ਗਾਇਕ ਜੈ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

Tuesday, Feb 25, 2025 - 01:46 PM (IST)

ਗਾਇਕ ਜੈ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਐਂਟਰਟੇਨਮੈਂਟ ਡੈਸਕ - ਪੰਜਾਬੀ ਸਿਨੇਮਾ ਦੇ ਖੇਤਰ 'ਚ ਨਵੇਂ ਸਿਰਜਦੇ ਜਾ ਰਹੇ ਹਨ ਸਟਾਰ ਅਦਾਕਾਰ ਜੈ ਰੰਧਾਵਾ ਬੀਤੀ ਰਾਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ 'ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

PunjabKesari

ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰੂ ਸਾਹਿਬ ਦੀ ਹਜ਼ੂਰੀ 'ਚ ਬੈਠ ਕੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਵੀ ਕੀਤਾ। ਦੱਸ ਦਈਏ ਕਿ ਜੈ ਰੰਧਾਵਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਗੁਰੂ ਘਰ 'ਚ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ 'ਤੇ ਵੀ ਇਹ ਤਸਵੀਰਾਂ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਦੱਸ ਦਈਏ ਕਿ ਜੈ ਰੰਧਾਵਾ ਆਪਣੀ ਆਉਣ ਵਾਲੀ ਫ਼ਿਲਮ 'ਬਦਨਾਮ' ਦੀ ਕਾਮਯਾਬੀ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕਰਨ ਪਹੁੰਚੇ ਸਨ। 'ਦੇਸੀ ਜੰਕਸ਼ਨ ਫਿਲਮਜ਼' ਅਤੇ 'ਜਬ ਸਟੂਡਿਓਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਫ਼ਿਲਮ ਦਾ ਸਟੋਰੀ ਅਤੇ ਡਾਇਲਾਗ ਲੇਖਨ ਜੱਸੀ ਲੋਹਕਾ, ਜਦਕਿ ਸਕ੍ਰੀਨ ਪਲੇਅ ਸਿਧਾਰਥ ਗਰਿਮਾ ਦੁਆਰਾ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਦੀ ਜ਼ਿੰਮੇਵਾਰੀ ਨੂੰ ਮੁਨੀਸ਼ ਭੱਟ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ। 

PunjabKesari

ਇਸ ਤੋਂ ਇਲਾਵਾ ਇਸ ਮਲਟੀ-ਸਟਾਰਰ ਅਤੇ ਐਕਸ਼ਨ ਭਰਪੂਰ ਫ਼ਿਲਮ ਦਾ ਮਸ਼ਹੂਰ ਹਿੰਦੀ ਸਿਨੇਮਾ ਅਦਾਕਾਰ ਮੁਕੇਸ਼ ਰਿਸ਼ੀ ਵੀ ਖਾਸ ਆਕਰਸ਼ਨ ਹੋਣਗੇ, ਜੋ ਮੇਨ ਵਿਲੇਨ ਦੇ ਤੌਰ 'ਤੇ ਅਪਣੀ ਉਪ-ਸਥਿਤੀ ਦਰਜ ਕਰਵਾਉਣਗੇ। 28 ਫ਼ਰਵਰੀ ਨੂੰ ਵਰਲਡ-ਵਾਈਡ ਜਾਰੀ ਕੀਤੀ ਜਾ ਰਹੀ ਇਸ ਫ਼ਿਲਮ ਨੂੰ ਕਾਫ਼ੀ ਵੱਡੇ ਸਕੇਲ ਅਧੀਨ ਰਿਲੀਜ਼ ਕੀਤਾ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

sunita

Content Editor

Related News