ਗਾਇਕਾ ਗੁਰਲੇਜ ਅਖਤਰ ਨੇ ਸਾਂਝਾ ਕੀਤਾ ਧੀ ਦਾ ਕਿਊਟ ਵੀਡੀਓ
Tuesday, Oct 15, 2024 - 03:17 PM (IST)

ਜਲੰਧਰ (ਬਿਊਰੋ) - ਪੰਜਾਬੀ ਗਾਇਕਾ ਗੁਰਲੇਜ ਅਖਤਰ ਨੇ ਆਪਣੀ ਧੀ ਹਰਗੁਨਵੀਰ ਕੌਰ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਗੁਨਵੀਰ ਕੌਰ 'ਲਾਲ ਰੰਗ' ਦੇ ਅਨਾਰਕਲੀ ਸੂਟ 'ਚ ਨਜ਼ਰ ਆ ਰਹੀ ਹੈ। ਇਸ ਦੌਰਾਨ ਗੁਰਲੇਜ ਦੀ ਧੀ ਬਹੁਤ ਹੀ ਖੁਸ਼ ਦਿਖਾਈ ਦੇ ਰਹੀ ਹੈ। ਹਰਗੁਨਵੀਰ ਕੌਰ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਫੈਨਜ਼ ਵਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਸਟੇਜ ਛੱਡ ਭੱਜਿਆ ਗਾਇਕ
ਦੱਸ ਦਈਏ ਕਿ ਕੁਝ ਸਾਲ ਪਹਿਲਾ ਹੀ ਗੁਰਲੇਜ ਅਖਤਰ ਦੀ ਧੀ ਦਾ ਜਨਮ ਹੋਇਆ। ਇਸ ਤੋਂ ਪਹਿਲਾਂ ਗਾਇਕਾ ਦਾ ਇੱਕ ਪੁੱਤਰ ਦਾਨਵੀਰ ਵੀ ਹੈ, ਜੋ ਆਪਣੇ ਮਾਪਿਆਂ ਦੇ ਨਕਸ਼ੇ-ਕਦਮ ‘ਤੇ ਚੱਲਦਾ ਹੋਇਆ ਗਾਇਕੀ ਦੇ ਗੁਰ ਸਿੱਖ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਤੇ ਪਿਟਬੁੱਲ ਇਸ ਪ੍ਰੋਜੈਕਟ ਲਈ ਹੋਏ ਇਕੱਠੇ, ਸਾਹਮਣੇ ਆਈ ਪਹਿਲੀ ਝਲਕ
ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਦੀ ਜੋੜੀ ਪਾਲੀਵੁੱਡ ਦੀਆਂ ਹਿੱਟ ਜੋੜੀਆਂ 'ਚੋਂ ਇੱਕ ਹੈ। ਦੋਵਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਇਹ ਜੋੜੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੀ ਆ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।