ਗਾਇਕ ਹਰਭਜਨ ਮਾਨ ਨੇ ਪਤਨੀ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ

Tuesday, Oct 22, 2024 - 02:32 PM (IST)

ਗਾਇਕ ਹਰਭਜਨ ਮਾਨ ਨੇ ਪਤਨੀ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ

ਜਲੰਧਰ- ਹਰਭਜਨ ਮਾਨ ਅਤੇ ਹਰਮਨ ਦੀ ਜੋੜੀ ਪਾਲੀਵੁੱਡ ਦੀ ਸਭ ਤੋਂ ਖੂਬਸੂਰਤ ਜੋੜੀਆਂ ਚੋਂ ਇੱਕ ਮੰਨੀ ਜਾਂਦੀ ਹੈ। ਇਹ ਜੋੜੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਹੁਣ ਹਰਭਜਨ ਮਾਨ ਨੇ ਆਪਣੀ ਪਤਨੀ ਹਰਮਨ ਮਾਨ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਗੀਤ ‘ਜਦੋਂ ਦੀ ਨਜ਼ਰ ਤੇਰੇ ਨਾਲ ਮਿਲੀ ਏ’ ਦੇ ਨਾਲ ਸਾਂਝਾ ਕੀਤਾ ਹੈ। ਇਸ ਵੀਡੀਓ ‘ਤੇ ਫੈਨਜ਼ ਵੱਲੋਂ ਬਹੁਤ ਸਾਰੇ ਕੁਮੈਂਟ ਕੀਤੇ ਜਾ ਰਹੇ ਹਨ।

 

 
 
 
 
 
 
 
 
 
 
 
 
 
 
 
 

A post shared by Harbhajan Mann (@harbhajanmannofficial)

ਗਾਇਕ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ਅਤੇ ਹਰ ਵਰਗ ਦੇ ਵੱਲੋਂ ਉਨ੍ਹਾਂ ਦੇ ਗੀਤ ਸੁਣੇ ਜਾਂਦੇ ਹਨ ।ਹਰਭਜਨ ਮਾਨ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ।ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਨੇ ਹੁਣ ਤੱਕ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਗੱਲ੍ਹਾਂ ਗੋਰੀਆਂ, ਤੇਰੀ ਭਿੱਜ ਗਈ ਕੁੜਤੀ, ਲਾਲੀ ਲਾਲ ਦੁੱਪਟੇ ਵਾਲੀ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News