ਗਾਇਕਾ ਹਰਸ਼ਦੀਪ ਕੌਰ ਨੇ ਪੁੱਤਰ ਨਾਲ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ, ਪ੍ਰਸ਼ੰਸਕ ਕਰ ਰਹੇ ਨੇ ਪਸੰਦ
Tuesday, Jul 27, 2021 - 10:08 AM (IST)
ਚੰਡੀਗੜ੍ਹ- ਮਸ਼ਹੂਰ ਗਾਇਕਾ ਹਰਸ਼ਦੀਪ ਕੌਰ ਨੇ ਆਪਣੇ ਬੇਟੇ ਹੁਨਰ ਦੇ ਨਾਲ ਇੱਕ ਬੇਹੱਦ ਖ਼ੂਬਸੂਰਤ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਮਾਂ ਪੁੱਤਰ ਬਹੁਤ ਹੀ ਪਿਆਰੇ ਲੱਗ ਰਹੇ ਹਨ। ਦੱਸ ਦਈਏ ਕਿ ਮਾਰਚ ਮਹੀਨੇ ‘ਚ ਹਰਸ਼ਦੀਪ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਸੀ। ਜਿਸ ਤੋਂ ਬਾਅਦ ਉਹ ਅਕਸਰ ਆਪਣੇ ਪੁੱਤਰ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਬੀਤੇ ਦਿਨ ਵੀ ਗਾਇਕਾ ਨੇ ਆਪਣੇ ਪੁੱਤਰ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਹਰ ਦਿਨ ਪੁੱਤਰ ਦਾ ਦਿਨ’।
ਇਸ ਤਸਵੀਰ ‘ਤੇ ਉਸ ਦੇ ਪ੍ਰਸ਼ੰਸਕਾਂ ਵੱਲੋਂ ਵੀ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਪ੍ਰਸ਼ੰਸਕਾਂ ਵੱਲੋਂ ਇਸ ਤਸਵੀਰ ‘ਤੇ ਖ਼ੂਬ ਕਮੈਂਟਸ ਵੀ ਕੀਤੇ ਜਾ ਰਹੇ ਹਨ।
ਹਰਸ਼ਦੀਪ ਕੌਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਆਪਣੇ ਸੂਫ਼ੀਆਨਾ ਅੰਦਾਜ਼ ਅਤੇ ਗਾਇਕੀ ਦੇ ਨਾਲ ਹਰ ਕਿਸੇ ਨੂੰ ਕੀਲਣ ਵਾਲੀ ਇਸ ਗਾਇਕਾ ਨੇ ਬਾਲੀਵੁੱਡ ਇੰਡਸਟਰੀ ਨੂੰ ਵੀ ਕਈ ਹਿੱਟ ਗਾਣੇ ਦਿੱਤੇ ਹਨ। ਉਨ੍ਹਾਂ ਦੇ ਗੀਤਾਂ ਨੂੰ ਵੀ ਸਰੋਤਿਆਂ ਵੱਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ।