ਹਰਫ ਚੀਮਾ ਨੇ ''ਕਿਸਾਨ ਅੰਦੋਲਨ'' ਨਾਲ ਜੁੜਨ ਦੀ ਕੀਤੀ ਅਪੀਲ, ਨਾਲ ਹੀ ਲੋਕਾਂ ਨੂੰ ਦਿੱਤਾ ਖ਼ਾਸ ਸੁਨੇਹਾ
Wednesday, Jun 23, 2021 - 01:53 PM (IST)
ਚੰਡੀਗੜ੍ਹ (ਬਿਊਰੋ) - ਗਾਇਕ ਹਰਫ ਚੀਮਾ ਪਹਿਲੇ ਦਿਨ ਤੋਂ ਹੀ ਕਿਸਾਨੀ ਅੰਦੋਲਨ ਨਾਲ ਜੁੜੇ ਹੋਏ ਹਨ। ਗਾਇਕ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਉਹ ਅਪੀਲ ਕਰ ਰਹੇ ਹਨ ਕਿ ਹਰ ਕੋਈ ਕਿਸਾਨ ਅੰਦੋਲਨ 'ਚ ਹਿੱਸਾ ਜ਼ਰੂਰ ਲਵੇ। ਗਾਇਕ ਹਰਫ ਚੀਮਾ ਨੇ ਕਿਹਾ ਕਿ 'ਜੇ ਕੋਈ ਕਿਸਾਨ ਅੰਦੋਲਨ 'ਚ ਭਾਗ ਲੈਣ ਲਈ ਦਿੱਲੀ ਨਹੀਂ ਜਾ ਸਕਦਾ ਤਾਂ ਉਹ ਪੰਜਾਬ 'ਚ ਗੁਰਦੁਆਰਾ ਸਾਹਿਬ ਦੇ ਸਾਹਮਣੇ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ 'ਚ ਸ਼ਾਮਲ ਹੋ ਸਕਦਾ ਹੈ।'
ਦੱਸ ਦਈਏ ਕਿ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਸਣੇ ਵੱਖ-ਵੱਖ ਇਲਾਕਿਆਂ 'ਚ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਕਿਸਾਨਾਂ ਦੀਆਂ ਮੰਗਾਂ 'ਤੇ ਸਰਕਾਰ ਵੱਲੋਂ ਹਾਲੇ ਤੱਕ ਕੋਈ ਵੀ ਵਿਚਾਰ ਨਹੀਂ ਕੀਤਾ ਗਿਆ।
ਦੱਸਣਯੋਗ ਹੈ ਕਿ ਹਰਫ ਚੀਮਾ ਕਿਸਾਨ ਅੰਦੋਲਨ ਨਾਲ ਪਹਿਲੇ ਦਿਨ ਤੋਂ ਹੀ ਜੁੜੇ ਹੋਏ ਹਨ। ਉਹ ਕਿਸਾਨਾਂ ਦੇ ਹੱਕ 'ਚ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ। ਭਾਵੇਂ ਉਹ ਆਪਣੇ ਗੀਤਾਂ ਦੇ ਜ਼ਰੀਏ ਹੋਵੇ ਜਾਂ ਫਿਰ ਪੋਸਟਾਂ ਦੇ ਜ਼ਰੀਏ ਉਹ ਲਗਾਤਾਰ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।
ਨੋਟ- ਹਰਫ ਚੀਮਾ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।