਏ ਸਮੇਂ ਚੋਂ ਆਪਣੇ ਪਰਿਵਾਰ ਦੇ ਲਈ ਸਮਾਂ ਕੱਢ ਹੀ ਲੈਂਦੇ ਹਨ ਅਤੇ ਪਰਿਵਾਰ ਦੇ ਨਾਲ ਅਕਸਰ ਮਸਤੀ ਕਰਦੇ ਰਹਿੰਦੇ ਹਨ । 

PunjabKesari

ਦੱਸ ਦਈਏ ਕਿ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਲੈ ਕੇ ਚਰਚਾ 'ਚ ਹਨ । ਜਲਦ ਹੀ ਇਹ ਫ਼ਿਲਮ ਰਿਲੀਜ਼ ਹੋਵੇਗੀ ।

PunjabKesari

ਫ਼ਿਲਮ 'ਚ ਗੁਰਪ੍ਰੀਤ ਘੁੱਗੀ, ਜੈਸਮੀਨ ਭਸੀਨ, ਮਲਕੀਤ ਰੌਣੀ ਸਣੇ ਕਈ ਕਲਾਕਾਰ ਨਜ਼ਰ ਆਉਣਗੇ ।ਫ਼ਿਲਮ ਦੀ ਸਟਾਰ ਕਾਸਟ ਵੀ ਫ਼ਿਲਮ ਨੂੰ ਲੈ ਲੇ ਬਹੁਤ ਹੀ ਐਕਸਾਈਟਿਡ ਹੈ । ਇਸ ਤੋਂ ਪਹਿਲਾਂ ਫ਼ਿਲਮ ਦੇ ਬਾਕੀ ਭਾਗਾਂ ਨੂੰ ਵੀ ਦਰਸ਼ਕਾਂ ਦਾ ਬਹੁਤ ਪਿਆਰ ਮਿਲਿਆ ਸੀ ਅਤੇ ਹੁਣ ਇਸ ਫ਼ਿਲਮ ਦਾ ਵੀ ਦਰਸ਼ਕ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ। 

PunjabKesari


author

Priyanka

Content Editor

Related News