ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਾਇਕ ਜਸਬੀਰ ਜੱਸੀ, ਤਸਵੀਰਾਂ ਹੋਈਆਂ ਵਾਇਰਲ

Wednesday, Dec 01, 2021 - 11:08 AM (IST)

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਾਇਕ ਜਸਬੀਰ ਜੱਸੀ, ਤਸਵੀਰਾਂ ਹੋਈਆਂ ਵਾਇਰਲ

ਚੰਡੀਗੜ੍ਹ- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਜਸਬੀਰ ਜੱਸੀ ਨੇ ਆਪਣੇ ਗਾਇਕੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। ਸਰੋਤੇ ਉਨ੍ਹਾਂ ਦੇ ਵਲੋਂ ਗਾਏ ਗੀਤਾਂ ਨੂੰ ਬੇਹੱਦ ਪਸੰਦ ਕਰਦੇ ਹਨ। ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੇ ਜਸਬੀਰ ਜੱਸੀ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੇ ਹਨ।

PunjabKesari
ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਅੰਮ੍ਰਿਤਸਰ ਫੇਰੀ’। ਇਸ ਦੌਰਾਨ ਗਾਇਕ ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦ ਸਾਹਿਬ ‘ਚ ਮੱਥਾ ਵੀ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਵੀ ਲਿਆ। ਗਾਇਕ ਜਸਬੀਰ ਜੱਸੀ ਦੇ ਨਾਲ ਇਕ ਹੋਰ ਸ਼ਖਸ ਵੀ ਨਜ਼ਰ ਆਇਆ। ਜਿਸ ਦੀਆਂ ਤਸਵੀਰਾਂ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ।

PunjabKesari
ਗਾਇਕ ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਚੁੱਕੇ ਹਨ। ਉਨ੍ਹਾਂ ਨੇ ਗਾਇਕੀ ਦੇ ਖੇਤਰ 'ਚ ਹਰ ਤਰ੍ਹਾਂ ਦੇ ਗੀਤ ਗਾਏ ਹਨ। ਭਾਵੇਂ ਉਹ ਲੋਕ ਗੀਤ ਹੋਣ, ਪੌਪ ਮਿਊਜ਼ਿਕ ਹੋਵੇ, ਸੂਫ਼ੀ ਸੰਗੀਤ ਜਾਂ ਫਿਰ ਧਾਰਮਿਕ ਗੀਤ ਹੋਣ। ਤੁਹਾਨੂੰ ਦੱਸ ਦੇਈਏ ਕਿ ਜਸਬੀਰ ਜੱਸੀ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ।

PunjabKesari
ਉਹ ਟਿਸਕਾ ਚੋਪੜਾ ਦੇ ਨਾਲ ਇਕ ਫ਼ਿਲਮ ‘ਚ ਨਜ਼ਰ ਆ ਚੁੱਕੇ ਹਨ। ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਜਸਬੀਰ ਜੱਸੀ ਮਿਆਰੀ ਗਾਇਕੀ ਨੂੰ ਤਰਜੀਹ ਦਿੰਦੇ ਹਨ ਅਤੇ ਜ਼ਮੀਨ ਨਾਲ ਜੁੜੇ ਕਲਾਕਾਰ ਹਨ। ਉਹ ਅਕਸਰ ਆਪਣੇ ਪਿੰਡ ਅਤੇ ਪਿੰਡ ਦੇ ਲੋਕਾਂ ਦੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਬੀਤੇ ਦਿਨ ਵੀ ਉਹ ਕਈ ਗਾਇਕਾਂ ਦੇ ਨਾਲ ਇਕ ਸਮਾਗਮ ‘ਚ ਰੌਣਕਾਂ ਲਗਾਉਂਦੇ ਨਜ਼ਰ ਆਏ ਸਨ।

PunjabKesari


author

Aarti dhillon

Content Editor

Related News